ਚੀਨ ਤੋਂ ਪੰਜਾਬ ਪੁੱਜਿਆ ਕੋਰੋਨਾਵਾਇਰਸ

ਸਪੋਕਸਮੈਨ ਸਮਾਚਾਰ ਸੇਵਾ

ਜੀਵਨ ਜਾਚ, ਸਿਹਤ

ਜਾਣੋ ਕੀ ਹਨ ਇਸ ਦੇ ਲੱਛਣ ਅਤੇ ਬਚਾਅ

Photo

ਚੰਡੀਗੜ੍ਹ: ਚੀਨ ਤੋਂ ਸ਼ੁਰੂ ਹੋਇਆ ਜਾਨਲੇਵਾ ਕੋਰੋਨਾ ਵਾਇਰਸ ਦੁਨੀਆਂ ਭਰ ਵਿਚ ਤੇਜ਼ੀ ਨਾਲ ਫੈਲ ਰਿਹਾ ਹੈ। ਹੁਣ ਤੱਕ ਚੀਨ ਵਿਚ 80 ਤੋਂ ਜ਼ਿਆਦਾ ਲੋਕਾਂ ਦੀ ਜਾਨ ਲੈ ਚੁੱਕਿਆ ਇਹ ਵਾਇਰਸ ਹੁਣ ਭਾਰਤ, ਅਮਰੀਕਾ, ਤਿੱਬਤ, ਥਾਈਲੈਂਡ, ਜਪਾਨ ਅਤੇ ਮੰਗੋਲੀਆ ਦੇ ਲੋਕਾਂ ਨੂੰ ਅਪਣਾ ਸ਼ਿਕਾਰ ਬਣਾ ਰਿਹਾ ਹੈ। ਭਾਰਤ ਵਿਚ ਕੇਰਲ, ਰਾਜਸਥਾਨ, ਮੁੰਬਈ, ਬਿਹਾਰ ਵਿਚ ਇਸ ਵਾਇਰਸ ਦੀ ਪੁਸ਼ਟੀ ਕੀਤੀ ਗਈ ਹੈ।

ਇਸ ਨੂੰ ਲੈ ਕੇ ਹਰ ਦੇਸ਼ ਸੁਚੇਤ ਹੈ। ਉੱਥੇ ਹੀ ਚੀਨ ਦੇ ਵੁਹਾਨ ਸੂਬੇ ਵਿਚ ਫੈਲੇ ਕੋਰੋਨਾ ਵਾਇਰਸ ਨੂੰ ਲੈ ਕੇ ਚੰਡੀਗੜ੍ਹ ਵਿਚ ਵੀ ਐਡਵਾਇਜ਼ਰੀ ਜਾਰੀ ਕਰ ਦਿੱਤੀ ਗਈ ਹੈ। ਯੂਟੀ ਪ੍ਰਸ਼ਾਸਨ ਨੇ ਇਸ ਦੇ ਬਚਾਅ ਲਈ ਦਿਸ਼ਾ-ਨਿਰਦੇਸ਼ ਜਾਰੀ ਕਰਦੇ ਹੋਏ ਖ਼ਾਸ ਤੌਰ ‘ਤੇ ਹੋਟਲ ਸੰਚਾਲਕਾਂ ਨੂੰ ਸਤਰਕ ਰਹਿਣ ਲਈ ਕਿਹਾ ਹੈ।

ਇਹ ਵਾਇਰਸ ਇਕ ਵਿਅਕਤੀ ਤੋਂ ਦੂਜੇ ਵਿਅਕਤੀ ਤੱਕ ਤੇਜ਼ੀ ਨਾਲ ਫੈਲ ਹੈ। ਇਸ ਵਾਇਰਸ ਦੇ ਲੱਛਣ ਨਿਮੋਨੀਆ ਦੀ ਤਰ੍ਹਾਂ ਹਨ। ਦਰਅਸਲ ਇਹ ਵਾਇਰਸ ਜਾਨਵਰਾਂ ਵਿਚ ਵੀ ਪਾਇਆ ਜਾਂਦਾ ਹੈ ਕਿਉਂਕਿ ਚੀਨ ਵਿਚ ਸਮੁੰਦਰੀ ਜੀਵਾਂ ਨੂੰ ਵੱਡੇ ਪੱਧਰ ‘ਤੇ ਖਾਧਾ ਜਾਂਦਾ ਹੈ। ਇਸੇ ਕਾਰਨ ਇਹ ਵਾਇਰਸ ਸਭ ਤੋਂ ਪਹਿਲਾਂ ਚੀਨ ਦੇ ਸਮੁੰਦਰ ਦੇ ਆਸ-ਪਾਸ ਦੇ ਇਲਾਕਿਆਂ ਵਿਚ ਫੈਲਿਆ ਹੈ।

ਕੋਰੋਨਾ ਵਾਇਰਸ ਦੇ ਲੱਛਣ
ਬੁਖ਼ਾਰ ਹੋਣਾ, ਸਾਹ ਲੈਣ ਵਿਚ ਮੁਸ਼ਕਲ ਹੋਣਾ, ਸਰਦੀ-ਜ਼ੁਕਾਮ, ਖਾਂਸੀ ਹੋਣਾ, ਸਿਰ-ਦਰਦ ਅਤੇ ਸਰੀਰ ਦੇ ਅੰਗਾਂ ਦਾ ਸੁੰਨ ਪੈ ਜਾਣਾ। ਦੱਸ ਦਈਏ ਕਿ ਕੋਰੋਨਾ ਵਾਇਰਸ ਵਿਚ ਕਿਸੇ ਵੀ ਕਿਸਮ ਦੀ ਕੋਈ ਐਂਟੀਬਾਇਓਟਿਕ ਕੰਮ ਨਹੀਂ ਕਰ ਰਹੀ ਹੈ।

ਕੋਰੋਨਾ ਵਾਇਰਸ ਤੋਂ ਬਚਾਅ
ਇਸ ਦਾ ਬਚਾਅ ਬਿਮਾਰ ਲੋਕਾਂ ਤੋਂ ਦੂਰ ਰਹਿ ਕੇ ਕੀਤਾ ਜਾ ਸਕਦਾ ਹੈ। ਆਪਣੇ ਹੱਥਾਂ ਨੂੰ ਸਾਬਣ ਅਤੇ ਪਾਣੀ ਜਾਂ ਸੈਨਟਾਇਜ਼ਰ ਨਾਲ ਸਾਫ਼ ਕਰੋ।  ਖੰਘ ਅਤੇ ਛਿੱਕ ਆਉਣ ਵੇਲੇ, ਆਪਣੀ ਨੱਕ ਅਤੇ ਮੂੰਹ ਨੂੰ ਟਿਸ਼ੂ ਨਾਲ ਢੱਕੋ। ਜ਼ੁਕਾਮ ਜਾਂ ਫਲੂ ਵਰਗੇ ਲੱਛਣ ਵਾਲੇ ਲੋਕਾਂ ਨਾਲ ਨੇੜਲੇ ਸੰਪਰਕ ਕਰਨ ਤੋਂ ਪਰਹੇਜ਼ ਕਰੋ।

ਇਸ ਤੋਂ ਇਲਾਵਾ, ਖਾਣਾ ਚੰਗੀ ਤਰ੍ਹਾਂ ਪਕਾਓ, ਮੀਟ ਅਤੇ ਅੰਡੇ ਪਕਾਉਣ ਤੋਂ ਬਾਅਦ ਹੀ ਖਾਓ. ਜਾਨਵਰਾਂ ਦੇ ਸੰਪਰਕ ਵਿਚ ਘੱਟ ਆਓ।