Lifestyle News: ਧੁੱਪ ਨਾਲ ਕਾਲੀ ਹੋਈ ਚਮੜੀ ਲਈ ਘਰੇਲੂ ਇਲਾਜ

ਏਜੰਸੀ

ਜੀਵਨ ਜਾਚ, ਜੀਵਨਸ਼ੈਲੀ

ਸਾਫ਼ ਹੱਥਾਂ ਨਾਲ ਸੁੰਦਰਤਾ ਅਤੇ ਜ਼ਿਆਦਾ ਨਿਖਰਦੀ ਹੈ ਪਰ ਜੇਕਰ ਹੱਥ ਹੀ ਕਾਲੇ ਹੋ ਜਾਣਗੇ ਤਾਂ ਤੁਹਾਡਾ ਗੋਰਾ ਚਿਹਰਾ ਵੀ ਉਨ੍ਹਾਂ ਵਧੀਆ ਨਹੀਂ ਲਗੇਗਾ।

Home Remedies for Sun Tanned Skin

Lifestyle News: ਧੁੱਪ ਤੋਂ ਬਚਣ ਲਈ ਕੁੜੀਆਂ ਬਹੁਤ ਸਾਰੇ ਨੁਸਖ਼ੇ ਵਰਤਦੀਆਂ ਹਨ ਪਰ ਬਾਵਜੂਦ ਇਸ ਦੇ ਚਮੜੀ ’ਤੇ ਕਰੜੀ ਧੁੱਪ ਕਾਰਨ ਹੱਥ ਅਤੇ ਪੈਰ ਕਾਲੇ ਪੈ ਜਾਂਦੇ ਹਨ। ਗੱਡੀ ਚਲਾਉਣ ਕਾਰਨ ਵੀ ਹੱਥ ਧੁੱਪ ਦੇ ਸਿੱਧੇ ਸੰਪਰਕ ’ਚ ਆਉਣ ਨਾਲ ਵੀ ਟੈਨ ਦੀ ਸਮੱਸਿਆ ਹੋ ਜਾਂਦੀ ਹੈ। ਜੇਕਰ ਤੁਸੀਂ ਵੀ ਸਕੂਲ - ਕਾਲਜ ਜਾਂ ਦਫ਼ਤਰ ਜਾਂਦੇ ਹੋ ਤਾਂ ਤੁਹਾਨੂੰ ਗਰਮੀਆਂ ਦੇ ਦਿਨਾਂ ਵਿਚ ਤੇਜ਼ ਧੁੱਪ ਤੋਂ ਬਚਣਾ ਜ਼ਰੂਰੀ ਹੈ।

ਸਾਫ਼ ਹੱਥਾਂ ਨਾਲ ਸੁੰਦਰਤਾ ਅਤੇ ਜ਼ਿਆਦਾ ਨਿਖਰਦੀ ਹੈ ਪਰ ਜੇਕਰ ਹੱਥ ਹੀ ਕਾਲੇ ਹੋ ਜਾਣਗੇ ਤਾਂ ਤੁਹਾਡਾ ਗੋਰਾ ਚਿਹਰਾ ਵੀ ਉਨ੍ਹਾਂ ਵਧੀਆ ਨਹੀਂ ਲਗੇਗਾ। ਮਾਰਕੀਟ ਵਿਚ ਉਪਲਭਦ ਪ੍ਰੋਡਕਟ ਇਸੇਤਮਾਲ ਕਰਨ ਦੀ ਬਜਾਏ ਤੁਹਾਨੂੰ ਘਰੇਲੂ ਨੁਸਖ਼ਿਆਂ ’ਤੇ ਭਰੋਸਾ ਕਰਨਾ ਸਿਖਣਾ ਹੋਵੇਗਾ। ਜੇਕਰ ਤੁਸੀਂ ਹੇਠਾਂ ਦਿਤੇ ਗਏ ਕੁਦਰਤੀ ਉਪਰਾਲਿਆਂ ਦੀ ਵਰਤੋਂ ਕਰੋਗੇ ਤਾਂ ਧੁੱਪੇ ਕਾਲੇ ਪੈ ਚੁਕੇ ਹੱਥ ਫਿਰ ਤੋਂ ਦੁਬਾਰਾ ਗੋਰੇ ਨਜ਼ਰ ਆਉਣਗੇ। 

ਐਲੋਵੇਰਾ ਅਪਣੇ ਉੱਚ ਵਿਟਾਮਿਨ ਮਾਤਰਾ ਕਾਰਨ ਚਮੜੀ ਤੋਂ ਹੌਲੀ-ਹੌਲੀ ਟੈਨ ਨੂੰ ਕੱਢ ਸਕਦਾ ਹੈ ਅਤੇ ਦੂਜੇ ਪਾਸੇ ਦਹੀਂ ਟੈਨ ਪੂਰੀ ਤਰ੍ਹਾਂ ਨਾਲ ਦੂਰ ਕਰਦੇ ਹੋਏ ਚਮੜੀ ਨੂੰ ਪ੍ਰਭਾਵੀ ਢੰਗ ਨਾਲ ਪੋਸ਼ਣ ਦਿੰਦਾ ਹੈ। 4 ਚਮਚ ਤਾਜ਼ਾ ਇਕੱਠੇ ਐਲੋਵੇਰਾ ਦੇ ਗੁਦੇ ਨਾਲ ਦਹੀਂ ਦੇ 3 ਚਮਚ ਮਿਲਾਉ। ਅਪਣੇ ਹੱਥਾਂ ਦੀ ਚਮੜੀ ’ਤੇ ਹਲਕੇ ਹੱਥ ਨਾਲ ਇਸ ਪੈਕ ਨੂੰ ਰਗੜੋ ਅਤੇ ਚਮੜੀ ਨੂੰ ਇਸ ਨਰਮ ਕਪੜੇ ਨਾਲ ਢੱਕ ਦਿਉ।

ਇਹ 30 ਮਿੰਟ ਲਈ ਰਹਿਣ ਦਿਉ ਅਤੇ ਫਿਰ ਪਾਣੀ ਨਾਲ ਹਟਾ ਲਵੋ। ਦਹੀ ਨਾਲ ਹੱਥਾਂ ਦੀ ਸਨ ਟੈਨਿੰਗ ਖ਼ਤਮ ਹੋ ਜਾਂਦੀ ਹੈ। ਠੰਢੀ ਦਹੀ ਹੱਥਾਂ ’ਤੇ ਲਗਾ ਲਵੋ ਅਤੇ ਫਿਰ 15 ਮਿੰਟ ਤੋਂ ਬਾਅਦ ਧੋ ਲਵੋ। ਇਹ ਨਿੰਬੂ ਦੇ ਰਸ ਤੋਂ ਜ਼ਿਆਦਾ ਲਾਭਕਾਰੀ ਹੈ। ਟਮਾਟਰ ਦਾ ਰਸ ਹੱਥਾਂ ਦੇ ਕਾਲੇ ਪੈ ਚੁਕੇ ਭਾਗ ਵਿਚ ਟਮਾਟਰ ਦਾ ਰਸ ਮਿਲਾਉ ਅਤੇ 10 ਮਿੰਟ ਬਾਅਦ ਪਾਣੀ ਨਾਲ ਧੋ ਕੇ ਹੱਥਾਂ ਨੂੰ ਸਾਫ਼ ਕਰ ਲਵੋ।

ਅਜਿਹਾ ਰੋਜ਼ ਕਰਨ ਨਾਲ ਤੁਹਾਡੇ ਹੱਥ ਗੋਰੇ ਦਿਖਣ ਲੱਗ ਜਾਣਗੇ। ਕੱਚੇ ਆਲੂ ’ਚ ਵਿਟਾਮਿਨ ਸੀ ਹੁੰਦਾ ਹੈ ਜੋ ਕਿ ਚਮੜੀ ਦੇ ਰੰਗ ਨੂੰ ਸਾਫ਼ ਕਰ ਦਿੰਦਾ ਹੈ। ਆਲੂ ਨੂੰ ਕੱਟੋ ਅਤੇ ਹੱਥਾਂ ’ਤੇ ਲਗਾ ਲਵੋ। ਇਸ ਦਾ ਨਤੀਜਾ ਕੁੱਝ ਦਿਨਾਂ ਬਾਅਦ ਹੀ ਸਾਹਮਣੇ ਆਵੇਗਾ। ਆਲੂ ਦੀ ਥਾਂ ’ਤੇ ਖੀਰੇ ਦਾ ਵੀ ਇਸਤੇਮਾਲ ਕੀਤਾ ਜਾ ਸਕਦਾ ਹੈ।