ਰਾਤ ਨੂੰ ਸੌਣ ਤੋਂ ਪਹਿਲਾਂ ਪੀਉ ਗ੍ਰੀਨ ਟੀ, ਹੋਣਗੇ ਕਈ ਫ਼ਾਇਦੇ

ਏਜੰਸੀ

ਜੀਵਨ ਜਾਚ, ਸਿਹਤ

ਜੇਕਰ ਤੁਸੀਂ ਅਜੇ ਵੀ ਰਾਤ ਨੂੰ ਗ੍ਰੀਨ ਟੀ ਪੀਣ ਦੇ ਫ਼ਾਇਦਿਆਂ ਤੋਂ ਅਣਜਾਣ ਹੋ ਤਾਂ ਆਉ ਜਾਣਦੇ ਹਾਂ ਕੁੱਝ ਫ਼ਾਇਦਿਆਂ ਬਾਰੇ:

photo

 

ਰਾਤ ਨੂੰ ਸੌਣ ਤੋਂ ਪਹਿਲਾਂ ਗ੍ਰੀਨ ਟੀ ਪੀਣ ਨਾਲ ਸਰੀਰ ਨੂੰ ਕਈ ਫ਼ਾਇਦੇ ਹੁੰਦੇ ਹਨ। ਅਕਸਰ ਲੋਕ ਭਾਰ ਘਟਾਉਣ ਲਈ ਦਿਨ ਭਰ ਗ੍ਰੀਨ ਟੀ ਪੀਂਦੇ ਹਨ, ਪਰ ਜੇਕਰ ਤੁਸੀਂ ਇਸ ਨੂੰ ਰਾਤ ਨੂੰ ਸੌਣ ਤੋਂ ਪਹਿਲਾਂ ਪੀਂਦੇ ਹੋ, ਤਾਂ ਇਸ ਨਾਲ ਨਾ ਸਿਰਫ਼ ਤੁਹਾਡਾ ਭਾਰ ਘੱਟ ਹੁੰਦਾ ਹੈ, ਸਗੋਂ ਹੋਰ ਵੀ ਫ਼ਾਇਦੇ ਹੁੰਦੇ ਹਨ। ਜੇਕਰ ਤੁਸੀਂ ਅਜੇ ਵੀ ਰਾਤ ਨੂੰ ਗ੍ਰੀਨ ਟੀ ਪੀਣ ਦੇ ਫ਼ਾਇਦਿਆਂ ਤੋਂ ਅਣਜਾਣ ਹੋ ਤਾਂ ਆਉ ਜਾਣਦੇ ਹਾਂ ਕੁੱਝ ਫ਼ਾਇਦਿਆਂ ਬਾਰੇ:

ਜੇਕਰ ਤੁਸੀਂ ਰਾਤ ਨੂੰ ਸੌਂਦੇ ਸਮੇਂ ਗ੍ਰੀਨ ਟੀ ਪੀ ਰਹੇ ਹੋ ਤਾਂ ਇਹ ਤੁਹਾਡੇ ਦਿਲ ਨੂੰ ਸਿਹਤਮੰਦ ਬਣਾਉਂਦੀ ਹੈ। ਇਸ ਨੂੰ ਪੀਣ ਨਾਲ ਤੁਹਾਡੇ ਸਰੀਰ ਵਿਚ ਜਮ੍ਹਾਂ ਫ਼ੈਟ ਘੱਟ ਹੋ ਜਾਂਦੀ ਹੈ ਜਿਸ ਨਾਲ ਐਲਡੀਐਲ ਕੈਲੇਸਟਰੋਲ ਨੂੰ ਵੀ ਘੱਟ ਕਰਨ ਵਿਚ ਮਦਦ ਮਿਲਦੀ ਹੈ। ਇੰਨਾ ਹੀ ਨਹੀਂ ਗ੍ਰੀਨ ਟੀ ਪੀਣ ਨਾਲ ਦਿਲ ਦੇ ਦੌਰੇ ਦਾ ਖ਼ਤਰਾ ਵੀ ਘੱਟ ਜਾਂਦਾ ਹੈ। ਅੱਜਕਲ ਬਦਲਦੀ ਜੀਵਨ ਸ਼ੈਲੀ ਤੇ ਵਧਦਾ ਕੰਮ ਦਾ ਬੋਝ ਸਾਡੀ ਮਾਨਸਕ ਤੇ ਸਰੀਰਕ ਸਿਹਤ ਨੂੰ ਪ੍ਰਭਾਵਤ ਕਰ ਰਿਹਾ ਹੈ। ਅਜਿਹੇ ਵਿਚ ਲੋਕ ਕਈ ਸਮੱਸਿਆਵਾਂ ਦਾ ਸ਼ਿਕਾਰ ਹੋ ਰਹੇ ਹਨ। ਤਣਾਅ ਇਨ੍ਹਾਂ ਸਮੱਸਿਆਵਾਂ ਵਿਚੋਂ ਇਕ ਹੈ। ਜੇਕਰ ਤੁਸੀਂ ਵੀ ਅਕਸਰ ਤਣਾਅ ਕਾਰਨ ਪ੍ਰੇਸ਼ਾਨ ਰਹਿੰਦੇ ਹੋ ਤਾਂ ਰਾਤ ਨੂੰ ਸੌਂਦੇ ਸਮੇਂ ਗ੍ਰੀਨ ਟੀ ਦਾ ਸੇਵਨ ਕਰਨਾ ਤੁਹਾਡੇ ਲਈ ਫ਼ਾਇਦੇਮੰਦ ਹੋਵੇਗਾ। 

ਜੇਕਰ ਤੁਸੀਂ ਸੌਣ ਤੋਂ ਪਹਿਲਾਂ ਗ੍ਰੀਨ ਟੀ ਪੀਂਦੇ ਹੋ ਤਾਂ ਇਸ ਨਾਲ ਸਰੀਰ ਦੀ ਕੈਲੋਰੀ ਬਰਨ ਹੁੰਦੀ ਹੈ। ਕੈਲੋਰੀ ਬਰਨ ਕਰਨ ਨਾਲ ਤੁਹਾਨੂੰ ਭਾਰ ਘਟਾਉਣ ਵਿਚ ਮਦਦ ਮਿਲਦੀ ਹੈ। ਅਜਿਹੇ ਵਿਚ ਜੇਕਰ ਤੁਸੀਂ ਜਲਦੀ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਤੁਸੀਂ ਰਾਤ ਨੂੰ ਗ੍ਰੀਨ ਟੀ ਪੀਣਾ ਸ਼ੁਰੂ ਕਰ ਸਕਦੇ ਹੋ। ਨਾਲ ਹੀ ਇਹ ਤੁਹਾਡੀ ਪਾਚਨ ਕਿਰਿਆ ਨੂੰ ਵੀ ਸੁਧਾਰਦਾ ਹੈ। ਇਕ ਕੱਪ ਗ੍ਰੀਨ ਟੀ ਪੀਣ ਨਾਲ ਤੁਹਾਡਾ ਬਲੱਡ ਸ਼ੂਗਰ ਲੈਵਲ ਵੀ ਕੰਟਰੋਲ ਵਿਚ ਰਹਿੰਦਾ ਹੈ। ਇਸ ਦੇ ਨਾਲ ਹੀ ਬਦਹਜ਼ਮੀ, ਕਬਜ਼ ਤੇ ਐਸੇਡਿਟੀ ਦੀ ਸਮੱਸਿਆ ਤੋਂ ਵੀ ਰਾਹਤ ਮਿਲਦੀ ਹੈ। ਜੇਕਰ ਤੁਸੀਂ ਕੈਲੇਸਟਰੋਲ ਲੈਵਲ ਵਧਣ ਕਾਰਨ ਪ੍ਰੇਸ਼ਾਨ ਹੋ ਤਾਂ ਗ੍ਰੀਨ ਟੀ ਦਾ ਸੇਵਨ ਕਰਨਾ ਵੀ ਤੁਹਾਡੇ ਲਈ ਫ਼ਾਇਦੇਮੰਦ ਹੋਵੇਗਾ। ਐਂਟੀ-ਆਕਸੀਡੈਂਟ ਗੁਣਾਂ ਨਾਲ ਭਰਪੂਰ ਗ੍ਰੀਨ ਟੀ ਸਰੀਰ ਨੂੰ ਫ੍ਰੀ ਸੈਲਜ਼ ਤੋਂ ਬਚਾਉਣ ਵਿਚ ਮਦਦ ਕਰਦੀ ਹੈ। ਨਾਲ ਹੀ, ਇਹ ਸਰੀਰ ਵਿਚ ਕੈਲੇਸਟਰੋਲ ਦੇ ਪੱਧਰ ਨੂੰ ਘਟਾਉਣ ਵਿਚ ਮਦਦ ਕਰਦੀ ਹੈ। ਇਸ ਨੂੰ ਪੀਣ ਨਾਲ ਹਾਈ ਬਲੱਡ ਪ੍ਰੈਸ਼ਰ ਵੀ ਕੰਟਰੋਲ ਰਹਿੰਦਾ ਹੈ।