Health News: ਕਿਵੇਂ ਕਰੀਏ ਅੱਖਾਂ ਦੀ ਸੰਭਾਲ
Health News: ਤੰਦਰੁਸਤ ਰਹਿਣ ਲਈ ਤੁਹਾਨੂੰ ਸੰਤੁਲਿਤ ਭੋਜਨ ਖਾਣਾ ਚਾਹੀਦਾ ਹੈ।
ਅੱਖਾਂ ਦੀ ਰੌਸ਼ਨੀ ਖ਼ਰਾਬ ਹੋਣਾ ਇਹ ਸੰਕੇਤ ਦਿੰਦਾ ਹੈ ਕਿ ਤੁਸੀਂ ਸਹੀ ਪੋਸ਼ਣ ਨਹੀਂ ਲੈ ਰਹੇ। ਅੱਖਾਂ ਨਾਲ ਜੁੜੀਆਂ ਸਮੱਸਿਆਵਾਂ ਹੋਣਾ ਦੁਨੀਆਂ ਵਿਚ ਹੁਣ ਆਮ ਹੋ ਗਿਆ ਹੈ। ਵਿਸ਼ਵ ਸਿਹਤ ਸੰਗਠਨ ਅਨੁਸਾਰ ਦੁਨੀਆਂ ਵਿਚ ਲਗਭਗ 1.3 ਅਰਬ ਲੋਕ ਕਿਸੇ ਨਾ ਕਿਸੇ ਰੂਪ ਵਿਚ ਅੰਨ੍ਹੇਪਣ ਤੋਂ ਪ੍ਰੇਸ਼ਾਨ ਹਨ। ਅਜਿਹੇ ਵਿਚ ਨਿਯਮਤ ਰੂਪ ਵਿਚ ਅੱਖਾਂ ਦੀ ਜਾਂਚ ਕਰਵਾਉਣਾ ਜ਼ਰੂਰੀ ਹੈ।
ਹਾਲਾਂਕਿ ਅੱਖਾਂ ਦੀ ਕਿਸੇ ਵੀ ਸਮੱਸਿਆ ਨੂੰ ਦੂਰ ਕਰਨ ਲਈ ਸੰਤੁਲਿਤ ਅਤੇ ਪੌਸ਼ਟਿਕ ਆਹਾਰ ਅਪਣਾਉਣਾ ਚਾਹੀਦਾ ਹੈ। ਕੁੱਝ ਅਜਿਹੇ ਪਦਾਰਥ ਹੁੰਦੇ ਹਨ ਜੋ ਅੱਖਾਂ ਦੀ ਰੋਸ਼ਨੀ ’ਤੇ ਬੁਰਾ ਅਸਰ ਪਾ ਸਕਦੇ ਹਨ। ਜ਼ਿਆਦਾ ਭੋਜਨ ਖਾਣਾ, ਕੁਪੋਸ਼ਣ, ਵੱਧ ਚੀਨੀ ਦਾ ਸੇਵਨ, ਮਾਸ, ਪ੍ਰੋਟੀਨ, ਜੰਕ ਫ਼ੂਡ, ਖ਼ਰਾਬ ਮਾਸਪੇਸ਼ੀਆਂ, ਸਰੀਰਕ ਗਤੀਵਿਧੀਆਂ ਦੀ ਕਮੀ ਦਾ ਤੁਹਾਡੇ ਸਰੀਰ ’ਤੇ ਮਾੜਾ ਅਸਰ ਹੋ ਸਕਦਾ ਹੈ।
ਤੰਦਰੁਸਤ ਰਹਿਣ ਲਈ ਤੁਹਾਨੂੰ ਸੰਤੁਲਿਤ ਭੋਜਨ ਖਾਣਾ ਚਾਹੀਦਾ ਹੈ। ਭੋਜਨ ਵਿਚ ਪੌਸ਼ਟਿਕ ਪਦਾਰਥਾਂ ਨੂੰ ਸ਼ਾਮਲ ਕਰਨਾ ਚਾਹੀਦਾ ਹੈ। ਇਸ ਵਾਸਤੇ ਹਰੀਆਂ ਸਬਜ਼ੀਆਂ ਦੀ ਵਰਤੋਂ ਕਰਨੀ ਚਾਹੀਦੀ ਹੈ। ਹਰੀਆਂ ਸਬਜ਼ੀਆਂ ਵਿਚ ਲਿਉਟਿਨ ਅਤੇ ਜ਼ੀਐਕਸੈਂਥਿਨ ਭਰਪੂਰ ਮਾਤਰਾ ਵਿਚ ਪਾਇਆ ਜਾਂਦਾ ਹੈ ਜੋ ਕਿ ਘੱਟ ਰੌਸ਼ਨੀ ਨੂੰ ਪੂਰਾ ਕਰਦਾ ਹੈ। ਵਿਟਾਮਿਨ ਸੀ ਨਾਲ ਭਰਪੂਰ ਪੱਤੇਦਾਰ ਸਬਜ਼ੀਆਂ ਖਾਣਾ ਅੱਖਾਂ ਦੀ ਤੰਦਰੁਸਤੀ ਲਈ ਬਹੁਤ ਵਧੀਆ ਹੈ। ਪਾਲਕ, ਸਾਗ, ਮੇਥੀ ਹਰੀਆਂ ਸਬਜ਼ੀਆਂ ਦੇ ਕੁੱਝ ਉਦਾਹਰਣ ਹਨ। ਇਸ ਤੋਂ ਇਲਾਵਾ ਫਲਾਂ ਦਾ ਸੇਵਨ ਵੀ ਅੱਖਾਂ ਦੀ ਰੌਸ਼ਨੀ ਵਧਾਉਣ ਵਿਚ ਮਦਦ ਕਰਦਾ ਹੈ।
ਇਸ ਵਿਚ ਖੱਟੇ ਫੱਲ ਸੰਤਰਾ, ਅੰਗੂਰ, ਨਿੰਬੂ ਅੱਖਾਂ ਦੀ ਰੌਸ਼ਨੀ ਲਈ ਕਾਫ਼ੀ ਫ਼ਾਇਦੇਮੰਦ ਹੈ। ਖੱਟੇ ਫਲਾਂ ਵਿਚ ਵਿਟਾਮਿਨ ਸੀ ਐਂਟੀਆਕਸਾਇਡੇਂਟ ਦੇ ਰੂਪ ਵਿਚ ਕੰਮ ਕਰਦਾ ਹੈ ਅਤੇ ਲੰਮੇ ਸਮੇਂ ਤਕ ਰੌਸ਼ਨੀ ਵੀ ਬਰਕਰਾਰ ਰਖਦਾ ਹੈ। ਇਸ ਤੋਂ ਇਲਾਵਾ ਮੂੰਗਫਲੀ, ਕਾਜੂ, ਬਦਾਮ, ਅਖਰੋਟ ਅੱਖਾਂ ਦੀ ਰੌਸ਼ਨੀ ਲਈ ਫ਼ਾਇਦੇਮੰਦ ਹੁੰਦੇ ਹਨ। ਮੱਛੀ ਖਾਣ ਨਾਲ ਰੌਸ਼ਨੀ ਹਮੇਸ਼ਾ ਵਧਦੀ ਰਹਿੰਦੀ ਹੈ।