ਅੱਖਾਂ ਦੀ ਰੋਸ਼ਨੀ ਲਈ ਫ਼ਾਇਦੇਮੰਦ ਹੁੰਦਾ ਹੈ ਗੁਲਾਬ ਜਲ

ਸਪੋਕਸਮੈਨ ਸਮਾਚਾਰ ਸੇਵਾ

ਜੀਵਨ ਜਾਚ, ਸਿਹਤ

ਹਰ ਕੋਈ ਚਾਹੁੰਦਾ ਹੈ ਕਿ ਉਸ ਦੀ ਚਮੜੀ ਖ਼ੂਬਸੂਰਤ ਹੋਵੇ। ਚਿਹਰੇ ’ਤੇ ਪਿਆ ਛੋਟਾ-ਜਿਹਾ ਦਾਗ ਖ਼ੂਬਸੂਰਤੀ ਨੂੰ ਘੱਟ ਕਰ ਦੇਂਦਾ ਹੈ।

photo

 

ਹਰ ਕੋਈ ਚਾਹੁੰਦਾ ਹੈ ਕਿ ਉਸ ਦੀ ਚਮੜੀ ਖ਼ੂਬਸੂਰਤ ਹੋਵੇ। ਚਿਹਰੇ ’ਤੇ ਪਿਆ ਛੋਟਾ-ਜਿਹਾ ਦਾਗ ਖ਼ੂਬਸੂਰਤੀ ਨੂੰ ਘੱਟ ਕਰ ਦਿੰਦਾ ਹੈ। ਇਸੇ ਲਈ ਗੁਲਾਬ ਜਿਹਾ ਨਿਖਾਰ ਪਾਉਣ ਲਈ ਅਪਣੀ ਚਮੜੀ ਦਾ ਖ਼ਿਆਲ ਰਖਣਾ ਬਹੁਤ ਜ਼ਰੂਰੀ ਹੈ। ਚਿਹਰੇ ਦੀ ਖ਼ੂਬਸੂਰਤੀ ਵਧਾਉਣ ਲਈ ਗੁਲਾਬ ਜਲ ਸੱਭ ਤੋਂ ਬਿਹਤਰ ਹੈ। ਇਸ ਵਿਚ ਮਿਲਣ ਵਾਲੇ ਮੈਡੀਕਲ ਗੁਣ ਚਮੜੀ ਸਬੰਧੀ ਕਈ ਸਮੱਸਿਆਵਾਂ ਨੂੰ ਦੂਰ ਕਰਦੇ ਹਨ। ਗੁਲਾਬ ਜਲ ਹਰ ਤਰ੍ਹਾਂ ਦੀ ਸਕਿਨ (ਡ੍ਰਾਈ, ਆਇਲੀ, ਨਾਰਮਲ) ਨੂੰ ਸੂਟ ਕਰਦਾ ਹੈ। ਇਸ ਦੀ ਵਰਤੋਂ ਕੁੜੀਆਂ ਹੀ ਨਹੀਂ ਸਗੋਂ ਮੁੰਡੇ ਵੀ ਕਰਦੇ ਹਨ। ਇਸ ਦੇ ਐਂਟੀ ਬੈਕਟੀਰੀਅਲ ਗੁਣ ਇਨਫ਼ੈਕਸ਼ਨ ਨੂੰ ਦੂਰ ਕਰਦੇ ਹਨ। ਜੇਕਰ ਤੁਸੀਂ ਵੀ ਚਮਕਦਾਰ ਚਮੜੀ ਚਾਹੁੰਦੇ ਹੋ ਤਾਂ ਗੁਲਾਬ ਜਲ ਦੀ ਵਰਤੋਂ ਕਰਨੀ ਸ਼ੁਰੂ ਕਰ ਦਿਉ। ਦਿਨ ਦੀ ਥਾਂ ਰਾਤ ਨੂੰ ਗੁਲਾਬ ਜਲ ਦੀ ਵਰਤੋਂ ਕਰਨ ਨਾਲ ਵੱਧ ਫ਼ਾਇਦਾ ਮਿਲਦਾ ਹੈ।

ਵਧਦੀ ਉਮਰ ਜਾਂ ਫਿਰ ਸਰੀਰ ਵਿਚ ਪੌਸ਼ਟਿਕ ਤੱਤਾਂ ਦੀ ਕਮੀ ਕਾਰਨ ਚਿਹਰੇ ’ਤੇ ਝੁਰੜੀਆਂ ਪੈਣ ਲਗਦੀਆਂ ਹਨ। ਝੁਰੜੀਆਂ ਘੱਟ ਕਰਨ ਵਿਚ ਵੀ ਗੁਲਾਬ ਜਲ ਮਦਦਗਾਰ ਹੈ। ਨਿੰਬੂ ਦਾ ਰਸ, ਚੰਦਨ ਪਾਊਡਰ ਅਤੇ ਗੁਲਾਬ ਜਲ ਦੀ ਪੇਸਟ ਬਣਾ ਕੇ ਚਿਹਰੇ ’ਤੇ ਲਗਾਉ। ਇਸ ਨਾਲ ਝੁਰੜੀਆਂ ਘੱਟ ਹੋਣਗੀਆਂ।

ਮੇਕਅੱਪ ਉਤਾਰਨ ਲਈ ਗੁਲਾਬ ਜਲ ਦੀ ਵਰਤੋਂ ਕਰੋ। ਨਾਰੀਅਲ ਤੇਲ ਦੀਆਂ ਕੁੱਝ ਬੂੰਦਾਂ ਵਿਚ ਗੁਲਾਬ ਜਲ ਮਿਕਸ ਕਰੋ। ਇਸ ਮਿਕਸਰ ਨੂੰ ਰੂੰ ਵਿਚ ਲਗਾ ਕੇ ਚਿਹਰਾ ਸਾਫ਼ ਕਰੋ।

ਰਾਤ ਨੂੰ ਸੌਣ ਤੋਂ ਪਹਿਲਾਂ ਗੁਲਾਬ ਜਲ ਨਾਲ ਸਿਰ ਦੀ ਮਾਲਿਸ਼ ਕਰੋ ਅਤੇ ਸਵੇਰੇ ਵਾਲਾਂ ਨੂੰ ਧੋ ਲਉ। ਇਸ ਨਾਲ ਵਾਲ ਮੁਲਾਇਮ ਹੋਣਗੇ ਅਤੇ ਸਿੱਕਰੀ ਦੀ ਸਮੱਸਿਆ ਵੀ ਦੂਰ ਹੋਵੇਗੀ।

ਜੇ ਤੁਸੀਂ ਰੁੱਖੇ ਅਤੇ ਬੇਜਾਨ ਵਾਲਾਂ ਤੋਂ ਪ੍ਰੇਸ਼ਾਨ ਹੋ ਤਾਂ ਗੁਲਾਬ ਜਲ ਦੀ ਵਰਤੋਂ ਕਰੋ। ਗੁਲਾਬ ਜਲ ਅਤੇ ਗਲਿਸਰੀਨ ਨੂੰ ਬਰਾਬਰ ਮਾਤਰਾ ਵਿਚ ਮਿਕਸ ਕਰ ਲਉ। 10 ਤੋਂ 15 ਮਿੰਟ ਲਈ ਮਸਾਜ ਕਰੋ। ਅੱਧੇ ਘੰਟੇ ਬਾਅਦ ਵਾਲਾਂ ਨੂੰ ਧੋ ਲਉ।

ਗੁਲਾਬ ਜਲ ਅਤੇ ਆਲਿਵ ਤੇਲ ਨੂੰ ਮਿਕਸ ਕਰ ਕੇ ਵਾਲਾਂ ਵਿਚ ਲਗਾਉ ਅਤੇ ਮਾਲਿਸ਼ ਕਰੋ। ਇਕ ਘੰਟੇ ਬਾਅਦ ਵਾਲਾਂ ਨੂੰ ਸ਼ੈਪੂ ਨਾਲ ਧੋ ਲਉ।

ਸੜੀ ਹੋਈ ਚਮੜੀ ’ਤੇ ਠੰਢਾ-ਠੰਢਾ ਗੁਲਾਬ ਜਲ ਲਗਾਉਣ ਨਾਲ ਜਲਣ ਤੋਂ ਰਾਹਤ ਮਿਲਦੀ ਹੈ ਅਤੇ ਇਹ ਸੱਟ ਨੂੰ ਛੇਤੀ ਭਰਨ ਵਿਚ ਮਦਦ ਕਰਦਾ ਹੈ।