ਹਰੇ ਪਿਆਜ਼ ਦਾ ਸੇਵਨ ਅੱਖਾਂ ਲਈ ਹੈ ਲਾਭਕਾਰੀ

ਸਪੋਕਸਮੈਨ ਸਮਾਚਾਰ ਸੇਵਾ

ਜੀਵਨ ਜਾਚ, ਸਿਹਤ

ਵਿਟਾਮਿਨ ਸੀ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ਦਾ ਕਰਦਾ ਹੈ ਕੰਮ

Consuming green onion is beneficial for eyes

 

ਹਰੇ ਪੱਤੇਦਾਰ ਪਿਆਜ਼ ਬਹੁਤ  ਹੀ ਸੁਆਦ ਲੱਗਦੇ ਹਨ ਜਿਨ੍ਹਾਂ ਲੋਕਾਂ ਨੂੰ ਸ਼ੂਗਰ ਦੀ ਬੀਮਾਰੀ ਹੈ ਉਨ੍ਹਾਂ ਲਈ ਹਰੇ ਪਿਆਜ਼ ਦਾ ਸੇਵਨ ਕਰਨਾ ਬਹੁਤ ਹੀ ਫ਼ਾਇਦੇਮੰਦ ਹੁੰਦਾ ਹੈ। ਇਸ ’ਚ ਭਰਪੂਰ ਮਾਤਰਾ ’ਚ ਸਲਫ਼ਰ ਹੁੰਦਾ ਹੈ ਜੋ ਇੰਸੁਲਿਨ ਦੇ ਪੱਧਰ ਨੂੰ ਸੰਤੁਲਿਤ ਬਣਾਈ ਰੱਖਦਾ ਹੈ।

ਹਰਾ ਪਿਆਜ਼ ਸਰੀਰ ’ਚ ਕੈਂਸਰ ਸੈੱਲਾਂ ਨੂੰ ਵਧਣ ਤੋਂ ਰੋਕਦਾ ਹੈ। ਇਸ ਨੂੰ ਖਾਣ ਨਾਲ ਤੁਸੀਂ ਕੈਂਸਰ ਦੇ ਖ਼ਤਰੇ ਤੋਂ ਬਚੇ ਰਹਿ ਸਕਦੇ ਹੋ। ਹਰੇ ਪਿਆਜ਼ ’ਚ ਕੈਲੋਰੀ ਘੱਟ ਅਤੇ ਸਲਫ਼ਰ ਦੀ ਮਾਤਰਾ ਜ਼ਿਆਦਾ ਹੁੰਦੀ ਹੈ ਜੋ ਸਿਹਤ ਲਈ ਬਹੁਤ ਹੀ ਲਾਭਕਾਰੀ ਹੈ। ਇਸ ਵਿਚ ਵਿਟਾਮਿਨ ਏ, ਸੀ, ਬੀ, ਵਿਟਾਮਿਨ ਬੀ2, ਕਾਪਰ, ਮੈਗਨੀਸ਼ੀਅਮ, ਪੋਟਾਸ਼ੀਅਮ, ਮੈਗਨੀਜ਼, ਥਾਈਮੀਨ ਆਦਿ ਭਰਪੂਰ ਮਾਤਰਾ ’ਚ ਹੁੰਦੇ ਹਨ। ਇਸ ’ਚ ਮੌਜੂਦ ਪੈਕਟਿਨ ਨਾਂ ਦਾ ਪਦਾਰਥ ਕੈਂਸਰ ਵਰਗੇ ਖ਼ਤਰਨਾਕ ਰੋਗ ਤੋਂ ਬਚਾਅ ਕਰਨ ’ਚ ਵੀ ਮਦਦਗਾਰ ਹੈ।

ਹਰੇ ਪਿਆਜ਼ ਦਾ ਸੇਵਨ ਅੱਖਾਂ ਲਈ ਬਹੁਤ ਹੀ ਲਾਭਕਾਰੀ ਹੈ। ਇਸ ਨਾਲ ਅੱਖਾਂ ਦੀ ਰੌਸ਼ਨੀ ਵਧਣੀ ਸ਼ੁਰੂ ਹੋ ਜਾਂਦੀ ਹੈ। ਐਂਟੀ-ਆਕਸੀਡੈਂਟ ਨਾਲ ਭਰਪੂਰ ਹਰਾ ਪਿਆਜ਼ ਡੀ.ਐਨ.ਏ. ਨੂੰ ਨੁਕਸਾਨ ਪਹੁੰਚਾਉਣ ਤੋਂ ਬਚਾਅ ਕਰਦੇ ਹਨ। ਇਸ ਤੋਂ ਇਲਾਵਾ ਇਸ ਦਾ ਵਿਟਾਮਿਨ ਸੀ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ਦਾ ਕੰਮ ਕਰਦਾ ਹੈ।