ਸਿਹਤ ਲਈ ਬਹੁਤ ਲਾਭਦਾਇਕ ਹੈ ਜੀਰੇ ਦਾ ਪਾਣੀ

ਸਪੋਕਸਮੈਨ ਸਮਾਚਾਰ ਸੇਵਾ

ਜੀਵਨ ਜਾਚ, ਸਿਹਤ

ਜੀਰੇ ਦਾ ਪਾਣੀ ਆਇਰਨ ਦਾ ਬਹੁਤ ਵਧੀਆ ਸ੍ਰੋਤ ਹੈ। ਆਇਰਨ ਦੀ ਮੌਜੂਦਗੀ ਵਿਚ ਹੀ ਇਮਿਊਨਿਟੀ ਸਿਸਟਮ ਸਹੀ ਤਰੀਕੇ ਨਾਲ ਕੰਮ ਕਰਦਾ ਹੈ।

Cumin water is very useful for health

ਜੀਰੇ ਦਾ ਇਸਤੇਮਾਲ ਬਹੁਤ ਕੁੱਝ ਬਣਾਉਣ ਲਈ ਕੀਤਾ ਜਾ ਸਕਦਾ ਹੈ। ਇਸ ਵਿਚ ਬਹੁਤ ਗੁਣਕਾਰੀ ਤੱਤ ਹੁੰਦੇ ਹਨ ਜੋ ਸਾਡੇ ਸਰੀਰ ਨੂੰ ਲਾਭ ਪਹੁੰਚਾਉਂਦੇ ਹਨ। ਜੀਰੇ ਦਾ ਪਾਣੀ ਭਾਰ ਤਾਂ ਘਟ ਕਰਦਾ ਹੀ ਹੈ ਨਾਲ ਹੀ ਇਹ ਸਿਹਤ ਲਈ ਵੀ ਸਹਾਇਕ ਸਿੱਧ ਹੁੰਦਾ ਹੈ। ਇਸ ਪਾਣੀ ਨੂੰ ਬਣਾਉਣਾ ਬਹੁਤ ਆਸਾਨ ਹੈ। ਇਕ ਗਲਾਸ ਪਾਣੀ ਵਿਚ ਦੋ ਚਮਚ ਜੀਰਾ ਪਾ ਕੇ ਉਸ ਨੂੰ 10 ਮਿੰਟ ਤਕ ਉਬਾਲ ਲਉ। ਇਸ ਤੋਂ ਬਾਅਦ ਉਸ ਨੂੰ ਠੰਢਾ ਕਰ ਕੇ ਪੀਣਾ ਚਾਹੀਦਾ ਹੈ।

ਵਿਅਸਤ ਜ਼ਿੰਦਗੀ ਵਿਚ ਕਿਸੇ ਕੋਲ ਸਮਾਂ ਨਹੀਂ ਹੁੰਦਾ ਕਿ ਉਹ ਜਿਮ ਜਾ ਸਕੇ ਜਾਂ ਸੈਰ ਕਰ ਕੇ ਭਾਰ ਘੱਟ ਕਰ ਸਕੇ। ਇਸ ਲਈ ਇਹ ਸੱਭ ਤੋਂ ਸਸਤਾ ਤੇ ਆਸਾਨ ਤਰੀਕੇ ਹੈ ਭਾਰ ਘੱਟ ਕਰਨ ਦਾ। ਜੀਰੇ ਦੇ ਪਾਣੀ ਵਿਚ ਐਂਟੀਆਕਸੀਡੈਂਟ, ਵਿਟਾਮਿਨ ਅਤੇ ਮਿਨਰਲ ਹੁੰਦੇ ਹਨ ਅਤੇ ਇਹ ਹਾਜ਼ਮਾ ਠੀਕ ਕਰਨ ਵਿਚ ਲਾਭਕਾਰੀ ਹੁੰਦੇ ਹਨ। ਇਹ ਪਾਚਨ ਤੰਤਰ ਨੂੰ ਸਿਹਤਮੰਦ ਰਖਦਾ ਹੈ। ਇਸ ਤੋਂ ਇਲਾਵਾ ਇਸ ਪਾਣੀ ਨਾਲ ਉਲਟੀ-ਦਸਤ, ਗੈਸ ਤੋਂ ਰਾਹਤ ਮਿਲਦੀ ਹੈ। ਜੀਰੇ ਦੇ ਪਾਣੀ ਨਾਲ ਸਰੀਰ ਵਿਚ ਅਜਿਹੇ ਐਨਜ਼ਾਈਮ ਬਣਦੇ ਹਨ ਜੋ ਕਾਰਬੋਹਾਈਡ੍ਰੇਟਸ, ਫ਼ੈਟ ਅਤੇ ਗਲੂਕੋਜ਼ ਨੂੰ ਤੋੜ ਕੇ ਪਚਾਉਣ ਵਿਚ ਸਹਾਇਕ ਹੁੰਦੇ ਹਨ। ਜੀਰੇ ਵਿਚ ਭਰਪੂਰ ਮਾਤਰਾ ਵਿਚ ਐਂਟੀਆਕਸਾਈਡੈਂਟ ਹੁੰਦੇ ਹਨ ਜੋ ਸਰੀਰ ਵਿਚ ਇਕੱਠੇ ਹੋ ਰਹੇ ਜ਼ਹਿਰੀਲੇ ਪਦਾਰਥਾਂ ਨੂੰ ਬਾਹਰ ਕਢਣ ਦਾ ਕੰਮ ਕਰਦੇ ਹਨ।

ਇਸ ਨਾਲ ਸਰੀਰ ਦੇ ਅੰਦਰੂਨੀ ਅੰਗ ਬਿਹਤਰ ਤਰੀਕੇ ਨਾਲ ਕੰਮ ਕਰਦੇ ਹਨ। ਜੀਰੇ ਨੂੰ ਥੋੜ੍ਹੇ ਜਿਹੇ ਪਾਣੀ ਵਿਚ ਰਾਤ ਨੂੰ ਪਾ ਕੇ ਰੱਖ ਦਿਉ ਅਤੇ ਸਵੇਰੇ ਇਸ ਪਾਣੀ ਨੂੰ ਪੀਣ ਨਾਲ ਲਿਵਰ ਵਿਚ ਬਾਈਲ ਉਤਪਾਦਨ ਵਧਦਾ ਹੈ ਜਿਸ ਨਾਲ ਐਸਡਿਟੀ ਅਤੇ ਗੈਸ ਤੋਂ ਰਾਹਤ ਮਿਲਦੀ ਹੈ। ਬਾਈਲ ਇਕ ਅਜਿਹਾ ਤਰਲ ਪਦਾਰਥ ਹੈ ਜਿਸ ਦਾ ਨਿਰਮਾਣ ਲਿਵਰ ਕਰਦਾ ਹੈ। ਇਹ ਫ਼ੈਟ ਨੂੰ ਪਚਾਉਣ ਦਾ ਕੰਮ ਕਰਦਾ ਹੈ।

ਜੀਰੇ ਦਾ ਪਾਣੀ ਆਇਰਨ ਦਾ ਬਹੁਤ ਵਧੀਆ ਸ੍ਰੋਤ ਹੈ। ਆਇਰਨ ਦੀ ਮੌਜੂਦਗੀ ਵਿਚ ਹੀ ਇਮਿਊਨਿਟੀ ਸਿਸਟਮ ਸਹੀ ਤਰੀਕੇ ਨਾਲ ਕੰਮ ਕਰਦਾ ਹੈ। ਇਹੀ ਨਹੀਂ ਇਸ ਪਾਣੀ ਵਿਚ ਭਰਪੂਰ ਮਾਤਰਾ ਵਿਚ ਵਿਟਾਮਿਨ ਏ ਅਤੇ ਸੀ ਮੌਜੂਦ ਹੁੰਦੇ ਹਨ ਅਤੇ ਇਨ੍ਹਾਂ ਦੋਹਾਂ ਵਿਚ ਹੀ ਐਂਟੀਆਕਸੀਡੈਂਟ ਪ੍ਰਾਪਟੀਜ਼ ਹੁੰਦੀਆਂ ਹਨ। ਜੀਰੇ ਦੇ ਪਾਣੀ ਨੂੰ ਰੋਜ਼ਾਨਾ ਪੀਣ ਲਈ ਇਮਿਊਨਿਟੀ ਲੇਵਲ ਵਧਦਾ ਹੈ ਅਤੇ ਕਈ ਬਿਮਾਰੀਆਂ ਤੋਂ ਵੀ ਛੁਟਕਾਰਾ ਪਾਇਆ ਜਾ ਸਕਦਾ ਹੈ। ਜੇਕਰ ਨੀਂਦ ਨਹੀਂ ਆਉਂਦੀ ਤਾਂ ਜੀਰੇ ਦਾ ਪਾਣੀ ਇਸ ਵਿਚ ਮਦਦ ਕਰ ਸਕਦਾ ਹੈ। ਜੀਰੇ ਦਾ ਪਾਣੀ ਰੋਜ਼ ਪੀਣ ਨਾਲ ਚੰਗੀ ਨੀਂਦ ਆਉਂਦੀ ਹੈ।