ਸਰੀਰ ਦੀਆਂ ਕਈ ਬੀਮਾਰੀਆਂ ਦੂਰ ਕਰਦੀ ਹੈ ਅਰਬੀ

ਸਪੋਕਸਮੈਨ ਸਮਾਚਾਰ ਸੇਵਾ

ਜੀਵਨ ਜਾਚ, ਸਿਹਤ

ਭਾਰਤ ਦੇ ਵੱਖ-ਵੱਖ ਹਿੱਸਿਆਂ ਵਿਚ ਅਰਬੀ ਨੂੰ ਵੱਖ-ਵੱਖ ਨਾਂ ਨਾਲ ਜਾਣਿਆ ਜਾਂਦਾ ਹੈ। ਕੁਝ ਲੋਕ ਇਸ ਦੇ ਪੱਤਿਆਂ ਦੀਆਂ ਪਕੌੜੀਆਂ ਬਣਾ ਕੇ ਖਾਣਾ ਪਸੰਦ ਕਰਦੇ ਹਨ ਤਾਂ ...

Taro

ਭਾਰਤ ਦੇ ਵੱਖ-ਵੱਖ ਹਿੱਸਿਆਂ ਵਿਚ ਅਰਬੀ ਨੂੰ ਵੱਖ-ਵੱਖ ਨਾਂ ਨਾਲ ਜਾਣਿਆ ਜਾਂਦਾ ਹੈ। ਕੁਝ ਲੋਕ ਇਸ ਦੇ ਪੱਤਿਆਂ ਦੀਆਂ ਪਕੌੜੀਆਂ ਬਣਾ ਕੇ ਖਾਣਾ ਪਸੰਦ ਕਰਦੇ ਹਨ ਤਾਂ ਕੁਝ ਇਸ ਦੀ ਸਬਜ਼ੀ। ਕਈ ਥਾਂਵਾ ਤੇ ਤਾਂ ਇਸ ਨੂੰ ਵਰਤ 'ਚ ਫਲਾਹਾਰ ਦੇ ਰੂਪ 'ਚ ਵੀ ਖਾਦਾ ਜਾਂਦਾ ਹੈ। ਆਸਾਨੀ ਨਾਲ ਮਿਲ ਜਾਣ ਦੇ ਬਾਵਜੂਦ ਅਰਬੀ ਬਹੁਤ ਜ਼ਿਆਦਾ ਮਸ਼ਹੂਰ ਸਬਜ਼ੀ ਨਹੀਂ ਹੈ ਪਰ ਇਸ ਦੇ ਫਾਇਦੇ ਹੈਰਾਨ ਕਰਨ ਵਾਲੇ ਹਨ।

ਇਹ ਫਾਈਬਰ, ਪ੍ਰੋਟੀਨ, ਪੋਟਾਸ਼ੀਅਮ, ਵਿਟਾਮਿਨ ਏ, ਵਿਟਾਮਿਨ ਸੀ, ਕੈਲਸ਼ੀਅਮ ਅਤੇ ਆਇਰਨ ਨਾਲ ਭਰਪੂਰ ਹੁੰਦੀ ਹੈ। ਇਸ ਤੋਂ ਇਲਾਵਾ ਇਸ 'ਚ ਭਰਪੂਰ ਮਾਤਰਾ 'ਚ ਐਂਟੀ-ਆਕਸੀਡੈਂਟਸ ਮੌਜੂਦ ਹੁੰਦੇ ਹਨ। ਅਰਬੀ 'ਚ ਸੋਡੀਅਮ ਦੀ ਚੰਗੀ ਮਾਤਰਾ ਮੌਜੂਦ ਹੁੰਦੀ ਹੈ। ਇਸ ਤੋਂ ਇਲਾਵਾ ਇਹ ਪੋਟਾਸ਼ੀਅਮ ਅਤੇ ਮੈਗਨੀਸ਼ੀਅਮ ਦੇ ਗੁਣਾਂ ਨਾਲ ਵੀ ਭਰਪੂਰ ਹੁੰਦੀ ਹੈ।

ਜਿਸ ਦੇ ਚਲਦੇ ਬਲੱਡ ਪ੍ਰੈਸ਼ਰ ਕੰਟਰੋਲ 'ਚ ਰਹਿੰਦਾ ਹੈ। ਨਾਲ ਹੀ ਇਹ ਤਣਾਅ ਨੂੰ ਦੂਰ ਰੱਖਣ 'ਚ ਵੀ ਮਦਦਗਾਰ ਹੈ। ਅਰਬੀ 'ਚ ਵਿਟਾਮਿਨ ਏ, ਵਿਟਾਮਿਨ ਸੀ ਅਤੇ ਐਂਟੀ-ਆਕਸੀਡੈਂਟ ਮੌਜੂਦ ਹੁੰਦੇ ਹਨ ਜੋ ਕੈਂਸਰ ਕੋਸ਼ੀਕਾਵਾਂ ਨੂੰ ਵਿਕਸਿਤ ਹੋਣ ਤੋਂ ਰੋਕਦੇ ਹਨ। ਅਰਬੀ 'ਚ ਭਰਪੂਰ ਮਾਤਰਾ 'ਚ ਫਾਈਬਰ ਮੌਜੂਦ ਹੁੰਦਾ ਹੈ ਅਰਬੀ ਖਾਣ ਨਾਲ ਇੰਸੁਲਿਨ ਅਤੇ ਗਲੂਕੋਜ਼ ਦੀ ਮਾਤਰਾ ਦਾ ਸੰਤੁਲਨ ਬਣਿਆ ਰਹਿੰਦਾ ਹੈ।

ਅਰਬੀ ਭੁੱਖ ਨੂੰ ਕੰਟਰੋਲ ਕਰਨ ਦਾ ਕੰਮ ਕਰਦੀ ਹੈ। ਨਾਲ ਹੀ ਇਸ 'ਚ ਮੌਜੂਦ ਫਾਈਬਰ ਮੈਟਾਬਾਲੀਜ਼ਮ ਨੂੰ ਸਕ੍ਰਿਯ ਬਣਾਉਂਦੇ ਹਨ ਜਿਸ ਨਾਲ ਭਾਰ ਕੰਟਰੋਲ ਕਰਨ 'ਚ ਮਦਦ ਮਿਲਦੀ ਹੈ। ਅਰਬੀ 'ਚ ਭਰਪੂਰ ਮਾਤਰਾ 'ਚ ਫਾਈਬਰ ਮੌਜੂਦ ਹੁੰਦੇ ਹਨ ਜਿਸ ਦੀ ਵਜ੍ਹਾ ਨਾਲ ਪਾਚਨ ਕਿਰਿਆ ਬਿਹਤਰ ਬਣੀ ਰਹਿੰਦੀ ਹੈ।