ਬੱਚਿਆਂ ਨੂੰ ਖ਼ਾਲੀ ਪੇਟ ਖਵਾਉ ਇਹ ਭੋਜਨ, ਬੀਮਾਰੀਆਂ ਤੋਂ ਰਹਿਣਗੇ ਦੂਰ

ਸਪੋਕਸਮੈਨ ਸਮਾਚਾਰ ਸੇਵਾ

ਜੀਵਨ ਜਾਚ, ਸਿਹਤ

ਬਦਾਮ ਖਾਣ ਨਾਲ ਬੱਚਿਆਂ ਦੀ ਇਮਿਊਨਿਟੀ ਵੀ ਮਜ਼ਬੂਤ ਹੁੰਦੀ ਹੈ।

photo

 

ਮੁਹਾਲੀ : ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਇਹ ਬਹੁਤ ਜ਼ਰੂਰੀ ਹੈ ਕਿ ਉਨ੍ਹਾਂ ਨੂੰ ਸਹੀ ਮਾਤਰਾ ਵਿਚ ਪੋਸ਼ਣ ਮਿਲਣਾ ਚਾਹੀਦਾ ਹੈ। ਬੱਚਿਆਂ ਨੂੰ ਸਿਹਤਮੰਦ ਅਤੇ ਊਰਜਾਵਾਨ ਰੱਖਣ ਲਈ ਉਨ੍ਹਾਂ ਨੂੰ ਪੌਸ਼ਟਿਕ ਭੋਜਨ ਖਿਵਾਉਣਾ ਜ਼ਰੂਰੀ ਹੈ। ਅੱਜ ਅਸੀ ਤੁਹਾਨੂੰ ਅਜਿਹੇ ਭੋਜਨ ਬਾਰੇ ਦਸਾਂਗੇ ਜੋ ਬੱਚਿਆਂ ਨੂੰ ਖ਼ਾਲੀ ਪੇਟ ਖੁਆਉਣੇ ਚਾਹੀਦੇ ਹਨ।

ਇਹ ਵੀ ਪੜ੍ਹੋ :   ਯੂਕਰੇਨ ਦੇ ਲੋਕਾਂ ਦੇ ਹੌਸਲੇ ਨੂੰ ਸਲਾਮ ਕਰਨ ਲਈ ਅਮਰੀਕੀ ਰਾਸ਼ਟਰਪਤੀ ਵੀ ਯੂਕਰੇਨ ਪਹੁੰਚੇ!

ਬਦਾਮ ਸਰੀਰ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਇਹ ਜ਼ਰੂਰੀ ਪੌਸ਼ਟਿਕ ਤੱਤ ਜਿਵੇਂ ਆਇਰਨ, ਪ੍ਰੋਟੀਨ, ਫ਼ਾਈਬਰ, ਵਿਟਾਮਿਨ ਈ ਆਦਿ ਨਾਲ ਭਰਪੂਰ ਹੁੰਦਾ ਹੈ। ਬਦਾਮ ਖਾਣ ਨਾਲ ਬੱਚਿਆਂ ਦੀ ਯਾਦਦਾਸ਼ਤ ਵੱਧ ਹੁੰਦੀ ਹੈ ਅਤੇ ਸਰੀਰ ਵੀ ਤੰਦਰੁਸਤ ਰਹਿੰਦਾ ਹੈ। ਬਦਾਮ ਖਾਣ ਨਾਲ ਬੱਚਿਆਂ ਦੀ ਇਮਿਊਨਿਟੀ ਵੀ ਮਜ਼ਬੂਤ ਹੁੰਦੀ ਹੈ।

ਇਹ ਵੀ ਪੜ੍ਹੋ :  ਅੱਜ ਦਾ ਹੁਕਮਨਾਮਾ ( 23 ਫਰਵਰੀ 2023) 

ਕੇਲਾ ਕਾਰਬੋਹਾਈਡ੍ਰੇਟ, ਆਇਰਨ, ਸੋਡੀਅਮ ਅਤੇ ਜ਼ਿੰਕ ਨਾਲ ਭਰਪੂਰ ਹੁੰਦਾ ਹੈ। ਜੇਕਰ ਤੁਹਾਡਾ ਬੱਚਾ ਪਤਲਾ ਹੈ ਤਾਂ ਤੁਸੀਂ ਉਸ ਨੂੰ ਰੋਜ਼ ਸਵੇਰੇ ਖ਼ਾਲੀ ਪੇਟ ਖਾਣ ਲਈ ਕੇਲਾ ਦੇ ਸਕਦੇ ਹੋ ਕਿਉਂਕਿ ਸਵੇਰੇ ਖ਼ਾਲੀ ਪੇਟ ਕੇਲਾ ਖਾਣ ਨਾਲ ਉਸ ਦਾ ਭਾਰ ਵੱਧ ਸਕਦਾ ਹੈ। ਇਸ ਤੋਂ ਇਲਾਵਾ ਉਸ ਦੀਆਂ ਹੱਡੀਆਂ ਵੀ ਮਜ਼ਬੂਤ ਹੋਣਗੀਆਂ ਅਤੇ ਰੋਗ ਪ੍ਰਤੀਰੋਧਕ ਸ਼ਕਤੀ ਵੀ ਵਧਦੀ ਹੈ।

ਸੇਬ ਵਿਚ ਕੈਲਸ਼ੀਅਮ, ਆਇਰਨ, ਜ਼ਿੰਕ ਅਤੇ ਪੋਟਾਸ਼ੀਅਮ ਵਰਗੇ ਪੋਸ਼ਕ ਤੱਤ ਭਰਪੂਰ ਮਾਤਰਾ ਵਿਚ ਮਿਲ ਜਾਂਦੇ ਹਨ। ਰੋਜ਼ਾਨਾ ਸਵੇਰੇ ਖ਼ਾਲੀ ਪੇਟ ਬੱਚਿਆਂ ਨੂੰ ਸੇਬ ਖਾਣ ਨਾਲ ਉਨ੍ਹਾਂ ਦੀ ਇਮਿਊਨਿਟੀ ਮਜ਼ਬੂਤ ਹੁੰਦੀ ਹੈ ਅਤੇ ਅੱਖਾਂ ਦੀ ਰੌਸ਼ਨੀ ਵੀ ਵਧਦੀ ਹੈ। ਹਰ ਕਿਸੇ ਨੂੰ ਸਵੇਰੇ ਸੱਭ ਤੋਂ ਪਹਿਲਾਂ ਉਠ ਕੇ ਕੋਸਾ ਪਾਣੀ ਪੀਣ ਦੀ ਆਦਤ ਪਾਉਣੀ ਚਾਹੀਦੀ ਹੈ, ਚਾਹੇ ਉਹ ਬੱਚਾ ਹੋਵੇ ਜਾਂ ਨੌਜਵਾਨ। ਰੋਜ਼ਾਨਾ ਸਵੇਰੇ ਖ਼ਾਲੀ ਪੇਟ ਕੋਸਾ ਪਾਣੀ ਪੀਣ ਨਾਲ ਬੱਚੇ ਸਿਹਤਮੰਦ ਰਹਿੰਦੇ ਹਨ ਅਤੇ ਮੌਸਮ ਨਾਲ ਜੁੜੀਆਂ ਬੀਮਾਰੀਆਂ ਦਾ ਖ਼ਤਰਾ ਵੀ ਘੱਟ ਹੁੰਦਾ ਹੈ।