ਗੁਣਾਂ ਨਾਲ ਭਰਪੂਰ ਹੁੰਦੀ ਹੈ ਕੇਲੇ ਦੀ ਚਾਹ, ਜਾਣੋ ਇਸ ਨੂੰ ਬਣਾਉਣ ਦਾ ਤਰੀਕਾ
ਆਉ ਅੱਜ ਅਸੀਂ ਤੁਹਾਨੂੰ ਦਸਦੇ ਹਾਂ ਕਿ ਕੇਲੇ ਦੀ ਚਾਹ ਕਿਵੇਂ ਬਣਾਈ ਜਾਂਦੀ ਹੈ।
ਕੇਲਾ ਜਿੰਨਾ ਸਾਡੀ ਸਿਹਤ ਲਈ ਫ਼ਾਇਦੇਮੰਦ ਹੈ, ਓਨੀ ਹੀ ਇਸ ਤੋਂ ਬਣੀ ਚਾਹ ਵੀ ਸਿਹਤ ਲਈ ਬਹੁਤ ਫ਼ਾਇਦੇਮੰਦ ਹੈ। ਆਉ ਅੱਜ ਅਸੀਂ ਤੁਹਾਨੂੰ ਦਸਦੇ ਹਾਂ ਕਿ ਕੇਲੇ ਦੀ ਚਾਹ ਕਿਵੇਂ ਬਣਾਈ ਜਾਂਦੀ ਹੈ।
ਸਮੱਗਰੀ: 2 ਕੱਪ ਪਾਣੀ, ਛਿਲਕੇ ਸਮੇਤ ਕੇਲਾ, ਅੱਧਾ ਚਮਚਾ ਦਾਲਚੀਨੀ, 1 ਚਮਚ ਸ਼ਹਿਦ।
ਚਾਹ ਬਣਾਉਣ ਦਾ ਤਰੀਕਾ: ਇਕ ਕੜਾਹੀ ’ਚ 2 ਕੱਪ ਪਾਣੀ ਪਾ ਕੇ ਇਸ ’ਚ ਛਿਲਕੇ ਸਮੇਤ ਕੇਲੇ ਪਾਉ ਅਤੇ ਇਸ ਨੂੰ 15 ਮਿੰਟ ਲਈ ਉਬਾਲੋ। ਫਿਰ ਇਸ ਨੂੰ ਕੱਪ ’ਚ ਪਾਉ। ਸਵਾਦ ਲਈ ਤੁਸੀਂ ਇਸ ’ਚ ਦਾਲਚੀਨੀ ਪਾਊਡਰ ਅਤੇ ਸ਼ਹਿਦ ਮਿਲਾ ਲਉ। ਇਸ ਦੇ ਨਾਲ ਹੀ ਤੁਹਾਡੀ ਕੇਲੇ ਵਾਲੀ ਚਾਹ ਤਿਆਰ ਹੈ।
ਚਾਹ ਤੋਂ ਹੋਣ ਵਾਲੇ ਫ਼ਾਇਦੇ: ਪੂਰੇ ਦਿਨ ਦੀ ਥਕਾਵਟ ਤੋਂ ਬਾਅਦ ਚਾਹ ਪੀਣ ਨਾਲ ਚੰਗੀ ਨੀਂਦ ਆਉਂਦੀ ਹੈ। ਦਿਲ ਨਾਲ ਸਬੰਧਤ ਬਿਮਾਰੀਆਂ ਦੇ ਖ਼ਤਰੇ ਨੂੰ ਘਟਾਉਂਦਾ ਹੈ। ਮੈਗਨੀਸ਼ੀਅਮ, ਪੋਟਾਸ਼ੀਅਮ ਅਤੇ ਐਂਟੀ ਆਕਸੀਡੈਂਟ ਗੁਣਾਂ ਨਾਲ ਭਰਪੂਰ ਚਾਹ ਪੀਣ ਨਾਲ ਢਿੱਡ ਦੀਆਂ ਸਮੱਸਿਆਵਾਂ ਦੂਰ ਹੁੰਦੀਆਂ ਹਨ। ਜੇ ਤੁਹਾਨੂੰ ਕਬਜ਼ ਦੀ ਸਮੱਸਿਆ ਹੈ ਤਾਂ ਰੋਜ਼ਾਨਾ ਚਾਹ ਪੀਣ ਨਾਲ ਇਹ ਦੂਰ ਹੋ ਜਾਵੇਗੀ। ਚਾਹ ਪੀਣ ਨਾਲ ਤਣਾਅ ਘੱਟ ਹੁੰਦਾ ਹੈ। ਇਸ ’ਚ ਮੌਜੂਦ ਐਂਟੀ ਆਕਸੀਡੈਂਟ ਅਤੇ ਪੋਸ਼ਣ ਤੱਤ ਨਰਵਸ ਸਿਸਟਮ ਨੂੰ ਆਰਾਮ ਦੇਣ ’ਚ ਮਦਦਗਾਰ ਹੁੰਦੇ ਹਨ।