Health Benefits of Peanuts: ਦਿਮਾਗ ਅਤੇ ਦਿਲ ਨੂੰ ਸਿਹਤਮੰਦ ਰਖਦੀ ਹੈ ਮੁੰਗਫਲੀ

ਸਪੋਕਸਮੈਨ ਸਮਾਚਾਰ ਸੇਵਾ

ਜੀਵਨ ਜਾਚ, ਸਿਹਤ

ਇਸ ਨਾਲ ਕੈਲੇਸਟਰੋਲ ਦੇ ਪੱਧਰ ਨੂੰ ਸੁਧਾਰਨ ਵਿਚ ਵੀ ਮਦਦ ਮਿਲਦੀ ਹੈ।

Health Benefits of Peanuts

Health Benefits of Peanuts: ਸਵਾਦ ਅਤੇ ਗੁਣਾਂ ਨਾਲ ਭਰਪੂਰ ਹੋਣ ਕਾਰਨ ਮੁੰਗਫਲੀ ਨਾ ਸਿਰਫ਼ ਦਿਮਾਗ ਤੇਜ਼ ਕਰਨ ਦਾ ਕੰਮ ਕਰਦੀ ਹੈ, ਸਗੋਂ ਦਿਲ ਨੂੰ ਵੀ ਸਿਹਤਮੰਦ ਰਖਦੀ ਹੈ। ਇਸ ਦਾ ਤੇਲ ਸਿਹਤ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਇਸ ਨੂੰ ਖ਼ੁਰਾਕ ਵਿਚ ਸ਼ਾਮਲ ਕਰ ਕੇ ਤੁਸੀਂ ਅਪਣਾ ਭਾਰ ਵੀ ਘਟਾ ਸਕਦੇ ਹੋ। ਮੂੰਗਫ਼ਲੀ ਵਿਚ ਕਾਰਡੀਉ ਪ੍ਰੋਟੈਕਟਿਵ ਗੁਣ ਮਿਲ ਜਾਂਦੇ ਹਨ। ਇਸ ਨੂੰ ਰੋਜ਼ਾਨਾ ਖਾਣ ਨਾਲ ਦਿਲ ਦੀਆਂ ਸਮੱਸਿਆਵਾਂ ਦੇ ਖ਼ਤਰੇ ਨੂੰ ਘੱਟ ਕੀਤਾ ਜਾ ਸਕਦਾ ਹੈ। ਇਸ ਨਾਲ ਕੈਲੇਸਟਰੋਲ ਦੇ ਪੱਧਰ ਨੂੰ ਸੁਧਾਰਨ ਵਿਚ ਵੀ ਮਦਦ ਮਿਲਦੀ ਹੈ।

ਮੁੰਗਫਲੀ ਵਿਚ ਓਮੇਗਾ-3 ਫ਼ੈਟੀ ਐਸਿਡ ਮਿਲ ਜਾਂਦਾ ਹੈ, ਜੋ ਦਿਮਾਗ ਨੂੰ ਸਿਹਤਮੰਦ ਰੱਖਣ ਅਤੇ ਯਾਦਦਾਸ਼ਤ ਵਿਚ ਸੁਧਾਰ ਲਿਆਉਣ ’ਚ ਮਦਦ ਕਰਦਾ ਹੈ। ਬੱਚਿਆਂ ਲਈ ਮੁੰਗਫਲੀ ਜ਼ਿਆਦਾ ਫ਼ਾਇਦੇਮੰਦ ਹੁੰਦੀ ਹੈ ਜਿਸ ਨਾਲ ਉਨ੍ਹਾਂ ਦਾ ਦਿਮਾਗ ਤੇਜ਼ ਹੁੰਦਾ ਹੈ। ਮੁੰਗਫਲੀ ਵਿਚ ਐਂਟੀ ਆਕਸੀਡੈਂਟ ਗੁਣ ਮਿਲ ਜਾਂਦੇ ਹਨ। ਇਸ ਨੂੰ ਖਾਣ ਨਾਲ ਝੁਰੜੀਆਂ ਦੀਆਂ ਸਮੱਸਿਆਵਾਂ ਤੋਂ ਛੁਟਕਾਰਾ ਮਿਲਦਾ ਹੈ ਅਤੇ ਚਮੜੀ ਨੂੰ ਸਿਹਤਮੰਦ ਰੱਖਣ ਵਿਚ ਮਦਦ ਮਿਲਦੀ ਹੈ।

ਮੂੰਗਫਲੀ ਵਿਚ ਫ਼ਾਈਬਰ ਦੀ ਜ਼ਿਆਦਾ ਮਾਤਰਾ ਮਿਲ ਜਾਂਦੀ ਹੈ ਜਿਸ ਨਾਲ ਪਾਚਨ ਵਿਚ ਸੁਧਾਰ ਹੁੰਦਾ ਹੈ। ਇਸ ਲਈ ਮੂੰਗਫਲੀ ਨੂੰ ਅਪਣੀ ਖ਼ੁਰਾਕ ਵਿਚ ਸ਼ਾਮਲ ਕਰੋ। ਇਸ ਨਾਲ ਪਾਚਨ ਤੰਤਰ ਨੂੰ ਠੀਕ ਰੱਖਣ ਵਿਚ ਮਦਦ ਮਿਲਦੀ ਹੈ ਅਤੇ ਪੇਟ ਨਾਲ ਜੁੜੀਆਂ ਸਮੱਸਿਆਵਾਂ ਤੋਂ ਛੁਟਕਾਰਾ ਮਿਲਦਾ ਹੈ।

ਮੁੰਗਫਲੀ ਵਿਚ ਫ਼ਾਈਬਰ ਦੀ ਭਰਪੂਰ ਮਾਤਰਾ ਹੁੰਦੀ ਹੈ। ਇਹ ਐਨਰਜੀ ਦਾ ਚੰਗਾ ਸਰੋਤ ਹੈ ਇਸ ਲਈ ਇਸ ਨੂੰ ਖਾਣ ’ਤੇ ਜਲਦੀ ਭੁੱਖ ਨਹੀਂ ਲਗਦੀ। ਜੇਕਰ ਤੁਸੀਂ ਅਪਣਾ ਭਾਰ ਘੱਟ ਕਰਨਾ ਚਾਹੁੰਦੇ ਹੋ ਤਾਂ ਰੋਜ਼ਾਨਾ ਥੋੜ੍ਹੀ ਜਿਹੀ ਮੁੰਗਫਲੀ ਦਾ ਸੇਵਨ ਜ਼ਰੂਰ ਕਰੋ।

(For more news apart from Health Benefits of Peanuts, stay tuned to Rozana Spokesman)