HIV ਨੇ ਪਿਛਲੇ 1 ਸਾਲ 'ਚ 2400 ਲੋਕਾਂ ਦੀ ਲਈ ਜਾਨ

ਸਪੋਕਸਮੈਨ ਸਮਾਚਾਰ ਸੇਵਾ

ਜੀਵਨ ਜਾਚ, ਸਿਹਤ

ਸਰਕਾਰ ਵੱਲੋਂ HIV ਨਾਲ ਪੀੜਤ ਸ਼ੱਕੀ ਲੋਕਾਂ ਦੇ ਟੈਸਟ ਜਾਰੀ

HIV has killed 2400 people in the last one year

ਮਹਾਰਾਸ਼ਟਰ- ਮਹਾਰਾਸ਼ਟਰ 'ਚ ਐੱਚਆਈਵੀ ਨਾਲ ਪੀੜਤ ਹੋਣ ਕਾਰਨ ਮਰਨ ਵੱਲੇ ਲੋਕਾਂ ਦਾ ਵੇਰਵਾ ਸਾਹਮਣੇ ਆਇਆ ਹੈ। ਦੱਸ ਦੇਈਏ ਕਿ ਬੀਤੇ ਮੰਗਲਵਾਰ ਸਿਹਤ ਮੰਤਰੀ ਏਕਨਾਥ ਸ਼ਿੰਦੇ ਨੇ ਕਿਹਾ ਕਿ ਪਿਛਲੇ ਇਕ ਸਾਲ ਵਿੱਚ ਐੱਚਆਈਵੀ ਨਾਲ 2400 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ।

ਦੱਸ ਦੇਈਏ ਕਿ ਸ਼ਿਵਸੈਨਾ ਦੇ ਵਿਧਾਇਕ ਵਿਲਾਸ ਪੋਤਸੀਨ ਵੱਲੋਂ ਉਠਾਏ ਹੋਏ ਸਵਾਲ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਮਹਾਰਾਸ਼ਟਰ 'ਚ ਐੱਚਆਈਵੀ ਨਾਲ ਪੀੜਤ ਲੋਕਾਂ ਦੀ ਮੌਤ ਦੀ ਗਿਣਤੀ ਪਿਛਲੇ ਸਾਲ ਦੀ 1 ਅਪਰੈਲ ਤੋਂ ਇਸ ਸਾਲ ਦੀ ਫਰਵਰੀ ਤੱਕ 2460 ਹੋ ਗਈ ਹੈ। ਹਾਲਾਂਕਿ ਸਰਕਾਰ ਵੱਲੋਂ ਐੱਚਆਈਵੀ ਨਾਲ ਪੀੜਤ ਸ਼ੱਕੀ ਲੋਕਾਂ ਦੇ ਟੈਸਟ ਕਰਨ ਦੀ ਪ੍ਰਕਿਰਿਆ ਨੂੰ ਰੋਕਿਆ ਨਹੀਂ ਗਿਆ।

ਉਹਨਾਂ ਕਿਹਾ ਕਿ ਭਾਰਤ ਦੇ ਰਾਸ਼ਟਰੀ ਏਡਜ਼ ਸੋਸਾਇਟੀ ਵੱਲੋਂ ਨਿਰਧਾਰਤ ਕੀਤੇ ਗਏ ਕਿਸੇ ਵੀ ਮਾਪ ਨੂੰ ਲਾਗੂ ਕਰਨ ਵਿਚ ਕੋਈ ਦੇਰੀ ਨਹੀਂ ਹੋਈ ਹੈ। ਸਿਹਤ ਮੰਤਰੀ ਨੇ ਕਿਹਾ ਕਿ ਐੱਚਆਈਵੀ ਦੇ ਕਾਰਨ ਮਰਨ ਵਾਲੇ ਲੋਕਾਂ ਦੀ ਗਿਣਤੀ ਸਿਰਫ਼ ਮਹਾਰਾਸ਼ਟਰ ਵਿੱਚ ਹੀ ਨਹੀਂ ਬਲਕਿ ਪੂਰੇ ਦੇਸ਼ ਵਿੱਚ ਹੀ ਹੈ।