ਪਿਆਜ ਦੇ ਛਿਲਕੇ 'ਚ ਛੁਪਿਆ ਹੈ ਸੁੰਦਰਤਾ ਦਾ ਇਹ ਰਾਜ਼

ਏਜੰਸੀ

ਜੀਵਨ ਜਾਚ, ਸਿਹਤ

ਪਿਆਜ ਖਾਣ ਨਾਲ ਸਿਹਤ ਨੂੰ ਕਈ ਫਾਇਦੇ ਹੁੰਦੇ ਹਨ ਇਹ ਤਾਂ ਤੁਸੀ ਜਾਣਦੇ ਹੀ ਹੋਵੋਗੇ ਪਰ ਕੀ ਤੁਸੀ ਇਹ ਜਾਣਦੇ ਹੋ ਕਿ ਪਿਆਜ ਦੇ ਛਿਲਕਿਆਂ ਦਾ....

Health and beauty benefit of onion leaves

ਨਵੀਂ ਦਿੱਲੀ : ਪਿਆਜ ਖਾਣ ਨਾਲ ਸਿਹਤ ਨੂੰ ਕਈ ਫਾਇਦੇ ਹੁੰਦੇ ਹਨ ਇਹ ਤਾਂ ਤੁਸੀ ਜਾਣਦੇ ਹੀ ਹੋਵੋਗੇ ਪਰ ਕੀ ਤੁਸੀ ਇਹ ਜਾਣਦੇ ਹੋ ਕਿ ਪਿਆਜ ਦੇ ਛਿਲਕਿਆਂ ਦਾ ਇਸਤੇਮਾਲ ਸਿਹਤ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਵੀ ਕੀਤਾ ਜਾ ਸਕਦਾ ਹਨ। ਅਕਸਰ ਲੋਕ ਇਸ ਨੂੰ ਛਿੱਲਣ ਤੋਂ ਬਾਅਦ ਇਸ ਦੀ ਛਿੱਲੜ ਨੂੰ ਸੁੱਟ ਦਿੰਦੇ ਹਨ ਪਰ ਅੱਜ ਅਸੀਂ ਤੁਹਾਨੂੰ ਪਿਆਜ਼ ਦੇ ਛਿਲਕੇ ਵਿੱਚ ਛੁਪੇ ਸਿਹਤ ਤੇ ਸੁੰਦਰਤਾ ਦਾ ਰਾਜ਼ ਦੱਸਾਂਗੇ ਜਿਸ ਤੋਂ ਬਾਅਦ ਤੁਸੀਂ ਪਿਆਜ਼ ਦੇ ਛਿਲਕੇ ਸੁੱਟਣਾ ਭੁੱਲ ਜਾਓਗੇ।

ਮਾੜੇ ਕੋਲੇਸਟ੍ਰੋਲ ਨੂੰ ਘਟਾਉਣ 'ਚ ਮਦਦਗਾਰ : ਜੇ ਤੁਸੀਂ ਮਾੜੇ ਕੋਲੈਸਟ੍ਰੋਲ ਨੂੰ ਘੱਟ ਕਰਨਾ ਚਾਹੁੰਦੇ ਹੋ, ਤਾਂ ਇਸ ਲਈ ਪਿਆਜ਼ ਦੇ ਛਿਲਕੇ ਨੂੰ ਰਾਤ ਨੂੰ ਪਾਣੀ ਵਿੱਚ ਭਿਓ ਦਿਓ। ਇਸ ਪਾਣੀ ਨੂੰ ਸਵੇਰੇ ਖਾਲੀ ਪੇਟ ਪੀਓ। ਇਹ ਪਾਣੀ ਭਾਵੇਂ ਸਵਾਦ ਨਾ ਲੱਗੇ, ਪਰ ਇਹ ਸਿਹਤ ਲਈ ਬਹੁਤ ਵਧੀਆ ਹੈ। ਜੇ ਤੁਸੀਂ ਇਸ ਪਾਣੀ ਦੇ ਸੁਆਦ ਨੂੰ ਵਧਾਉਣਾ ਚਾਹੁੰਦੇ ਹੋ ਤਾਂ ਇਸ ਵਿੱਚ ਸ਼ਹਿਦ ਜਾਂ ਚੀਨੀ ਮਿਲਾ ਕੇ ਪੀ ਸਕਦੇ ਹੋ।

ਚਮੜੀ ਦੀ ਸਮੱਸਿਆ ਤੋਂ ਛੁਟਕਾਰਾ: ਜੇਕਰ ਤੁਹਾਨੂੰ ਚਮੜੀ ਦੀ ਕੋਈ ਸਮੱਸਿਆ ਹੈ ਤਾਂ ਪਿਆਜ਼ ਦੇ ਛਿਲਕੇ ਨੂੰ ਰਾਤ ਭਰ ਪਾਣੀ ਵਿੱਚ ਭਿਓ ਦਿਓ। ਇਸ ਪਾਣੀ ਨਾਲ ਆਪਣੀ ਚਮੜੀ ਨੂੰ ਹਰ ਰੋਜ਼ ਸਾਫ਼ ਕਰੋ। ਇਹ ਤੁਹਾਨੂੰ ਚਮੜੀ ਦੀ ਸਮੱਸਿਆ ਤੋਂ ਰਾਹਤ ਦੇਵੇਗਾ।

ਵਾਲਾਂ ਦੀ ਸੁੰਦਰਤਾ ਲਈ : ਜੇ ਤੁਸੀਂ ਵਾਲਾਂ ਨੂੰ ਚਮਕਦਾਰ ਰੱਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਤੁਹਾਨੂੰ ਕੰਡੀਸ਼ਨਰ ਲਗਾਉਣ ਦੀ ਜ਼ਰੂਰਤ ਨਹੀਂ। ਇਸ ਦੇ ਲਈ ਤੁਸੀਂ ਪਿਆਜ਼ ਦੇ ਛਿਲਕੇ ਦੇ ਪਾਣੀ ਦੀ ਵਰਤੋਂ ਕਰ ਸਕਦੇ ਹੋ। ਇਹ ਤੁਹਾਡੇ ਵਾਲ ਸਾਫਟ ਤੇ ਚਮਕਦਾਰ ਬਣਾਏਗਾ।

ਚਿਹਰੇ ਦੇ ਦਾਗ-ਧੱਬੇ ਦੂਰ ਕਰਨ ਲਈ : ਜੇ ਤੁਸੀਂ ਆਪਣੇ ਚਿਹਰੇ ਦੇ ਦਾਗ-ਧੱਬਿਆਂ ਤੋਂ ਪ੍ਰੇਸ਼ਾਨ ਹੋ ਤਾਂ ਇਸ ਦੇ ਲਈ ਤੁਸੀਂ ਪਿਆਜ਼ ਦੇ ਰਸਭਰੇ ਛਿਲਕੇ ਦਾ ਇਸਤੇਮਾਲ ਕਰੋ। ਪਿਆਜ਼ ਦੇ ਛਿਲਕੇ ਵਿੱਚ ਥੋੜ੍ਹੀ ਜਿਹੀ ਹਲਦੀ ਲਗਾਓ ਤੇ ਇਸ ਨੂੰ ਦਾਗ ਵਾਲੀ ਥਾਂ 'ਤੇ ਲਾਓ। ਇਹ ਤੁਹਾਡੇ ਚਿਹਰੇ ਦੇ ਦਾਗ-ਧੱਬਿਆਂ ਨੂੰ ਬਹੁਤ ਜਲਦੀ ਸਾਫ ਕਰ ਦੇਵੇਗਾ।

Health ਤੇ Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।