ਜ਼ਿਆਦਾ ਠੰਢਾ ਪਾਣੀ ਪਹੁੰਚਾਉਂਦਾ ਹੈ ਪੇਟ ਨੂੰ ਨੁਕਸਾਨ

ਸਪੋਕਸਮੈਨ ਸਮਾਚਾਰ ਸੇਵਾ

ਜੀਵਨ ਜਾਚ, ਸਿਹਤ

ਜਦੋਂ ਵੀ ਤੁਸੀਂ ਜ਼ਿਆਦਾ ਠੰਢਾ ਪਾਣੀ ਪੀਂਦੇ ਹੋ, ਤਾਂ ਇਹ ਨਰਵ ਠੰਢੀ ਹੋ ਕੇ ਦਿਲ ਦੀ ਧੜਕਣ ਨੂੰ ਹੌਲੀ ਕਰ ਦਿੰਦੀ ਹੈ, ਜਦ ਤਕ ਪਾਣੀ ਦਾ ਤਾਪਮਾਨ ਤੁਹਾਡੇ ਸਰੀਰ ਦੇ....

Representational Image

ਠੰਢਾ ਪਾਣੀ ਤੁਹਾਡੇ ਪੇਟ ਨੂੰ ਨੁਕਸਾਨ ਪਹੁੰਚਾ ਸਕਦਾ ਹੈ। ਸਾਡੇ ਸਰੀਰ ਵਿਚ ਇਕ ਨਾੜੀ ਹੁੰਦੀ ਹੈ ਜਿਸ ਨੂੰ ਵੇਗਸ ਨਰਵ ਕਿਹਾ ਜਾਂਦਾ ਹੈ। ਇਸ ਨੂੰ ਸਰੀਰ ਦੀ ਸੱਭ ਤੋਂ ਲੰਮੀ ਕਾਰਨੀਵਲ ਨਰਵ ਵੀ ਕਿਹਾ ਜਾਂਦਾ ਹੈ, ਜੋ ਗਰਦਨ ਤੋਂ ਹੁੰਦੇ ਹੋਏ ਦਿਲ, ਫੇਫੜਿਆਂ ਤੇ ਪਾਚਨ ਪ੍ਰਣਾਲੀ ਨੂੰ ਨਿਯੰਤਰਤ ਕਰਦੀ ਹੈ। ਜਦੋਂ ਵੀ ਤੁਸੀਂ ਜ਼ਿਆਦਾ ਠੰਢਾ ਪਾਣੀ ਪੀਂਦੇ ਹੋ, ਤਾਂ ਇਹ ਨਰਵ ਠੰਢੀ ਹੋ ਕੇ ਦਿਲ ਦੀ ਧੜਕਣ ਨੂੰ ਹੌਲੀ ਕਰ ਦਿੰਦੀ ਹੈ, ਜਦ ਤਕ ਪਾਣੀ ਦਾ ਤਾਪਮਾਨ ਤੁਹਾਡੇ ਸਰੀਰ ਦੇ ਅਨੁਕੂਲ ਨਹੀਂ ਹੋ ਜਾਂਦਾ। ਕਮਰੇ ਦੇ ਤਾਪਮਾਨ ਅਨੁਸਾਰ ਪਾਣੀ ਪੀਣ ਨਾਲ ਕਬਜ਼ ਦੀ ਸਮੱਸਿਆ ਬਹੁਤ ਘੱਟ ਹੁੰਦੀ ਹੈ।

ਠੰਢਾ ਪਾਣੀ ਪੀਣ ਨਾਲ ਭਾਵੇਂ ਤੁਹਾਡੇ ਮਨ ਨੂੰ ਆਰਾਮ ਮਿਲਦਾ ਹੋਵੇ, ਪਰ ਤੁਹਾਡੇ ਦਿਲ ਲਈ ਇਹ ਬਿਲਕੁਲ ਚੰਗਾ ਨਹੀਂ। 

ਜੇ ਤੁਸੀਂ ਠੰਢਾ ਪਾਣੀ ਪੀਂਦੇ ਹੋ ਅਤੇ ਤੁਹਾਨੂੰ ਪੇਟ ਦੀਆਂ ਸਮੱਸਿਆਵਾਂ ਹਨ, ਤਾਂ ਇਹ ਠੰਢਾ ਪਾਣੀ ਪੀਣ ਦੀ ਤੁਹਾਡੀ ਆਦਤ ਕਾਰਨ ਹੈ। ਠੰਢਾ ਪਾਣੀ ਪਾਚਣ ਪ੍ਰਕਿਰਿਆ ਵਿਚ ਰੁਕਾਵਟ ਪਾਉਂਦਾ ਹੈ। ਠੰਢਾ ਪਾਣੀ ਪੀਣ ਨਾਲ ਨਾੜੀਆਂ ਸੁੰਗੜ ਜਾਂਦੀਆਂ ਹਨ ਤੇ ਪਾਚਨ ਹੌਲੀ ਹੋ ਜਾਂਦਾ ਹੈ।

ਠੰਢਾ ਪਾਣੀ ਪੀਣ ਨਾਲ ਸਾਹ ਪ੍ਰਣਾਲੀ ਵਿਚਲੇ ਬਲਗਮ ਦੀ ਇਕ ਸੁਰੱਖਿਆ ਪਰਤ ਰੁਕ ਜਾਂਦੀ ਹੈ, ਜਿਸ ਨਾਲ ਗਲੇ ਵਿਚ ਖਰਾਸ਼ ਆ ਸਕਦੀ ਹੈ।

ਜੋ ਲੋਕ ਠੰਢਾ ਪਾਣੀ ਪੀਂਦੇ ਹਨ, ਉਨ੍ਹਾਂ ਨੂੰ ਅਕਸਰ ਕਬਜ਼ ਦੀ ਸ਼ਿਕਾਇਤ ਰਹਿੰਦੀ ਹੈ। ਜਿਵੇਂ ਅਸੀਂ ਜਾਣਦੇ ਹਾਂ ਕਿ ਜ਼ਿਆਦਾ ਠੰਢ ਕਾਰਨ ਚੀਜ਼ਾਂ ਜੰਮ ਜਾਂਦੀਆਂ ਹਨ, ਇਸੇ ਤਰ੍ਹਾਂ ਸਾਡੇ ਸਰੀਰ ਵਿਚ ਵਧੇਰੇ ਠੰਢਾ ਪਾਣੀ ਚੀਜ਼ਾਂ ਨੂੰ ਸਖ਼ਤ ਬਣਾਉਂਦਾ ਹੈ। ਇਸ ਨਾਲ ਕਬਜ਼ ਤੇ ਹੇਮੋਰੋਇਡ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ।

ਠੰਢਾ ਪਾਣੀ ਤੁਹਾਡੇ ਭੋਜਨ ਵਿਚਲੇ ਪੋਸ਼ਕ ਤੱਤਾਂ ਨੂੰ ਮਾਰ ਦਿੰਦਾ ਹੈ। ਜੇ ਤੁਸੀਂ ਪੌਸ਼ਟਿਕ ਭੋਜਨ ਲੈਣ ਤੋਂ ਬਾਅਦ ਠੰਢਾ ਪਾਣੀ ਪੀਂਦੇ ਹੋ, ਤਾਂ ਸਮਝੋ ਕਿ ਤੁਸੀਂ ਪੌਸ਼ਟਿਕ ਖ਼ੁਰਾਕ ਕੋਈ ਨਹੀਂ ਖਾਧੀ।