Beauty Tips: ਚਮੜੀ ਰੋਗਾਂ ਤੋਂ ਛੁਟਕਾਰਾ ਚਾਹੁੰਦੇ ਹੋ ਤਾਂ ਵਰਤੋਂ ਕੱਚੇ ਪਪੀਤੇ ਦਾ ਦੁੱਧ
Health News: ਪਪੀਤੇ ਦਾ ਰਸ ਨੀਂਦ ਨਾ ਆਉਣਾ, ਸਿਰਦਰਦ, ਕਬਜ਼ ਆਦਿ ਰੋਗਾਂ ਨੂੰ ਠੀਕ ਕਰਦਾ ਹੈ।
ਪਪੀਤੇ ਦਾ ਸੇਵਨ ਕਰਨਾ ਲਾਭਕਾਰੀ ਹੁੰਦਾ ਹੈ। ਪਪੀਤੇ ਦੇ ਸੇਵਨ ਨਾਲ ਪਾਚਨਤੰਤਰ ਠੀਕ ਹੁੰਦਾ ਹੈ। ਪਪੀਤੇ ਦਾ ਰਸ ਨੀਂਦ ਨਾ ਆਉਣਾ, ਸਿਰਦਰਦ, ਕਬਜ਼ ਆਦਿ ਰੋਗਾਂ ਨੂੰ ਠੀਕ ਕਰਦਾ ਹੈ। ਪਪੀਤੇ ਦਾ ਰਸ ਸੇਵਨ ਕਰਨ ਨਾਲ ਖੱਟੇ ਡਕਾਰ ਬੰਦ ਹੋ ਜਾਂਦੇ ਹਨ।
ਕੱਚੇ ਪਪੀਤੇ ਦਾ ਦੁੱਧ ਚਮੜੀ ਰੋਗ ਲਈ ਬਹੁਤ ਲਾਭਕਾਰੀ ਹੁੰਦਾ ਹੈ। ਪਪੀਤੇ ਦਾ ਦੁੱਧ ਦਰਦ ਨੂੰ ਠੀਕ ਕਰਦਾ ਹੈ, ਕੋੜ੍ਹ ਨੂੰ ਖ਼ਤਮ ਕਰਦਾ ਹੈ ਅਤੇ ਛਾਤੀਆਂ ਵਿਚ ਦੁੱਧ ਨੂੰ ਵਧਾਉਂਦਾ ਹੈ। ਪਪੀਤਾ ਢਿੱਡ ਰੋਗ, ਹਿਰਦਾ ਰੋਗ, ਆਂਤੜਾਂ ਦੀ ਕਮਜ਼ੋਰੀ ਆਦਿ ਨੂੰ ਦੂਰ ਕਰਦਾ ਹੈ। ਪੱਕੇ ਜਾਂ ਕੱਚੇ ਪਪੀਤੇ ਦੀ ਸਬਜ਼ੀ ਬਣਾ ਕੇ ਖਾਣਾ ਢਿੱਡ ਲਈ ਲਾਭਕਾਰੀ ਹੁੰਦਾ ਹੈ। ਪਪੀਤੇ ਦੀਆਂ ਪੱਤੀਆਂ ਦੀ ਵਰਤੋਂ ਨਾਲ ਹਾਈ ਬਲੱਡ ਪ੍ਰੈਸ਼ਰ ਵਿਚ ਲਾਭ ਹੁੰਦਾ ਹੈ ਅਤੇ ਦਿਲ ਦੀ ਧੜਕਣ ਨਿਯਮਤ ਹੁੰਦੀ ਹੈ।
ਪਪੀਤੇ ਦੇ ਸੇਵਨ ਨਾਲ ਜ਼ਖ਼ਮ ਭਰਦਾ ਹੈ, ਦਸਤ ਅਤੇ ਪੇਸ਼ਾਬ ਦੀ ਰੁਕਾਵਟ ਦੂਰ ਹੁੰਦੀ ਹੈ। ਪਪੀਤੇ ਦੀ ਜੜ੍ਹ ਘਸਾ ਕੇ ਲਗਾਉਣ ਨਾਲ ਬਵਾਸੀਰ ਵਿਚ ਫ਼ਾਇਦਾ ਹੁੰਦਾ ਹੈ। ਮੂੰਹ ਦੇ ਛਾਲੇ, ਜੀਭ ਵਿਚ ਦਰਾੜਾਂ ਪੈਣ ’ਤੇ ਪਪੀਤੇ ਦਾ ਚੂਰਨ, ਗਿਲਸਰੀਨ ਮਿਲਾ ਕੇ ਜੀਭ ’ਤੇ ਲਗਾਉ। ਪਪੀਤੇ ਦਾ ਚੂਰਨ ਪਾਣੀ ਵਿਚ ਮਿਲਾ ਕੇ ਸੇਵਨ ਕਰਨ ਨਾਲ ਗਲੇ ਦੀ ਖ਼ਰਾਬੀ ਦੂਰ ਹੁੰਦੀ ਹੈ।
ਪਪੀਤੇ ਦਾ ਚੂਰਨ ਗਿਲਸਰੀਨ ਵਿਚ ਮਿਲਾ ਕੇ 5-5 ਮਿੰਟ ਦੇ ਵਕਫ਼ੇ ਬਾਅਦ ਗਲੇ ਵਿਚ ਲਗਾਉਣ ਨਾਲ ਗਲੇ ਦੀ ਸੋਜ ਦੂਰ ਹੁੰਦੀ ਹੈ। ਪਪੀਤੇ ਦਾ ਚੂਰਨ ਸਵੇਰੇ-ਸ਼ਾਮ 5-5 ਗਰਾਮ ਦੀ ਮਾਤਰਾ ਵਿਚ ਸੇਵਨ ਕਰਨ ਨਾਲ ਜਿਗਰ ਅਤੇ ਤਿੱਲੀ ਦੀ ਵਧੀ ਹੋਈ ਅਵਸਥਾ ਹੌਲੀ-ਹੌਲੀ ਅਪਣੀ ਸਥਿਤੀ ਵਿਚ ਆ ਜਾਂਦੀ ਹੈ। ਪਪੀਤੇ ਦੇ ਨਿਯਮਤ ਸੇਵਨ ਨਾਲ ਕਈ ਬੀਮਾਰੀਆਂ ਵਿਚ ਲਾਭ ਮਿਲਦਾ ਹੈ।