ਦਮੇ ਦੇ ਮਰੀਜ਼ਾਂ ਲਈ ਨੁਕਸਾਨਦਾਇਕ ਹੈ ਕੇਲਾ

ਸਪੋਕਸਮੈਨ ਸਮਾਚਾਰ ਸੇਵਾ

ਜੀਵਨ ਜਾਚ, ਸਿਹਤ

ਆਮ ਤੌਰ ’ਤੇ ਕੇਲਾ ਖਾਣ ਨਾਲ ਪੇਟ ਦੀਆਂ ਸਮੱਸਿਆਵਾਂ ਜਿਵੇਂ ਕਬਜ਼ ਤੋਂ ਰਾਹਤ ਮਿਲਦੀ ਹੈ

Banana is harmful for asthma patients

 

ਮੁਹਾਲੀ: ਸਿਹਤ ਲਈ ਫ਼ਾਇਦੇਮੰਦ ਕੇਲਾ ਸਾਡੀ ਸਿਹਤ ਲਈ ਹਾਨੀਕਾਰਕ ਵੀ ਸਾਬਤ ਹੋ ਸਕਦਾ ਹੈ। ਦਰਅਸਲ, ਕੇਲੇ ਦੇ ਸੇਵਨ ਨਾਲ ਸਰੀਰ ਨੂੰ ਜਿੰਨੇ ਫ਼ਾਇਦੇ ਹੁੰਦੇ ਹਨ, ਓਨੇ ਹੀ ਇਸ ਦੇ ਨੁਕਸਾਨ ਵੀ ਹਨ। ਜੇਕਰ ਤੁਸੀਂ ਵੀ ਇਨ੍ਹਾਂ ਨੁਕਸਾਨਾਂ ਨੂੰ ਜਾਣੇ ਬਿਨਾਂ ਲਗਾਤਾਰ ਕੇਲਾ ਖਾ ਰਹੇ ਹੋ ਤਾਂ ਅਸੀਂ ਤੁਹਾਨੂੰ ਇਸ ਦੇ ਕਾਰਨ ਹੋਣ ਵਾਲੇ ਕੁੱਝ ਨੁਕਸਾਨਾਂ ਬਾਰੇ ਦੱਸਾਂਗੇ:

ਆਮ ਤੌਰ ’ਤੇ ਕੇਲਾ ਖਾਣ ਨਾਲ ਪੇਟ ਦੀਆਂ ਸਮੱਸਿਆਵਾਂ ਜਿਵੇਂ ਕਬਜ਼ ਤੋਂ ਰਾਹਤ ਮਿਲਦੀ ਹੈ। ਪਰ ਜੇਕਰ ਤੁਸੀਂ ਇਸ ਦਾ ਜ਼ਿਆਦਾ ਮਾਤਰਾ ਵਿਚ ਸੇਵਨ ਕਰ ਰਹੇ ਹੋ ਤਾਂ ਇਹ ਤੁਹਾਡੇ ਲਈ ਨੁਕਸਾਨਦਾਇਕ ਹੋ ਸਕਦਾ ਹੈ। ਖ਼ਾਸਕਰ ਉਨ੍ਹਾਂ ਲੋਕਾਂ ਲਈ ਜਿਨ੍ਹਾਂ ਨੂੰ ਪੇਟ ਫੁੱਲਣ ਅਤੇ ਕਬਜ਼ ਦੀ ਸ਼ਿਕਾਇਤ ਹੈ। ਅਜਿਹੇ ਲੋਕਾਂ ਨੂੰ ਜੇਕਰ ਤੁਹਾਨੂੰ ਕਬਜ਼ ਦੀ ਸਮੱਸਿਆ ਹੈ ਤਾਂ ਤੁਹਾਨੂੰ ਕੇਲਾ ਖਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।

ਕੇਲਾ ਆਮ ਤੌਰ ’ਤੇ ਉਨ੍ਹਾਂ ਲੋਕਾਂ ਲਈ ਸਿਫਾਰਸ਼ ਕੀਤਾ ਜਾਂਦਾ ਹੈ ਜਿਨ੍ਹਾਂ ਦਾ ਭਾਰ ਘੱਟ ਹੈ। ਦਰਅਸਲ, ਕੇਲੇ ਵਿਚ ਮੌਜੂਦ ਫ਼ਾਈਬਰ, ਕੁਦਰਤੀ ਸ਼ੂਗਰ ਅਤੇ ਕੈਲੋਰੀ ਦੀ ਮਾਤਰਾ ਬਹੁਤ ਜ਼ਿਆਦਾ ਮਿਲ ਜਾਂਦੀ ਹੈ। ਅਜਿਹੇ ਵਿਚ ਇਸ ਦਾ ਜ਼ਿਆਦਾ ਸੇਵਨ ਕਰਨ ਨਾਲ ਮੋਟਾਪੇ ਦੀ ਸਮੱਸਿਆ ਹੋ ਸਕਦੀ ਹੈ। ਇਸ ਲਈ ਜੇਕਰ ਤੁਸੀਂ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਕੇਲੇ ਤੋਂ ਦੂਰ ਰਹਿਣਾ ਹੀ ਬਿਹਤਰ ਹੋਵੇਗਾ।

ਜੇਕਰ ਤੁਸੀਂ ਸ਼ੂਗਰ ਦੇ ਮਰੀਜ਼ ਹੋ ਤਾਂ ਕੇਲੇ ਦਾ ਸੇਵਨ ਤੁਹਾਡੇ ਲਈ ਬਹੁਤ ਨੁਕਸਾਨਦਾਇਕ ਹੋ ਸਕਦਾ ਹੈ। ਅਸਲ ਵਿਚ ਕੇਲੇ ’ਚ ਮੌਜੂਦ ਕੁਦਰਤੀ ਸ਼ੂਗਰ ਸਰੀਰ ਵਿਚ ਬਲੱਡ ਸ਼ੂਗਰ ਲੈਵਲ ਨੂੰ ਵਧਾ ਸਕਦੀ ਹੈ। ਅਜਿਹੇ ਵਿਚ ਜੇਕਰ ਤੁਸੀਂ ਸ਼ੂਗਰ ਦੇ ਮਰੀਜ਼ ਹੋ ਤਾਂ ਬਿਹਤਰ ਹੈ ਕਿ ਤੁਸੀਂ ਕੇਲੇ ਦਾ ਸੇਵਨ ਨਾ ਕਰੋ। ਦਮੇ ਦੇ ਮਰੀਜ਼ਾਂ ਲਈ ਵੀ ਕੇਲਾ ਬਹੁਤ ਨੁਕਸਾਨਦਾਇਕ ਹੈ। ਦਰਅਸਲ, ਕੇਲਾ ਖਾਣ ਨਾਲ ਅਸਥਮਾ ਦੇ ਮਰੀਜ਼ਾਂ ਵਿਚ ਇਸ ਦੀ ਸਮੱਸਿਆ ਹੋਰ ਵੀ ਵੱਧ ਸਕਦੀ ਹੈ। ਇਸ ਲਈ ਜੇਕਰ ਤੁਸੀਂ ਅਸਥਮਾ ਦੇ ਮਰੀਜ਼ ਹੋ, ਤਾਂ ਇਸ ਦਾ ਸੇਵਨ ਨਾ ਕਰਨ ਦੀ ਕੋਸ਼ਿਸ਼ ਕਰੋ।