Health News: ਗਰਭਵਤੀ ਔਰਤਾਂ ਤਰਬੂਜ਼ ਖਾ ਸਕਦੀਆਂ ਹਨ ਜਾਂ ਨਹੀਂ?
Health News: ਆਉ ਜਾਣਦੇ ਹਾਂ ਗਰਭ ਅਵਸਥਾ ਵਿਚ ਤਰਬੂਜ਼ ਖਾਣ ਦੇ ਫ਼ਾਇਦਿਆਂ ਦੇ ਬਾਰੇ ਵਿਚ:
Health News: ਗਰਭ ਅਵਸਥਾ ਦੌਰਾਨ ਔਰਤਾਂ ਨੂੰ ਖ਼ਾਸ ਦੇਖਭਾਲ ਦੇ ਨਾਲ-ਨਾਲ ਪੋਸ਼ਟਿਕ ਆਹਾਰ ਲੈਣ ਦੀ ਵੀ ਜ਼ਰੂਰਤ ਹੁੰਦੀ ਹੈ। ਇਸ ਨਾਲ ਜੱਚਾ ਅਤੇ ਬੱਚਾ ਦੋਵੇਂ ਹੀ ਸਿਹਤਮੰਦ ਰਹਿੰਦੇ ਹਨ। ਗਰਮੀਆਂ ਵਿਚ ਤਰਬੂਜ਼ ਖ਼ੂਬ ਮਿਲਦੇ ਹਨ ਪਰ ਗਰਭਵਤੀ ਔਰਤਾਂ ਦੇ ਮਨ ਵਿਚ ਸਵਾਲ ਰਹਿੰਦਾ ਹੈ ਕਿ ਕੀ ਉਹ ਇਸ ਨੂੰ ਖਾ ਸਕਦੀਆਂ ਹਨ ਜਾਂ ਨਹੀਂ। ਗਰਭਵਤੀ ਔਰਤਾਂ ਤਰਬੂਜ਼ ਨੂੰ ਅਪਣੀ ਡਾਈਟ ਵਿਚ ਸ਼ਾਮਲ ਕਰ ਸਕਦੀਆਂ ਹਨ।
ਤਰਬੂਜ਼ ਵਿਚ ਕਈ ਵਿਟਾਮਿਨ ਅਤੇ ਪੌਸ਼ਟਿਕ ਤੱਤ ਦੇ ਇਲਾਵਾ ਭਰਪੂਰ ਮਾਤਰਾ ਵਿਚ ਪਾਣੀ ਵੀ ਹੁੰਦਾ ਹੈ, ਜੋ ਗਰਭਵਤੀ ਔਰਤਾਂ ਲਈ ਫ਼ਾਇਦੇਮੰਦ ਹੈ। ਆਉ ਜਾਣਦੇ ਹਾਂ ਗਰਭ ਅਵਸਥਾ ਵਿਚ ਤਰਬੂਜ਼ ਖਾਣ ਦੇ ਫ਼ਾਇਦਿਆਂ ਦੇ ਬਾਰੇ ਵਿਚ:
ਕਬਜ਼ ਤੋਂ ਰਾਹਤ: ਤਰਬੂਜ਼ ਵਿਚ ਫ਼ਾਈਬਰ ਭਰਪੂਰ ਮਾਤਰਾ ਵਿਚ ਹੁੰਦਾ ਹੈ ਜਿਸ ਨਾਲ ਕਬਜ਼ ਦੀ ਸਮੱਸਿਆ ਨਹੀਂ ਹੁੰਦੀ। ਇਹ ਗਰਭਵਤੀ ਔਰਤਾਂ ਲਈ ਫ਼ਾਇਦੇਮੰਦ ਹੈ।
ਡੀਹਾਈਡ੍ਰੇਸ਼ਨ ਤੋਂ ਬਚਾਅ: ਕਿਉਂਕਿ ਤਰਬੂਜ਼ ਵਿਚ 97 ਫ਼ੀ ਸਦੀ ਪਾਣੀ ਹੁੰਦਾ ਹੈ ਜਿਸ ਨਾਲ ਸਰੀਰ ਵਿਚ ਪਾਣੀ ਦੀ ਕਮੀ ਨਹੀਂ ਹੁੰਦੀ। ਇਸ ਨਾਲ ਤੁਸੀਂ ਡੀਹਾਈਡ੍ਰੇਸ਼ਨ ਤੋਂ ਬਚੇ ਰਹਿੰਦੇ ਹੋ।
ਸੋਜ ਨੂੰ ਕਰੇ ਘੱਟ: ਭਰੂਣ ਦੇ ਦਬਾਅ ਕਾਰਨ ਗਰਭ ਅਵਸਥਾ ਦੌਰਾਨ ਪੈਰਾਂ ਵਿਚ ਖ਼ੂਨ ਦਾ ਦੌਰਾ ਕਾਫ਼ੀ ਹੱਦ ਤਕ ਰੁਕ ਜਾਂਦਾ ਹੈ। ਇਸ ਨਾਲ ਹੱਥਾਂ-ਪੈਰਾਂ ਵਿਚ ਸੋਜ ਆ ਜਾਂਦੀ ਹੈ। ਅਜਿਹੇ ਵਿਚ ਤਰਬੂਜ਼ ਦਾ ਸੇਵਨ ਤੁਹਾਡੇ ਲਈ ਫ਼ਾਇਦੇਮੰਦ ਹੋ ਸਕਦਾ ਹੈ।
ਇਮੀਊਨਿਟੀ ਵਧਾਏ: ਵਿਟਾਮਿਨਜ਼ ਅਤੇ ਖਣਿਜਾਂ ਨਾਲ ਭਰਪੂਰ ਤਰਬੂਜ਼ ਦਾ ਸੇਵਨ ਇਮੀਨਿਊਟੀ ਵੀ ਵਧਾਉਂਦਾ ਹੈ। ਅਜਿਹੇ ਵਿਚ ਅਪਣੀ ਡਾਈਟ ਵਿਚ ਰੋਜ਼ਾਨਾ ਤਰਬੂਜ਼ ਨੂੰ ਸ਼ਾਮਲ ਕਰੋ।