ਕੁੱਝ ਹੀ ਦਿਨਾਂ ‘ਚ ਫੇਫੜਿਆਂ ਨੂੰ ਕਿਵੇਂ ਬਰਬਾਦ ਕਰਦਾ ਹੈ ਕੋਰੋਨਾ, ਦੇਖੋ ਤਸਵੀਰਾਂ

ਏਜੰਸੀ

ਜੀਵਨ ਜਾਚ, ਸਿਹਤ

ਇਕ ਡਾਕਟਰ ਨੇ ਵਰਚੁਅਲ ਰਿਐਲਿਟੀ ਵੀਡੀਓ ਜਾਰੀ ਕੀਤਾ ਹੈ ਜਿਸ ਵਿਚ ਦਿਖਾਇਆ ਗਿਆ ਹੈ ਕਿ ਕਿਸ ਤਰ੍ਹਾਂ ਕੋਰੋਨਾ ਵਾਇਰਸ ਇਕ ਵਿਅਕਤੀ ਦੇ ਫੇਫੜਿਆਂ ਨੂੰ ਬਰਬਾਦ ਕਰ ਦਿੰਦਾ ਹੈ।

Photo

ਨਵੀਂ ਦਿੱਲੀ: ਇਕ ਡਾਕਟਰ ਨੇ ਵਰਚੁਅਲ ਰਿਐਲਿਟੀ ਵੀਡੀਓ ਜਾਰੀ ਕੀਤਾ ਹੈ ਜਿਸ ਵਿਚ ਦਿਖਾਇਆ ਗਿਆ ਹੈ ਕਿ ਕਿਸ ਤਰ੍ਹਾਂ ਕੋਰੋਨਾ ਵਾਇਰਸ ਇਕ ਵਿਅਕਤੀ ਦੇ ਫੇਫੜਿਆਂ ਨੂੰ ਬਰਬਾਦ ਕਰ ਦਿੰਦਾ ਹੈ। ਡਾਕਟਰ ਨੇ ਅਮਰੀਕਾ ਦੇ ਇਕ ਹਸਪਤਾਲ ਵਿਚ ਇਲਾਜ ਕਰਵਾ ਰਹੇ ਵਿਅਕਤੀ ਦੀਆਂ 360-ਡਿਗਰੀ, 3ਡੀ ਤਸਵੀਰਾਂ ਲਈਆਂ।

ਮੀਡੀਆ ਰਿਪੋਰਟ ਦੇ ਅਨੁਸਾਰ 50 ਸਾਲ ਤੋਂ ਵੱਧ ਉਮਰ ਦਾ ਵਿਅਕਤੀ ਕੋਰੋਨਾ ਵਾਇਰਸ ਤੋਂ ਪੀੜਤ ਹੈ। ਕੁਝ ਦਿਨਾਂ ਵਿਚ ਹੀ ਉਸ ਦੀ ਹਾਲਤ ਨਾਜ਼ੁਕ ਹੋ ਗਈ। ਉਸ ਦਾ ਇਲਾਜ ਜਾਰਜ ਵਾਸ਼ਿੰਗਟਨ ਯੂਨੀਵਰਸਿਟੀ ਵਿਖੇ ਕੀਤਾ ਜਾ ਰਿਹਾ ਹੈ।

ਡਾਕਟਰ ਨੇ ਫੋਟੋਆਂ ਦੇ ਜ਼ਰੀਏ ਦਿਖਾਇਆ ਹੈ ਕਿ ਕਿਵੇਂ ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ ਦੇ ਦੋਵੇਂ ਫੇਫੜੇ ਬੁਰੀ ਤਰ੍ਹਾਂ ਨਾਲ ਖ਼ਰਾਬ ਹੋ ਰਹੇ ਹਨ। ਕੋਰੋਨਾ ਵਾਇਰਸ ਮਰੀਜ਼ ਦੇ ਫੇਫੜਿਆਂ ਵਿਚ ਤੇਜ਼ੀ ਨਾਲ ਫੈਲਦਾ ਹੈ।

ਰਿਪੋਰਟ ਅਨੁਸਾਰ ਤਸਵੀਰਾਂ ਲੈਣ ਤੋਂ ਕੁਝ ਦਿਨ ਪਹਿਲਾਂ ਤੱਕ ਮਰੀਜ਼ ਦੇ ਸਰੀਰ ਵਿਚ ਕੋਈ ਲੱਛਣ ਨਜ਼ਰ ਨਹੀਂ ਆ ਰਹੇ ਸਨ। ਪਰ ਅਚਾਨਕ ਉਸ ਨੂੰ ਸਾਹ ਲੈਣ ਵਿਚ ਮੁਸ਼ਕਲ ਆਉਣ ਲੱਗੀ। ਵੈਂਟੀਲੇਟਰ ਲਗਾਏ ਜਾਣ ਦੇ ਬਾਵਜੂਦ ਉਸ ਦੀ ਹਾਲਤ ਵਿਚ ਕੋਈ ਸੁਧਾਰ ਨਹੀਂ ਹੋ ਰਿਹਾ ਸੀ।

ਡਾਕਟਰ ਨੇ ਤਸਵੀਰਾਂ ਜਾਰੀ ਕਰਦਿਆਂ ਕਿਹਾ ਕਿ ਮਰੀਜ਼ ਦੇ ਫੇਫੜਿਆਂ ਦੀ ਤਸਵੀਰ ਵਿਚ ਹਰੇ ਰੰਗ ਦਾ ਖੇਤਰ ਦਰਸਾਉਂਦਾ ਹੈ ਕਿ ਕਿਸ ਤਰ੍ਹਾਂ ਕੋਰੋਨਾ ਵਾਇਰਸ ਨੇ ਫੇਫੜਿਆਂ ਦੇ ਟਿਸ਼ੂ ਨੂੰ ਬਰਬਾਦ ਕਰ ਦਿੱਤਾ ਹੈ।

ਜਾਰਜ ਵਾਸ਼ਿੰਗਟਨ ਯੂਨੀਵਰਸਿਟੀ ਦੇ ਡਾਕਟਰ ਕੈਥ ਮੋਰਟਮੈਨ ਅਤੇ ਉਨ੍ਹਾਂ ਦੀ ਟੀਮ ਨੇ ਕੋਰੋਨਾ ਵਾਇਰਸ ਨਾਲ ਪੀੜਤ ਵਿਅਕਤੀ ਦੇ ਫੇਫੜਿਆਂ ਦੀਆਂ ਸਕੈਨ ਕੀਤੀਆਂ ਫੋਟੋਆਂ ਦੇ ਅਧਾਰ ਤੇ ਇਕ ਵਰਚੁਅਲ ਰਿਐਲਿਟੀ ਵੀਡੀਓ ਬਣਾਇਆ।

ਸ਼ੁਰੂਆਤ ਵਿਚ ਪੀੜਤ ਵਿਅਕਤੀ ਨੂੰ ਬੁਖਾਰ ਅਤੇ ਬਲਗਮ ਦੇ ਸੰਕੇਤ ਦਿਖਣ ਤੋਂ ਬਾਅਦ ਕਿਸੇ ਹੋਰ ਹਸਪਤਾਲ ਵਿਚ ਆਈਸੋਲੇਸ਼ਨ ਵਿਚ ਰੱਖਿਆ ਗਿਆ ਸੀ। ਪਰ ਕੁਝ ਦਿਨਾਂ ਦੀ ਸਿਹਤ ਖਰਾਬ ਹੋਣ ਤੋਂ ਬਾਅਦ ਉਸ ਨੂੰ ਜਾਰਜ ਵਾਸ਼ਿੰਗਟਨ ਯੂਨੀਵਰਸਿਟੀ ਵਿਚ ਦਾਖਲ ਕਰਵਾਇਆ ਗਿਆ।