ਬਦਾਮਾਂ ਤੋਂ ਵੀ ਵੱਧ ਫਾਇਦੇਮੰਦ ਹੈ ਭਿੱਜੀ ਹੋਈ ਮੂੰਗਫਲੀ, ਮਿਲਦਾ ਹੈ ਕਈ ਬਿਮਾਰੀਆਂ ਤੋਂ ਛੁਟਕਾਰਾ

ਏਜੰਸੀ

ਜੀਵਨ ਜਾਚ, ਸਿਹਤ

ਮੂੰਗਫਲੀ ‘ਚ ਕੈਲਸ਼ੀਅਮ, ਆਇਰਨ ਆਦਿ ਜ਼ਿਆਦਾ ਮਾਤਰਾ ‘ਚ ਹੋਣ ਕਰਕੇ ਇਸ ਦਾ ਸੇਵਨ ਜ਼ਰੂਰ ਕਰਨਾ ਚਾਹੀਦਾ ਹੈ

Soaked Peanuts Benefits

ਸਿਹਤਮੰਦ ਰਹਿਣ ਲਈ ਡਾਇਟ ‘ਚ ਬਦਾਮਾਂ ਨੂੰ ਸ਼ਾਮਲ ਕਰਨਾ ਵਧੀਆ ਮੰਨਿਆ ਜਾਂਦਾ ਹੈ। ਇਸ ਨਾਲ ਇਮਿਊਨਿਟੀ ਮਜ਼ਬੂਤ ਹੋਣ ਦੇ ਨਾਲ ਬਿਮਾਰੀਆਂ ਤੋਂ ਬਚਾਅ ਰਹਿੰਦਾ ਹੈ। ਦਿਲ ਅਤੇ ਦਿਮਾਗ ਨੂੰ ਵਧੀਆ ਤਰੀਕੇ ਨਾਲ ਕੰਮ ਕਰਨ ਨਾਲ ਸਰੀਰ ਵਿਚ ਚੁਸਤੀ ਅਤੇ ਫੁਰਤੀ ਆਉਂਦੀ ਹੈ ਪਰ ਬਦਾਮ ਦੀ ਤਰ੍ਹਾਂ ਮੂੰਗਫਲੀ ਵੀ ਬਹੁਤ ਸਾਰੇ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦੀ ਹੈ।

ਇਸ ਨੂੰ ਵੀ ਬਦਾਮ ਦੀ ਤਰ੍ਹਾਂ ਰਾਤ ਨੂੰ ਭਿਓ ਕੇ ਰੱਖ ਦਿਓ ਅਤੇ ਸਵੇਰੇ ਇਸਦਾ ਸੇਵਨ ਕਰਨ ਨਾਲ ਸਰੀਰ ਨੂੰ ਸਾਰੇ ਤੱਤ ਸਹੀ ਮਾਤਰਾ ‘ਚ ਮਿਲਦੇ ਹਨ। ਖੂਨ ਦੀ ਕਮੀ ਪੂਰੀ ਹੋਣ ਤੋਂ ਲੈ ਕੇ ਕੈਂਸਰ ਵਰਗੀਆਂ ਗੰਭੀਰ ਬਿਮਾਰੀਆਂ ਦਾ ਖ਼ਤਰਾ ਕਈ ਗੁਣਾ ਘੱਟ ਜਾਂਦਾ ਹੈ। ਮੂੰਗਫਲੀ ਵਿਚ ਵਿਟਾਮਿਨ, ਕੈਲਸ਼ੀਅਮ, ਪੋਟਾਸ਼ੀਅਮ, ਮੈਂਗਨੀਜ਼, ਕਾਪਰ, ਆਇਰਨ ਅਤੇ ਸੇਲੇਨੀਅਮ ਤੱਤ ਪਾਏ ਜਾਂਦੇ ਹਨ। ਇਸ ਦੀ ਵਰਤੋਂ ਨਾਲ ਸਰੀਰ ਨੂੰ ਰੋਗਾਂ ਨਾਲ ਲੜਨ ਦੀ ਸ਼ਕਤੀ ਮਿਲਦੀ ਹੈ। ਅਜਿਹੇ ‘ਚ ਸਿਹਤ ਬਰਕਰਾਰ ਰਹਿੰਦੀ ਹੈ। 

ਮੂੰਗਫਲੀ ਖਾਣ ਦੇ ਫਾਇਦੇ
ਚਿਕਿਤਸਕ ਗੁਣਾਂ ਨਾਲ ਭਰਪੂਰ ਮੂੰਗਫਲੀ ਨੂੰ ਹਰ ਰੋਜ਼ ਸਵੇਰੇ ਖਾਣ ਨਾਲ ਪੇਟ ਦੀ ਸਿਹਤ ਬਰਕਰਾਰ ਰਹਿੰਦੀ ਹੈ। ਅਜਿਹੇ ‘ਚ ਪਾਚਨ ਤੰਤਰ ਮਜ਼ਬੂਤ ਹੁੰਦਾ ਹੈ ਤੇ ਪੇਟ ਦਰਦ, ਐਸਿਡਿਟੀ ਆਦਿ ਤੋਂ ਛੁਟਕਾਰਾ ਮਿਲਦਾ ਹੈ।
ਮੂੰਗਫਲੀ ‘ਚ ਕੈਲਸ਼ੀਅਮ, ਆਇਰਨ ਆਦਿ ਜ਼ਿਆਦਾ ਮਾਤਰਾ ‘ਚ ਹੋਣ ਕਰਕੇ ਇਸ ਦਾ ਸੇਵਨ ਜ਼ਰੂਰ ਕਰਨਾ ਚਾਹੀਦਾ ਹੈ। ਇਹ ਮਾਸਪੇਸ਼ੀਆਂ ਅਤੇ ਹੱਡੀਆਂ ਨੂੰ ਮਜ਼ਬੂਤ ਬਣਾ ਕੇ ਜੋੜਾਂ ਦੇ ਦਰਦ ਤੋਂ ਰਾਹਤ ਦਿਵਾਉਂਦੀ ਹੈ।

ਜਿਹੜੇ ਲੋਕਾਂ ਨੂੰ ਕਮਰ ਦਰਦ ਦੀ ਸ਼ਿਕਾਇਤ ਰਹਿੰਦੀ ਹੈ ਉਨ੍ਹਾਂ ਨੂੰ ਆਪਣੀ ਡਾਇਟ ‘ਚ ਭਿੱਜੀ ਹੋਈ ਮੂੰਗਫਲੀ ਨੂੰ ਸ਼ਾਮਲ ਕਰਨਾ ਚਾਹੀਦਾ ਹੈ। ਇਸ ਦੇ ਸੇਵਨ ਨਾਲ ਤੁਸੀਂ ਜਲਦੀ ਹੀ ਕਮਰ ਦੀ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹੋ।
ਰੋਜ਼ਾਨਾ ਸਵੇਰੇ ਭਿੱਜੀ ਹੋਈ ਮੂੰਗਫਲੀ ਦਾ ਸੇਵਨ ਦਿਮਾਗ ਦੇ ਸੈੱਲਾਂ ਨੂੰ ਵਧੀਆ ਤਰੀਕੇ ਨਾਲ ਕੰਮ ਕਰਨ ਦੀ ਤਾਕਤ ਦਿੰਦਾ ਹੈ। ਅਜਿਹੀ ‘ਚ ਦਿਮਾਗ ਦੀ ਸ਼ਕਤੀ ਤੇਜ਼ ਹੁੰਦੀ ਹੈ।

ਇਸ ਦਾ ਰੋਜ਼ਾਨਾ ਸੇਵਨ ਕਰਨ ਨਾਲ ਅੱਖਾਂ ਦੀ ਰੋਸ਼ਨੀ ਵੱਧਦੀ ਹੈ।
ਦਿਲ ਦੀ ਬਿਮਾਰੀ ਵਿਚ ਭਿੱਜੀ ਮੂੰਗਫਲੀ ਖਾਣ ਨਾਲ ਲੋਕਾਂ ਦੀ ਦਿਲ ਦੀ ਸਿਹਤ ਬਰਕਰਾਰ ਰਹਿੰਦੀ ਹੈ।
ਪੌਸ਼ਟਿਕ ਤੱਤਾਂ ਨਾਲ ਭਰਪੂਰ ਭਿੱਜੀ ਹੋਈ ਮੂੰਗਫਲੀ ਦਾ ਸੇਵਨ ਸਕਿਨ ਨੂੰ ਤੰਦਰੁਸਤ ਰਹਿਣ ਵਿੱਚ ਮਿਲਦੀ ਹੈ। ਅਜਿਹੇ ‘ਚ ਮੂੰਗਫਲੀ ਟੇਸਟੀ ਹੋਣ ਦੇ ਨਾਲ ਇਹ ਸਾਨੂੰ ਬਹੁਤ ਸਾਰੀਆਂ ਮੁਸ਼ਕਲਾਂ ਤੋਂ ਬਚਾਉਣ ਲਈ ਤਾਕਤ ਦਿੰਦੀ ਹੈ।