Health News: ਜੇਕਰ ਤੁਸੀਂ ਕਬਜ਼ ਦੀ ਸਮੱਸਿਆ ਤੋਂ ਪ੍ਰੇਸ਼ਾਨ ਹੋ ਤਾਂ ਰੋਜ਼ਾਨਾ ਖਾਉ ਪਪੀਤਾ, ਹੋਣਗੇ ਕਈ ਫ਼ਾਇਦੇ

ਸਪੋਕਸਮੈਨ ਸਮਾਚਾਰ ਸੇਵਾ

ਜੀਵਨ ਜਾਚ, ਸਿਹਤ

Health News: ਪਪੀਤੇ ਵਿਚ ਵਿਟਾਮਿਨ ਸੀ ਮਿਲ ਜਾਂਦਾ ਹੈ, ਜੋ ਇਮਿਊਨਟੀ ਸਿਸਟਮ ਨੂੰ ਮਜ਼ਬੂਤ ਕਰਨ ਅਤੇ ਬੀਮਾਰੀਆਂ ਨਾਲ ਲੜਨ ਵਿਚ ਮਦਦ ਕਰ ਸਕਦਾ ਹੈ। 

Many benefits of papay News in punjabi

Many benefits of papay News in punjabi: ਜੇਕਰ ਤੁਸੀਂ ਅਪਣੀ ਸਿਹਤ ਨੂੰ ਤੰਦਰੁਸਤ ਰਖਣਾ ਚਾਹੁੰਦੇ ਹੋ ਤਾਂ ਪਪੀਤੇ ਦਾ ਸੇਵਨ ਰੋਜ਼ਾਨਾ ਨਾਸ਼ਤੇ ਵਿਚ ਜ਼ਰੂਰ ਕਰੋ। ਇਹ ਸੁਆਦੀ ਅਤੇ ਪੌਸ਼ਟਿਕ ਫਲ ਹੈ। ਪਪੀਤੇ ਵਿਚ ਪਾਪੇਨ ਨਾਮਕ ਇਕ ਅੰਜ਼ਾਈਮ ਹੁੰਦਾ ਹੈ, ਜੋ ਪ੍ਰੋਟੀਨ ਨੂੰ ਪਚਾਉਣ ਵਿਚ ਮਦਦ ਕਰਦਾ ਹੈ। ਆਉ ਜਾਣਦੇ ਹਾਂ ਪਪੀਤਾ ਖਾਣ ਨਾਲ ਸਰੀਰ ਨੂੰ ਹੋਣ ਵਾਲੇ ਫ਼ਾਇਦਿਆਂ ਬਾਰੇ: 

ਇਹ ਵੀ ਪੜ੍ਹੋ: Household Tips: ਗੁੜ ਦੀ ਸਭਿਆਚਾਰਕ ਸਾਂਝ 

ਜੇਕਰ ਤੁਸੀਂ ਅਪਣਾ ਭਾਰ ਘੱਟ ਕਰਨਾ ਚਾਹੁੰਦੇ ਹੋ ਤਾਂ ਰੋਜ਼ਾਨਾ ਨਾਸ਼ਤੇ ਵਿਚ ਪਪੀਤੇ ਦਾ ਸੇਵਨ ਕਰੋ। ਇਸ ਵਿਚ ਫ਼ਾਈਬਰ ਹੁੰਦਾ ਹੈ, ਜੋ ਢਿੱਡ ਨੂੰ ਲੰਮੇ ਸਮੇਂ ਤਕ ਭਰਿਆ ਹੋਇਆ ਮਹਿਸੂਸ ਕਰਵਾਉਂਦਾ ਹੈ। ਇਸ ਨਾਲ ਭੁੱਖ ਘੱਟ ਲਗਦੀ ਹੈ। ਪਪੀਤੇ ਵਿਚ ਕੈਲੋਰੀ ਘੱਟ ਹੁੰਦੀ ਹੈ ਜਿਸ ਨਾਲ ਭਾਰ ਘਟਾਉਣਾ ਸੌਖਾ ਹੋ ਜਾਂਦਾ ਹੈ। ਨਾਸ਼ਤੇ ਵਿਚ ਪਪੀਤੇ ਦਾ ਸੇਵਨ ਕਰਨ ਨਾਲ ਕਬਜ਼ ਦੀ ਸਮੱਸਿਆ ਤੋਂ ਰਾਹਤ ਮਿਲਦੀ ਹੈ। ਪਪੀਤੇ ਵਿਚ ਫ਼ਾਈਬਰ ਦੀ ਮਾਤਰਾ ਜ਼ਿਆਦਾ ਹੁੰਦੀ ਹੈ, ਜੋ ਪਾਚਨ ਕਿਰਿਆ ਨੂੰ ਸੁਧਾਰਨ ਦਾ ਕੰਮ ਕਰਦੀ ਹੈ। ਇਸ ਨਾਲ ਕਬਜ਼ ਦੀ ਸਮੱਸਿਆ ਹਮੇਸ਼ਾ ਲਈ ਦੂਰ ਹੋ ਜਾਂਦੀ ਹੈ। ਜੇਕਰ ਤੁਸੀਂ ਅਪਣੇ ਇਮਿਊਨਟੀ ਸਿਸਟਮ ਨੂੰ ਮਜ਼ਬੂਤ ਕਰਨਾ ਚਾਹੁੰਦੇ ਹੋ ਤਾਂ ਰੋਜ਼ਾਨਾ ਨਾਸ਼ਤੇ ਵਿਚ ਪਪੀਤੇ ਦਾ ਸੇਵਨ ਕਰੋ। ਪਪੀਤੇ ਵਿਚ ਵਿਟਾਮਿਨ ਸੀ ਮਿਲ ਜਾਂਦਾ ਹੈ, ਜੋ ਇਮਿਊਨਟੀ ਸਿਸਟਮ ਨੂੰ ਮਜ਼ਬੂਤ ਕਰਨ ਅਤੇ ਬੀਮਾਰੀਆਂ ਨਾਲ ਲੜਨ ਵਿਚ ਮਦਦ ਕਰ ਸਕਦਾ ਹੈ। 

ਇਹ ਵੀ ਪੜ੍ਹੋ: Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (11 ਦਸੰਬਰ 2023)

ਕੈਲੇਸਟ੍ਰੋਲ ਦੀ ਪ੍ਰੇਸ਼ਾਨੀ ਅੱਜਕਲ ਆਮ ਹੁੰਦੀ ਜਾ ਰਹੀ ਹੈ, ਜੋ ਦਿਲ ਦਾ ਦੌਰਾ ਅਤੇ ਹਾਈ ਬਲੱਡ ਪ੍ਰੈਸ਼ਰ ਸਮੇਤ ਹੋਰ ਕਈ ਬੀਮਾਰੀਆਂ ਨੂੰ ਸੱਦਾ ਦੇ ਸਕਦਾ ਹੈ। ਪਪੀਤਾ ਇਸ ਨੂੰ ਕੰਟਰੋਲ ਵਿਚ ਰਖਦਾ ਹੈ ਕਿਉਂਕਿ ਇਸ ਵਿਚ ਫ਼ਾਈਬਰ, ਵਿਟਾਮਿਨ ਸੀ ਅਤੇ ਐਂਟੀ ਆਕਸੀਡੈਂਟਸ ਭਰਪੂਰ ਮਾਤਰਾ ਵਿਚ ਹੁੰਦੇ ਹਨ, ਜੋ ਖ਼ੂਨ ਦੀਆਂ ਨਾੜੀਆਂ ਵਿਚ ਕੈਲੇਸਟਰੋਲ ਨੂੰ ਜੰਮਣ ਨਹੀਂ ਦਿੰਦੇ।