ਖਾਣਾ ਖਾਣ ਤੋਂ ਤੁਰਤ ਬਾਅਦ ਨਾ ਕਰੋ ਇਹ ਕੰਮ, ਸਿਹਤ ਦਾ ਹੋ ਸਕਦੈ ਨੁਕਸਾਨ

ਸਪੋਕਸਮੈਨ ਸਮਾਚਾਰ ਸੇਵਾ

ਜੀਵਨ ਜਾਚ, ਜੀਵਨਸ਼ੈਲੀ

ਦੁਪਹਿਰ ਦੇ ਖਾਣੇ ਜਾਂ ਰਾਤ ਦੇ ਖਾਣੇ ਤੋਂ ਬਾਅਦ ਝਪਕੀ ਲੈਣ ਨਾਲ ਬਹੁਤ ਹੀ ਸੁਹਾਵਣਾ ਅਹਿਸਾਸ ਹੁੰਦਾ ਹੈ ਪਰ ਇਹ ਸਿਹਤ ਲਈ ਹਾਨੀਕਾਰਕ ਹੋ ਸਕਦਾ ਹੈ।

Image: For representation purpose only.


ਕੁੱਝ ਲੋਕ ਖਾਣਾ ਖਾਣ ਤੋਂ ਬਾਅਦ ਸੌਣਾ ਪਸੰਦ ਕਰਦੇ ਹਨ, ਜਦੋਂ ਕਿ ਕੁੱਝ ਲੋਕ ਸਿਗਰਟ ਪੀਣਾ ਪਸੰਦ ਕਰਦੇ ਹਨ। ਕਈ ਲੋਕ ਅਜਿਹੇ ਹਨ ਜੋ ਖਾਣਾ ਖਾਣ ਤੋਂ ਤੁਰਤ ਬਾਅਦ ਚਾਹ ਪੀ ਲੈਂਦੇ ਹਨ। ਕੀ ਤੁਸੀਂ ਜਾਣਦੇ ਹੋ ਕਿ ਇਨ੍ਹਾਂ ਆਦਤਾਂ ਦਾ ਸਿਹਤ ’ਤੇ ਕੀ ਅਸਰ ਪੈਂਦਾ ਹੈ। ਤੁਹਾਨੂੰ ਦੁਪਹਿਰ ਦੇ ਖਾਣੇ ਜਾਂ ਰਾਤ ਦੇ ਖਾਣੇ ਤੋਂ ਤੁਰਤ ਬਾਅਦ ਕੁੱਝ ਚੀਜ਼ਾਂ ਦਾ ਸੇਵਨ ਕਰਨ ਤੋਂ ਬਚਣਾ ਚਾਹੀਦਾ ਹੈ।

ਦੁਪਹਿਰ ਦੇ ਖਾਣੇ ਜਾਂ ਰਾਤ ਦੇ ਖਾਣੇ ਤੋਂ ਬਾਅਦ ਝਪਕੀ ਲੈਣ ਨਾਲ ਬਹੁਤ ਹੀ ਸੁਹਾਵਣਾ ਅਹਿਸਾਸ ਹੁੰਦਾ ਹੈ ਪਰ ਇਹ ਸਿਹਤ ਲਈ ਹਾਨੀਕਾਰਕ ਹੋ ਸਕਦਾ ਹੈ। ਅਜਿਹਾ ਕਰਨ ਨਾਲ ਪਾਚਨ ਤੰਤਰ ਪ੍ਰਭਾਵਤ ਹੁੰਦਾ ਹੈ। ਦਰਅਸਲ ਭੋਜਨ ਪਚਣ ਵਿਚ ਦੇਰੀ ਹੋ ਸਕਦੀ ਹੈ। ਇਸ ਲਈ ਖਾਣਾ ਖਾਣ ਤੋਂ ਤੁਰਤ ਬਾਅਦ ਸੌਣ ਤੋਂ ਪਰਹੇਜ਼ ਕਰੋ।

ਸਿਗਰਟ ਪੀਣਾ ਬੁਰੀ ਲਤ ਹੈ ਜਿਸ ਕਾਰਨ ਤੁਸੀਂ ਕਈ ਖ਼ਤਰਨਾਕ ਬਿਮਾਰੀਆਂ ਦਾ ਸ਼ਿਕਾਰ ਹੋ ਸਕਦੇ ਹੋ। ਜੇ ਤੁਸੀਂ ਭੋਜਨ ਤੋਂ ਤੁਰਤ ਬਾਅਦ ਸਿਗਰਟ ਪੀਣਾ ਪਸੰਦ ਕਰਦੇ ਹੋ, ਤਾਂ ਇਹ ਤੁਹਾਡੇ ਲਈ ਜ਼ਿਆਦਾ ਨੁਕਸਾਨਦੇਹ ਹੋ ਸਕਦਾ ਹੈ। ਸਿਹਤ ਮਾਹਰਾਂ ਅਨੁਸਾਰ ਖਾਣਾ ਖਾਣ ਤੋਂ ਬਾਅਦ ਸਿਗਰਟ ਪੀਣਾ 10 ਸਿਗਰਟ ਪੀਣ ਦੇ ਬਰਾਬਰ ਹੈ, ਜਿਸ ਕਾਰਨ ਖ਼ਤਰਾ ਕਾਫ਼ੀ ਵੱਧ ਜਾਂਦਾ ਹੈ।

ਭਾਰੀ ਭੋਜਨ ਖਾਣ ਤੋਂ ਬਾਅਦ ਕਦੇ ਵੀ ਨਾ ਨਹਾਉ ਕਿਉਂਕਿ ਇਹ ਭੋਜਨ ਦੇ ਪਾਚਣ ਨੂੰ ਹੌਲੀ ਕਰ ਦਿੰਦਾ ਹੈ। ਅਜਿਹਾ ਇਸ ਲਈ ਹੁੰਦਾ ਹੈ ਕਿਉਂਕਿ ਨਹਾਉਣ ਦੌਰਾਨ ਸਰੀਰ ਦੇ ਆਲੇ-ਦੁਆਲੇ ਖ਼ੂਨ ਦਾ ਪ੍ਰਵਾਹ ਵੱਧ ਜਾਂਦਾ ਹੈ ਅਤੇ ਪਾਚਨ ਪ੍ਰਣਾਲੀ ਵਿਚ ਪਰੇਸ਼ਾਨੀ ਹੋ ਸਕਦੀ ਹੈ। ਬੇਸ਼ੱਕ ਫਲ ਸਿਹਤਮੰਦ ਹੁੰਦੇ ਹਨ ਪਰ ਇਨ੍ਹਾਂ ਨੂੰ ਖਾਣ ਤੋਂ ਤੁਰਤ ਬਾਅਦ ਇਨ੍ਹਾਂ ਦਾ ਸੇਵਨ ਕਰਨਾ ਤੁਹਾਡੀ ਸਿਹਤ ਲਈ ਹਾਨੀਕਾਰਕ ਹੋ ਸਕਦਾ ਹੈ। ਫਲ ਖਾਣ ਦਾ ਸੱਭ ਤੋਂ ਵਧੀਆ ਸਮਾਂ ਭੋਜਨ ਤੋਂ 2 ਘੰਟੇ ਪਹਿਲਾਂ ਜਾਂ ਬਾਅਦ ਵਿਚ ਹੁੰਦਾ ਹੈ, ਇਹ ਮੈਟਾਬੋਲਿਜ਼ਮ ਨੂੰ ਵਧਾਉਂਦਾ ਹੈ।

ਚਾਹ ਵਿਚ ਕੈਫੀਨ ਭਰਪੂਰ ਮਾਤਰਾ ਵਿਚ ਮਿਲ ਜਾਂਦਾ ਹੈ। ਜੇਕਰ ਤੁਸੀਂ ਖਾਣਾ ਖਾਣ ਤੋਂ ਤੁਰਤ ਬਾਅਦ ਚਾਹ ਪੀਂਦੇ ਹੋ, ਤਾਂ ਇਸ ਨਾਲ ਭੋਜਨ ਨੂੰ ਪਚਾਉਣਾ ਮੁਸ਼ਕਲ ਹੋ ਜਾਂਦਾ ਹੈ। ਬਹੁਤ ਸਾਰੇ ਲੋਕ ਭੋਜਨ ਦੇ ਤੁਰਤ ਬਾਅਦ ਚਾਹ ਪੀਣਾ ਪਸੰਦ ਕਰਦੇ ਹਨ। ਜੇ ਤੁਸੀਂ ਵੀ ਉਨ੍ਹਾਂ ਲੋਕਾਂ ਵਿਚੋਂ ਇਕ ਹੋ, ਤਾਂ ਤੁਸੀਂ ਬਦਹਜ਼ਮੀ ਤੋਂ ਪੀੜਤ ਹੋ ਸਕਦੇ ਹੋ। ਸਿਹਤ ਲਈ ਲੋੜੀਂਦੀ ਮਾਤਰਾ ਵਿਚ ਪਾਣੀ ਪੀਣਾ ਜ਼ਰੂਰੀ ਹੈ। ਪਰ ਖਾਣਾ ਖਾਣ ਦੇ ਤੁਰਤ ਬਾਅਦ ਜ਼ਿਆਦਾ ਪਾਣੀ ਪੀਣਾ ਤੁਹਾਡੇ ਲਈ ਸਮੱਸਿਆ ਬਣ ਸਕਦਾ ਹੈ। ਇਸ ਨਾਲ ਬਦਹਜ਼ਮੀ ਜਾਂ ਐਸੀਡਿਟੀ ਦੀ ਸਮੱਸਿਆ ਹੋ ਸਕਦੀ ਹੈ।