ਕੇਸਰ ਦੀ ਵਰਤੋ ਨਾਲ ਇਨ੍ਹਾਂ ਸਮੱਸਿਆਵਾਂ ਨੂੰ ਕਰੋ ਜੜ੍ਹ ਤੋਂ ਖਤਮ

ਜੀਵਨ ਜਾਚ, ਸਿਹਤ

ਕੇਸਰ 'ਚ ਵਿਟਾਮਿਨ ਏ, ਫੋਲਿਕ ਐਸਿਡ, ਤਾਂਬਾ, ਪੋਟਾਸ਼ੀਅਮ, ਕੈਲਸ਼ੀਅਮ, ਮੈਂਗਨੀਜ, ਲੋਹਾਂ, ਸੇਲੇਨਿਯਮ, ਜਿੰਕ, ਮੈਗਨੀਸ਼ੀਅਮ ਅਤੇ ਹੋਰ ਕਈ ਪੋਸ਼ਕ ਤੱਤ ਮੌਜੂਦ ਹੁੰਦੇ ਹਨ। ਇਸ ਤੋਂ ਇਲਾਵਾ ਲਾਈਕੋਪਿਨ, ਅਲਫਾ, ਕੈਰਟਿਨ ਅਤੇ ਬੀਟਾ ਕੈਰੋਟਿਨ ਦੇ ਗੁਣ ਮੌਜੂਦ ਹੁੰਦੇ ਹਨ। ਕੇਸਰ ਸਿਹਤ ਨੂੰ ਠੀਕ ਰੱਖਣ ਦੇ ਨਾਲ ਹੀ ਖੂਬਸੂਰਤੀ ਨੂੰ ਵੀ ਵਧਾਉਂਦਾ ਹੈ। ਕੇਸਰ ਦੀ ਵਰਤੋਂ ਕਈ ਤਰ੍ਹਾਂ ਦੇ ਪਕਵਾਨਾਂ 'ਚ ਰੰਗ ਅਤੇ ਖੁਸ਼ਬੂ ਨੂੰ ਵਧਾਉਣ ਲਈ ਕੀਤੀ ਜਾਂਦੀ ਹੈ। ਇਸ ਦੀ ਤਾਸੀਰ ਗਰਮ ਹੁੰਦੀ ਹੈ, ਇਸ ਲਈ ਸਰਦੀ ਮੌਸਮ 'ਚ ਇਸ ਦੀ ਵਰਤੋਂ ਕਰਨਾ ਬਿਹਤਰ ਹੁੰਦਾ ਹੈ। ਅੱਜ ਅਸੀਂ ਤੁਹਾਨੂੰ ਤੁਹਾਡੇ ਕੇਸਰ ਦੇ ਕੁਝ ਅਜਿਹੇ ਫਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ ਜਿਨ੍ਹਾਂ ਬਾਰੇ ਤੁਸੀਂ ਸ਼ਾਇਦ ਹੀ ਜਾਣਦੇ ਹੋਵੋਗੇ। ਤਾਂ ਆਓ ਜਾਣਦੇ ਹਾਂ ਕੇਸਰ ਦੇ ਫਾਇਦਿਆਂ ਬਾਰੇ...

1. ਬੁਖਾਰ ਨੂੰ ਦੂਰ ਕਰਦਾ ਹੈ
ਕੇਸਰ ਬੁਖਾਰ, ਸਰਦੀ, ਜੁਕਾਮ ਨੂੰ ਦੂਰ ਕਰਨ 'ਚ ਸਹਾਈ ਹੁੰਦਾ ਹੈ। ਇਕ ਗਲਾਸ ਦੁੱਧ 'ਚ ਚੁਟਕੀ ਇਕ ਕੇਸਰ ਅਤੇ ਸ਼ਹਿਦ ਮਿਲਾ ਕੇ ਪੀਓ। ਇਸ ਤੋਂ ਇਲਾਵਾ ਤੁਸੀਂ ਕੇਸਰ 'ਚ ਪਾਣੀ ਪਾ ਕੇ ਪੇਸਟ ਬਣਾਓ। ਇਸ ਪੇਸਟ ਨੂੰ ਗਰਦਨ, ਛਾਤੀ 'ਤੇ ਲਗਾਉਣ ਨਾਲ ਸਰਦੀਆਂ 'ਚ ਹੋਣ ਵਾਲੀਆਂ ਬੀਮਾਰੀਆਂ ਤੋਂ ਰਾਹਤ ਮਿਲਦੀ ਹੈ।