ਸਰੀਰ ਦੀ ਸੋਜ ਘੱਟ ਕਰਨ ਲਈ ਤਿਲਾਂ ਦਾ ਤੇਲ ਫ਼ਾਇਦੇਮੰਦ 

ਸਪੋਕਸਮੈਨ ਸਮਾਚਾਰ ਸੇਵਾ

ਜੀਵਨ ਜਾਚ, ਸਿਹਤ

ਤੇਲ ਵਿਚ ਐਂਟੀ-ਇੰਫ਼ਲੇਮੇਟਰੀ ਗੁਣ ਮਿਲ ਜਾਂਦੇ ਹਨ ਜੋ ਸੋਜ ਨੂੰ ਘੱਟ ਕਰ ਕੇ ਸਰੀਰ ਨੂੰ ਆਰਾਮ ਕਰਨ ਵਿਚ ਮਦਦ ਕਰਦਾ ਹੈ।

Sesame oil

 

ਸਰਦੀਆਂ ਵਿਚ ਕਾਲੇ ਤਿਲਾਂ ਦਾ ਤੇਲ ਸਾਡੀ ਸਿਹਤ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਇਸ ਤੇਲ ਨਾਲ ਜੇਕਰ ਤੁਸੀਂ ਸਰੀਰ ਦੀ ਮਾਲਿਸ਼ ਕਰਦੇ ਹੋ ਤਾਂ ਤੁਹਾਨੂੰ ਕਈ ਫ਼ਾਇਦੇ ਮਿਲ ਸਕਦੇ ਹਨ। ਸਰੀਰ ਲਈ ਮਾਲਿਸ਼ ਵੈਸੇ ਵੀ ਬਹੁਤ ਜ਼ਰੂਰੀ ਹੈ। ਬਾਡੀ ਮਸਾਜ ਤੋਂ ਬਾਅਦ ਸਾਡਾ ਸਰੀਰ ਜ਼ਿਆਦਾ ਚੁਸਤੀ ਮਹਿਸੂਸ ਕਰਦਾ ਹੈ। ਅਜਿਹੇ ਵਿਚ ਜੇਕਰ ਤਿਲਾਂ ਦੇ ਤੇਲ ਦੀ ਮਾਲਿਸ਼ ਲਈ ਵਰਤੋਂ ਕੀਤੀ ਜਾਵੇ ਤਾਂ ਫ਼ਾਇਦਾ ਦੁਗਣਾ ਹੋ ਜਾਂਦਾ ਹੈ। ਆਉ ਜਾਣਦੇ ਹਾਂ ਤਿਲਾਂ ਦੇ ਤੇਲ ਨਾਲ ਮਾਲਿਸ਼ ਕਰਨ ਨਾਲ ਤੁਹਾਨੂੰ ਕੀ-ਕੀ ਫ਼ਾਇਦੇ ਹੁੰਦੇ ਹਨ।

ਸਰੀਰ ਦੀ ਸੋਜ ਨੂੰ ਘੱਟ ਕਰਨ ਲਈ ਤਿਲਾਂ ਦੇ ਤੇਲ ਨਾਲ ਮਾਲਿਸ਼ ਕਰਨਾ ਬਹੁਤ ਫ਼ਾਇਦੇਮੰਦ ਹੁੰਦਾ ਹੈ। ਇਸ ਤੇਲ ਵਿਚ ਐਂਟੀ-ਇੰਫ਼ਲੇਮੇਟਰੀ ਗੁਣ ਮਿਲ ਜਾਂਦੇ ਹਨ ਜੋ ਸੋਜ ਨੂੰ ਘੱਟ ਕਰ ਕੇ ਸਰੀਰ ਨੂੰ ਆਰਾਮ ਕਰਨ ਵਿਚ ਮਦਦ ਕਰਦਾ ਹੈ। ਮਾਲਿਸ਼ ਕਰਨ ਤੋਂ ਬਾਅਦ ਸਰੀਰ ਦੇ ਦਰਦ ਤੋਂ ਵੀ ਕਾਫ਼ੀ ਰਾਹਤ ਮਿਲਦੀ ਹੈ। ਤਿਲਾਂ ਦੇ ਤੇਲ ਨਾਲ ਮਾਲਿਸ਼ ਕਰਨ ਨਾਲ ਤੁਹਾਡੇ ਮਸਲਜ਼ ਨੂੰ ਬਹੁਤ ਆਰਾਮ ਮਿਲਦਾ ਹੈ। ਜੇਕਰ ਤੁਹਾਡੀਆਂ ਮਾਸਪੇਸ਼ੀਆਂ ਵਿਚ ਅਕੜਾਅ ਹੈ ਤਾਂ ਤੁਹਾਨੂੰ ਤਿਲਾਂ ਦੇ ਤੇਲ ਨਾਲ ਮਾਲਿਸ਼ ਕਰਨੀ ਚਾਹੀਦੀ ਹੈ। ਸਰਦੀਆਂ ਵਿਚ ਅਜਿਹਾ ਕਰਨਾ ਜ਼ਿਆਦਾ ਫ਼ਾਇਦੇਮੰਦ ਹੁੰਦਾ ਹੈ। ਮਸਾਜ ਤੋਂ ਬਾਅਦ ਤੁਹਾਡੀਆਂ ਮਾਸਪੇਸ਼ੀਆਂ ਤਣਾਅ ਮੁਕਤ ਮਹਿਸੂਸ ਕਰਦੀਆਂ ਹਨ।

ਤਿਲਾਂ ਦੇ ਤੇਲ ਨਾਲ ਮਾਲਿਸ਼ ਕਰਨ ਨਾਲ ਤੁਹਾਡੇ ਸਰੀਰ ਵਿਚ ਬਲੱਡ ਸਰਕੂਲੇਸ਼ਨ ਬਿਹਤਰ ਤਰੀਕੇ ਨਾਲ ਹੋ ਸਕਦਾ ਹੈ। ਮਾਲਿਸ਼ ਕਰਨ ਨਾਲ ਤੁਹਾਡੀਆਂ ਨਾੜੀਆਂ ਵਿਚ ਗਰਮੀ ਪੈਦਾ ਹੁੰਦੀ ਹੈ ਜੋ ਬਿਹਤਰ ਖ਼ੂਨ ਦੇ ਪ੍ਰਵਾਹ ਵਿਚ ਮਦਦ ਕਰਦੀ ਹੈ ਜਿਸ ਤੋਂ ਬਾਅਦ ਤੁਸੀਂ ਜ਼ਿਆਦਾ ਤਣਾਅ ਮੁਕਤ ਮਹਿਸੂਸ ਕਰਦੇ ਹੋ।