ਰੋਜ਼ਾਨਾ ਦੀ ਖ਼ੁਰਾਕ ’ਚ ਸ਼ਾਮਲ ਕਰੋ ਖਜੂਰ, ਸਿਹਤ ਨੂੰ ਹੋਣਗੇ ਕਈ ਫ਼ਾਇਦੇ

ਏਜੰਸੀ

ਜੀਵਨ ਜਾਚ, ਸਿਹਤ

ਆਉ ਜਾਣਦੇ ਹਾਂ ਖਜੂਰ ਖਾਣ ਦੇ ਫ਼ਾਇਦਿਆਂ ਬਾਰੇ:

PHOTO

 

ਬਹੁਤ ਸਾਰੇ ਲੋਕ ਅਪਣੀ ਰੋਜ਼ਾਨਾ ਦੀ ਖ਼ੁਰਾਕ ਵਿਚ ਖਜੂਰ ਖਾਣਾ ਪਸੰਦ ਕਰਦੇ ਹਨ ਪਰ ਜ਼ਿਆਦਾਤਰ ਲੋਕ ਇਹ ਸੋਚ ਕੇ ਅਪਣੀ ਖ਼ੁਰਾਕ ਵਿਚ ਖਜੂਰ ਸ਼ਾਮਲ ਕਰਦੇ ਹਨ ਕਿ ਉਨ੍ਹਾਂ ਨੂੰ ਇਸ ਤੋਂ ਊਰਜਾ ਮਿਲਦੀ ਹੈ। ਦਸਣਯੋਗ ਹੈ ਕਿ ਖਜੂਰ ਖਾਣ ਨਾਲ ਸਿਹਤ ਨੂੰ ਇਕ ਨਹੀਂ ਸਗੋਂ ਕਈ ਫ਼ਾਇਦੇ ਹੁੰਦੇ ਹਨ। ਕਈ ਸਿਹਤ ਸਮੱਸਿਆਵਾਂ ਵੀ ਦੂਰ ਹੋ ਜਾਂਦੀਆਂ ਹਨ।

ਆਉ ਜਾਣਦੇ ਹਾਂ ਖਜੂਰ ਖਾਣ ਦੇ ਫ਼ਾਇਦਿਆਂ ਬਾਰੇ:

ਖਜੂਰ ਵਿਚ ਪ੍ਰੋਟੀਨ, ਵਿਟਾਮਿਨ ਬੀ6, ਆਇਰਨ, ਮੈਗਨੀਸ਼ੀਅਮ, ਪੋਟਾਸ਼ੀਅਮ, ਕੈਲੋਰੀ, ਕਾਰਬੋਹਾਈਡ੍ਰੇਟ ਅਤੇ ਫ਼ਾਈਬਰ ਵਰਗੇ ਕਈ ਪੌਸ਼ਟਿਕ ਤੱਤ ਹੁੰਦੇ ਹਨ, ਜੋ ਸਿਹਤ ਲਈ ਬਹੁਤ ਫ਼ਾਇਦੇਮੰਦ ਮੰਨੇ ਜਾਂਦੇ ਹਨ। ਅਜਿਹੇ ਵਿਚ ਰੋਜ਼ਾਨਾ ਸੀਮਤ ਮਾਤਰਾ ’ਚ ਖਜੂਰ ਦਾ ਸੇਵਨ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ ਵਿਚ ਮਦਦ ਕਰਦਾ ਹੈ। 

ਖਜੂਰ ਖਾਣ ਨਾਲ ਤੁਸੀਂ ਸੋਜ ਤੋਂ ਛੁਟਕਾਰਾ ਪਾ ਸਕਦੇ ਹੋ। ਖਜੂਰ ਨੂੰ ਡਾਈਟ ਵਿਚ ਸ਼ਾਮਲ ਕਰਨ ਨਾਲ ਸਰੀਰ ਵਿਚ ਵਿਟਾਮਿਨ ਬੀ6 ਅਤੇ ਆਇਰਨ ਦੀ ਕਮੀ ਪੂਰੀ ਹੁੰਦੀ ਹੈ। ਨਾਲ ਹੀ, ਖਜੂਰਾਂ ਵਿਚ ਬਹੁਤ ਘੱਟ ਕੈਲੋਰੀ ਹੁੰਦੀ ਹੈ, ਜਿਸ ਕਾਰਨ ਤੁਸੀਂ ਮਠਿਆਈਆਂ ਦੀ ਲਾਲਸਾ ਹੋਣ ’ਤੇ ਵੀ ਇਨ੍ਹਾਂ ਦਾ ਸੇਵਨ ਕਰ ਸਕਦੇ ਹੋ। ਖਜੂਰ ਵੀ ਭਾਰ ਘਟਾਉਣ ਵਿਚ ਚੰਗੀ ਭੂਮਿਕਾ ਨਿਭਾਉਂਦੀ ਹੈ। ਅਸਲ ਵਿਚ ਇਸ ’ਚ ਕਾਫ਼ੀ ਮਾਤਰਾ ਵਿਚ ਫ਼ਾਈਬਰ ਮੌਜੂਦ ਹੁੰਦਾ ਹੈ, ਜਿਸ ਕਾਰਨ ਖਜੂਰ ਖਾਣ ਨਾਲ ਭੁੱਖ ਘੱਟ ਲਗਦੀ ਹੈ ਅਤੇ ਇਹ ਭਾਰ ਘੱਟ ਕਰਨ ਵਿਚ ਮਦਦ ਕਰਦੀ ਹੈ। ਅਜਿਹੇ ਵਿਚ ਡਾਈਟਿੰਗ ਦੌਰਾਨ ਖਜੂਰ ਖਾਣਾ ਤੁਹਾਡੇ ਲਈ ਬਿਹਤਰ ਵਿਕਲਪ ਹੋ ਸਕਦਾ ਹੈ।