ਖ਼ਾਲੀ ਪੇਟ ਪੀਉ ਸੌਂਫ ਅਤੇ ਅਜਵਾਇਣ ਦਾ ਪਾਣੀ, ਮਿਲਣਗੇ ਕਈ ਫ਼ਾਇਦੇ

ਸਪੋਕਸਮੈਨ ਸਮਾਚਾਰ ਸੇਵਾ

ਜੀਵਨ ਜਾਚ, ਸਿਹਤ

ਚਮੜੀ ਨੂੰ ਸੁੰਦਰ ਬਣਾਉਣ ਲਈ ਤੁਸੀਂ ਅਜਵਾਇਣ ਅਤੇ ਸੌਂਫ ਦਾ ਪਾਣੀ ਪੀ ਸਕਦੇ ਹੋ।

fennel

 

ਮੁਹਾਲੀ : ਅਜਵਾਇਣ ਅਤੇ ਸੌਂਫ ਦਾ ਪਾਣੀ ਪੀਣਾ ਸਿਹਤ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਇਨ੍ਹਾਂ ਦੀ ਵਰਤੋਂ ਕਰਨ ਨਾਲ ਤੁਹਾਡਾ ਭਾਰ ਘੱਟ ਹੋ ਸਕਦਾ ਹੈ ਅਤੇ ਨਾਲ ਹੀ ਪਾਚਨ ਤੰਤਰ ਵੀ ਠੀਕ ਰਹਿੰਦਾ ਹੈ। ਅਜਵਾਇਣ ਅਤੇ ਸੌਂਫ ਦਾ ਪਾਣੀ ਜ਼ੁਕਾਮ ਅਤੇ ਗਲੇ ਦੀ ਖਰਾਸ ਨੂੰ ਵੀ ਠੀਕ ਕਰਦਾ ਹੈ। ਇਸ ਨਾਲ ਤੁਹਾਡੀ ਇਮਿਊਨਿਟੀ ਵੀ ਮਜ਼ਬੂਤ ਹੁੰਦੀ ਹੈ। ਆਉ ਜਾਣਦੇ ਹਾਂ ਅਜਵਾਇਣ ਅਤੇ ਸੌਂਫ ਦੇ ਪਾਣੀ ਦੇ ਫ਼ਾਇਦਿਆਂ ਬਾਰੇ:

 

 

ਚਮੜੀ ਨੂੰ ਸੁੰਦਰ ਬਣਾਉਣ ਲਈ ਤੁਸੀਂ ਅਜਵਾਇਣ ਅਤੇ ਸੌਂਫ ਦਾ ਪਾਣੀ ਪੀ ਸਕਦੇ ਹੋ। ਇਹ ਚਮੜੀ ਨੂੰ ਡੀਟੌਕਸਫਾਈ ਕਰਨ ਵਿਚ ਮਦਦ ਕਰਦਾ ਹੈ। ਇਸ ਦਾ ਮਿਸ਼ਰਣ ਤੁਹਾਨੂੰ ਦਾਗ਼ ਰਹਿਤ ਚਮੜੀ ਦੇ ਸਕਦਾ ਹੈ। ਮਾਨਸੂਨ ਵਿਚ ਤੁਹਾਡਾ ਇਮਿਊਨਟੀ ਸਿਸਟਮ ਕਮਜ਼ੋਰ ਹੋ ਸਕਦਾ ਹੈ। ਅਪਣੇ ਆਪ ਨੂੰ ਅੰਦਰੋਂ ਮਜ਼ਬੂਤ ਬਣਾਉਣ ਲਈ ਤੁਸੀਂ ਅਜਵਾਇਣ ਅਤੇ ਸੌਂਫ ਦਾ ਪਾਣੀ ਪੀ ਸਕਦੇ ਹੋ। ਅਸਲ ਵਿਚ ਇਸ ’ਚ ਵਿਟਾਮਿਨ ਸੀ, ਐਂਟੀਆਕਸੀਡੈਂਟ ਅਤੇ ਆਇਰਨ ਮਿਲ ਜਾਂਦਾ ਹੈ ਜਿਸ ਨਾਲ ਵਾਇਰਲ ਬਿਮਾਰੀਆਂ ਅਤੇ ਹੋਰ ਸਮੱਸਿਆਵਾਂ ਨੂੰ ਦੂਰ ਕੀਤਾ ਜਾ ਸਕਦਾ ਹੈ। ਇਸ ਨੂੰ ਤੁਸੀਂ ਸਵੇਰੇ ਖ਼ਾਲੀ ਪੇਟ ਪੀ ਸਕਦੇ ਹੋ।

 

 

ਅਜਵਾਇਣ ਅਤੇ ਸੌਂਫ ਦਾ ਪਾਣੀ ਪੀਣ ਨਾਲ ਕੈਲੇਸਟਰੋਲ ਲੈਵਲ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ। ਇਹ ਤੁਹਾਡੇ ਸਰੀਰ ਵਿਚ ਜਮ੍ਹਾਂ ਚਰਬੀ ਨੂੰ ਘੱਟ ਕਰਦਾ ਹੈ। ਅਜਵਾਇਣ ਅਤੇ ਸੌਂਫ ਦਾ ਪਾਣੀ ਵੀ ਭਾਰ ਘਟਾਉਣ ਵਿਚ ਮਦਦਗਾਰ ਸਾਬਤ ਹੋ ਸਕਦਾ ਹੈ। ਇਸ ’ਚ ਬਹੁਤ ਘੱਟ ਮਾਤਰਾ ਵਿਚ ਕੈਲੋਰੀ ਮਿਲਦੀ ਹੈ।
ਪੇਟ ਦੀਆਂ ਸਮੱਸਿਆਵਾਂ ਲਈ ਸੌਂਫ ਅਤੇ ਅਜਵਾਇਣ ਬਹੁਤ ਫ਼ਾਇਦੇਮੰਦ ਹੁੰਦੇ ਹਨ।

 

 

ਇਸ ਮਿਸ਼ਰਣ ਵਿਚ ਫ਼ਾਈਬਰ ਅਤੇ ਐਂਟੀਆਕਸੀਡੈਂਟ ਮਿਲ ਜਾਂਦੇ ਹਨ। ਇਹ ਪਾਚਨ ਪ੍ਰਣਾਲੀ ਨੂੰ ਠੀਕ ਕਰਦਾ ਹੈ। ਇਸ ਦਾ ਸੇਵਨ ਕਰਨ ਨਾਲ ਪੇਟ ’ਚ ਬਦਹਜ਼ਮੀ, ਗੈਸ, ਕਬਜ਼ ਅਤੇ ਐਸੀਡਿਟੀ ਦੀ ਸਮੱਸਿਆ ਨਹੀਂ ਹੁੰਦੀ। ਤੁਸੀਂ ਇਸ ਨੂੰ ਦਿਨ ਵਿਚ ਦੋ ਵਾਰ ਪੀ ਸਕਦੇ ਹੋ।