ਅਨਾਨਾਸ ਖਾਓ ਕਈ ਬਿਮਾਰੀਆਂ ਤੋਂ ਛੁਟਕਾਰਾ ਪਾਓ

ਏਜੰਸੀ

ਜੀਵਨ ਜਾਚ, ਸਿਹਤ

ਚਿਕਿਤਸਕ ਗੁਣਾਂ ਨਾਲ ਭਰਪੂਰ ਅਨਾਨਾਸ ਸਰੀਰ ਵਿਚ ਕੈਂਸਰ ਸੈੱਲਾਂ ਦੇ ਵਾਧੇ ਨੂੰ ਰੋਕਦਾ ਹੈ

Pineapples Benefits

ਖਾਣ ‘ਚ ਖੱਟੇ-ਮਿੱਠੇ ਸੁਆਦ ਵਾਲਾ ਅਨਾਨਾਸ ਚਿਕਿਤਸਕ ਗੁਣਾਂ ਨਾਲ ਭਰਪੂਰ ਹੁੰਦਾ ਹੈ। ਇਸ ‘ਚ ਵਿਟਾਮਿਨ, ਆਇਰਨ, ਕੈਲਸ਼ੀਅਮ, ਫਾਈਬਰ, ਐਂਟੀ-ਆਕਸੀਡੈਂਟ, ਐਂਟੀ-ਬੈਕਟਰੀਆ ਗੁਣ ਹੋਣ ਕਾਰਨ ਇਹ ਸਰੀਰ ਦੀ ਇਮਿਊਨਿਟੀ ਨੂੰ ਵਧਾਉਣ ਦਾ ਕੰਮ ਕਰਦਾ ਹੈ। ਅਜਿਹੇ ‘ਚ ਇਹ ਸਰੀਰ ਨੂੰ ਬਿਮਾਰੀਆਂ ਨਾਲ ਲੜਨ ਦੀ ਸ਼ਕਤੀ ਵੀ ਪ੍ਰਦਾਨ ਕਰਦਾ ਹੈ।

ਬਿਮਾਰੀਆਂ ਤੋਂ ਬਚਣ ਲਈ ਸਰੀਰ ਦੀ ਇਮਿਊਨਿਟੀ ਮਜ਼ਬੂਤ ਹੋਣੀ ਬਹੁਤ ਜ਼ਰੂਰੀ ਹੈ। ਅਜਿਹੇ ‘ਚ ਅਨਾਨਾਸ ਦਾ ਸੇਵਨ ਕਰਨਾ ਬਹੁਤ ਫਾਇਦੇਮੰਦ ਹੁੰਦਾ ਹੈ।  ਇਸ ਨਾਲ ਇਮਿਊਨ ਸਿਸਟਮ ਮਜ਼ਬੂਤ ਹੁੰਦਾ ਹੈ। ਅਸਲ ‘ਚ ਚਿਕਿਤਸਕ ਗੁਣਾਂ ਨਾਲ ਭਰਪੂਰ ਅਨਾਨਾਸ ਸਰੀਰ ਵਿਚ ਕੈਂਸਰ ਸੈੱਲਾਂ ਦੇ ਵਾਧੇ ਨੂੰ ਰੋਕਦਾ ਹੈ। ਅਜਿਹੇ ‘ਚ ਇਸ ਗੰਭੀਰ ਬਿਮਾਰੀ ਦੇ ਹੋਣ ਤੋਂ ਬਚਾਅ ਹੁੰਦਾ ਹੈ।

ਪਾਚਨ ਪ੍ਰਣਾਲੀ ਨੂੰ ਮਜ਼ਬੂਤ ਕਰੇ : ਫਾਈਬਰ ਨਾਲ ਭਰਪੂਰ ਅਨਾਨਾਸ ਦਾ ਜਾਂ ਇਸ ਦੇ ਜੂਸ ਦਾ ਸੇਵਨ ਕਰਨ ਨਾਲ ਪਾਚਨ ਤੰਤਰ ਮਜ਼ਬੂਤ ਹੁੰਦਾ ਹੈ। ਅਜਿਹੇ ‘ਚ ਐਸਿਡਿਟੀ, ਕਬਜ਼, ਪੇਟ ਫੁੱਲਣਾ ਆਦਿ ਪ੍ਰੇਸ਼ਾਨੀਆਂ ਤੋਂ ਰਾਹਤ ਮਿਲਦੀ ਹੈ। ਅਨਾਨਾਸ ਵਿਚ ਵਿਟਾਮਿਨ, ਖਣਿਜ ਅਤੇ ਚਿਕਿਤਸਕ ਗੁਣ ਹੁੰਦੇ ਹਨ। ਇਸ ਦੇ ਨਾਲ ਹੀ ਇਸ ਵਿਚ ਕੈਲਸ਼ੀਅਮ ਦੀ ਮਾਤਰਾ ਜ਼ਿਆਦਾ ਹੋਣ ਕਰਕੇ ਮਾਸਪੇਸ਼ੀਆਂ ਅਤੇ ਹੱਡੀਆਂ ਮਜ਼ਬੂਤ ਹੋ ਜਾਂਦੀਆਂ ਹਨ ਇਸ ਲਈ ਔਰਤਾਂ ਅਤੇ ਬੱਚਿਆਂ ਨੂੰ ਇਸ ਨੂੰ ਆਪਣੀ ਰੋਜ਼ਾਨਾ ਖੁਰਾਕ ਵਿਚ ਸ਼ਾਮਲ ਕਰਨਾ ਚਾਹੀਦਾ ਹੈ।

ਅਜਿਹੇ ‘ਚ ਹਾਰਟ ਅਟੈਕ ਅਤੇ ਇਸ ਨਾਲ ਸਬੰਧਤ ਬਿਮਾਰੀਆਂ ਦਾ ਖ਼ਤਰਾ ਘੱਟ ਹੁੰਦਾ ਹੈ। ਐਂਟੀ-ਏਜਿੰਗ ਗੁਣਾਂ ਨਾਲ ਭਰਪੂਰ ਅਨਾਨਾਸ ਜਾਂ ਇਸ ਦੇ ਜੂਸ ਦਾ ਸੇਵਨ ਕਰਨ ਨਾਲ ਕੈਂਸਰ ਹੋਣ ਦਾ ਖ਼ਤਰਾ ਘੱਟ ਹੁੰਦਾ ਹੈ। ਅੱਖਾਂ ਦੀ ਰੌਸ਼ਨੀ ਵਧਾਏ: ਅਜੋਕੇ ਸਮੇਂ ਵਿੱਚ ਜ਼ਿਆਦਾਤਰ ਕੰਮ ਕੰਪਿਊਟਰ ਅਤੇ ਲੈਪਟਾਪ ‘ਤੇ ਹੋਣ ਨਾਲ ਅੱਖਾਂ ‘ਤੇ ਬੁਰਾ ਅਸਰ ਪੈਂਦਾ ਹੈ। ਅਜਿਹੇ ‘ਚ ਚਿਕਿਤਸਕ ਗੁਣਾਂ ਨਾਲ ਭਰਪੂਰ ਅਨਾਨਾਸ ਨੂੰ ਖਾਣ ਨਾਲ ਅੱਖਾਂ ਦੀ ਰੌਸ਼ਨੀ ਵਧਾਉਣ ਵਿਚ ਸਹਾਇਤਾ ਮਿਲਦੀ ਹੈ। ਨਾਲ ਹੀ ਅੱਖਾਂ ਨਾਲ ਜੁੜੀਆਂ ਕਈ ਸਮੱਸਿਆਵਾਂ ਤੋਂ ਛੁਟਕਾਰਾ ਮਿਲਦਾ ਹੈ। ਇਸ ਦਾ ਨਿਯਮਤ ਰੂਪ ਨਾਲ ਸੇਵਨ ਕਰਨ ਨਾਲ ਸਰੀਰ ਵਿਚ ਜਮ੍ਹਾ ਹੋਈ ਵਾਧੂ ਚਰਬੀ ਘੱਟ ਹੋ ਕੇ ਸਹੀ ਸ਼ੇਪ ਦਿਲਾਉਣ ‘ਚ ਮਦਦ ਮਿਲਦੀ ਹੈ, ਨਾਲ ਹੀ ਕਮਜ਼ੋਰੀ ਅਤੇ ਥਕਾਵਟ ਦੂਰ ਹੋ ਜਾਂਦੀ ਹੈ ਸਾਰਾ ਦਿਨ ਸਰੀਰ ਤਾਜ਼ਾ ਰਹਿੰਦਾ ਹੈ।