ਸਿਹਤਮੰਦ ਰਹਿਣ ਲਈ ਕਰੋ ਇਨ੍ਹਾਂ ਸਬਜ਼ੀਆਂ ਦੀ ਵਰਤੋ

ਸਪੋਕਸਮੈਨ ਸਮਾਚਾਰ ਸੇਵਾ

ਜੀਵਨ ਜਾਚ, ਸਿਹਤ

ਘਰ ਦੇ ਵੱਡੇ ਅਕਸਰ ਬੱਚਿਆਂ ਨੂੰ ਸਬਜ਼ੀ ਖਾਣ ਦੀ ਨਸੀਹਤ ਦਿੰਦੇ ਹਨ। ਉਂਝ ਹੀ ਹਰੀ ਸਬਜ਼ੀਆਂ ਨੂੰ ਦੇਖਦੇ ਹੀ ਬੱਚਿਆਂ ਦਾ ਮੂੰਹ ਬਣ ਜਾਂਦਾ ਹੈ। ਇਸ ਲਈ ਉਹ ਕਈ ਤਰ੍ਹਾਂ ਦੇ ...

Vegetables

ਘਰ ਦੇ ਵੱਡੇ ਅਕਸਰ ਬੱਚਿਆਂ ਨੂੰ ਸਬਜ਼ੀ ਖਾਣ ਦੀ ਨਸੀਹਤ ਦਿੰਦੇ ਹਨ। ਉਂਝ ਹੀ ਹਰੀ ਸਬਜ਼ੀਆਂ ਨੂੰ ਦੇਖਦੇ ਹੀ ਬੱਚਿਆਂ ਦਾ ਮੂੰਹ ਬਣ ਜਾਂਦਾ ਹੈ। ਇਸ ਲਈ ਉਹ ਕਈ ਤਰ੍ਹਾਂ ਦੇ ਬਹਾਣੇ ਵੀ ਬਣਾਉਂਦੇ ਹਨ। ਸਬਜ਼ੀਆਂ ਵਿਟਾਮਿਨ, ਖਣਿਜ ਪਦਾਰਥ ਅਤੇ ਐਂਟੀ-ਆਕਸੀਡੈਂਟ ਨਾਲ ਭਰਪੂਰ ਹੁੰਦੀਆਂ ਹਨ। ਇਨ੍ਹਾਂ ਦੀ ਅਣਦੇਖੀ ਕਰਨ ਨਾਲ ਸਰੀਰ 'ਚ ਕਈ ਤਰ੍ਹਾਂ ਦੀਆਂ ਕਮੀਆਂ ਆਉਣ ਲੱਗਦੀਆਂ ਹਨ। ਉਂਝ ਹੀ ਪ੍ਰੋਟੀਨ, ਫਾਈਬਰਸ ਅਤੇ ਮਿਨਰਲਸ ਨਾਲ ਭਰਪੂਰ ਸਬਜ਼ੀਆਂ ਜਵਾਨ ਅਤੇ ਸਿਹਤਮੰਦ ਰੱਖਣ 'ਚ ਮਦਦਗਾਰ ਹਨ।

ਕੱਦੂ - ਕੱਦੂ ਦਾ ਨਾਂ ਸੁਣਦੇ ਹੀ ਲੋਕ ਇਸ ਤੋਂ ਦੂਰ ਭੱਜਦੇ ਹਨ ਪਰ ਇਸ 'ਚ ਫਾਲਿਕ ਐਸਿਡ, ਵਿਟਾਮਿਨ ਸੀ, ਜਿੰਕ ਅਤੇ ਮੈਗਨੀਜ ਭਰਪੂਰ ਮਾਤਰਾ 'ਚ ਸ਼ਾਮਲ ਹੁੰਦੇ ਹਨ। ਇਹ ਸਕਿਨ ਅਤੇ ਹੱਡੀਆਂ ਲਈ ਬਹੁਤ ਹੀ ਫਾਇਦੇਮੰਦ ਹੁੰਦੇ ਹਨ।

ਕਰੇਲਾ - ਕੋੜਾ ਕਰੇਲਾ ਸਿਹਤ ਲਈ ਬਹੁਤ ਹੀ ਜ਼ਿਆਦਾ ਫਾਇਦੇਮੰਦ ਹੁੰਦਾ ਹੈ। ਤੇਜ਼ੀ ਨਾਲ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਕਰੇਲੇ ਦੀ ਵਰਤੋਂ ਕਰੋ। ਇਸ ਨਾਲ ਸ਼ੂਗਰ ਅਤੇ ਕਬਜ਼ ਤੋਂ ਵੀ ਰਾਹਤ ਮਿਲਦੀ ਹੈ।

 

ਬੈਂਗਨ - ਫਾਈਬਰ ਨਾਲ ਭਰਪੂਰ ਬੈਂਗਨ ਕੋਲੈਸਟਰੋਲ ਲੈਵਲ ਨੂੰ ਘਟਾਉਣ ਦਾ ਕੰਮ ਵੀ ਕਰਦਾ ਹੈ। ਇਸ ਤੋਂ ਇਲਾਵਾ ਬਲੱਡ ਸ਼ੂਗਰ ਦੇ ਮਰੀਜ਼ਾਂ ਲਈ ਵੀ ਇਹ ਬਹੁਤ ਹੀ ਫਾਇਦੇਮੰਦ ਹੁੰਦਾ ਹੈ।

ਭਿੰਡੀ - ਭਿੰਡੀ 'ਚ ਫਾਈਬਰ ਦੀ ਭਰਪੂਰ ਮਾਤਰਾ ਹੁੰਦੀ ਹੈ ਅਤੇ ਸੋਡੀਅਮ ਦੀ ਮਾਤਰਾ ਬਹੁਤ ਹੀ ਘੱਟ ਹੁੰਦੀ ਹੈ। ਇਹ ਕੈਲੋਰੀ ਨੂੰ ਘੱਟ ਕਰਨ 'ਚ ਮਦਦਗਾਰ ਹੈ। ਇਸ ਤੋਂ ਇਲਾਵਾ ਬਲੱਡ ਪ੍ਰੈਸ਼ਰ ਅਤੇ ਦਿਲ ਦੇ ਮਰੀਜਾਂ ਲਈ ਵੀ ਇਹ ਸਬਜ਼ੀ ਬਹੁਤ ਹੀ ਜ਼ਿਆਦਾ ਲਾਭਕਾਰੀ ਹੁੰਦੀ ਹੈ।

ਫੁੱਲਗੋਭੀ - ਮੈਗਨੀਜ, ਫਾਸਫੋਰਸ, ਵਿਟਾਮਿਨ-ਬੀ ਕੰਪੋਨੈਂਟਸ ਨਾਲ ਭਰਪੂਰ ਫੁੱਲਗੋਭੀ 'ਚ ਕੈਲੋਰੀ, ਪ੍ਰੋਟੀਨ ਅਤੇ ਵਿਟਾਮਿਨ ਸੀ ਦੀ ਵੀ ਬਹੁਤ ਚੰਗੀ ਮਾਤਰਾ ਹੁੰਦੀ ਹੈ। ਇਸ ਨੂੰ ਆਪਣੀ ਡਾਈਟ 'ਚ ਜ਼ਰੂਰ ਸ਼ਾਮਲ ਕਰੋ।

ਤੋਰੀ - ਹਰੀ ਸਬਜ਼ੀਆਂ 'ਚ ਤੋਰੀ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਇਹ ਲੀਵਰ, ਸਿਹਤ, ਖੂਨ ਸਾਫ, ਪਾਚਨ ਕਿਰਿਆ ਬਿਹਤਰ ਅਤੇ ਕਿਡਨੀ ਦੇ ਰੋਗਾਂ ਤੋਂ ਰਾਹਤ ਦਿਵਾਉਣ ਦਾ ਕੰਮ ਕਰਦੀ ਹੈ।

ਫ੍ਰੈਂਚ ਬੀਨਸ - ਫ੍ਰੈਂਚ ਬੀਨਸ ਮਤਲਬ ਫਲੀਆਂ ਵਿਟਾਮਿਨ ਏ,ਸੀ, ਬੀ, ਆਦਿ ਕਈ ਖਣਿਜ ਪਦਾਰਥਾਂ ਨਾਲ ਭਰਪੂਰ ਹੁੰਦੀਆਂ ਹਨ। ਇਹ ਭਾਰ ਘਟਾਉਣ ਅਤੇ ਪੇਟ ਸੰਬੰਧੀ ਸਮੱਸਿਆਵਾਂ ਲਈ ਬੈਸਟ ਹੈ।