ਜੋ ਤੁਹਾਨੂੰ ਵੀ ਹੈ ਰਾਤ ਨੂੰ ਨੀਂਦ ਨਾ ਆਉਣ ਦੀ ਪ੍ਰੇਸ਼ਾਨੀ ਤਾਂ ਅਪਣਾਓ ਇਹ ਘਰੇਲੂ ਨੁਸਖ਼ੇ 

ਏਜੰਸੀ

ਜੀਵਨ ਜਾਚ, ਜੀਵਨਸ਼ੈਲੀ

ਜੇ ਸਮੇਂ ਸਿਰ ਇਸ ਸਮੱਸਿਆ ਦਾ ਇਲਾਜ਼ ਨਾ ਕੀਤਾ ਜਾਵੇ ਤਾਂ ਵਿਅਕਤੀ ਗੰਭੀਰ ਬਿਮਾਰੀਆਂ ਦਾ ਸ਼ਿਕਾਰ ਹੋ ਸਕਦਾ ਹੈ

If you also have trouble falling asleep at night then follow these home remedies

ਅੱਜ ਕੱਲ੍ਹ ਲੋਕਾਂ ਦਾ ਰਹਿਣਾ ਸਹਿਣਾ ਕਾਫ਼ੀ ਬਦਲ ਗਿਆ ਹੈ। ਅਜਿਹੇ ‘ਚ ਕੰਮ ਦਾ ਜ਼ਿਆਦਾ ਬੋਝ ਹੋਣ ਕਾਰਨ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਅਜਿਹੇ ‘ਚ ਉਨ੍ਹਾਂ ਨੂੰ ਰਾਤ ਨੂੰ ਚੰਗੀ ਤਰ੍ਹਾਂ ਨੀਂਦ ਨਾ ਆਉਣ ਦੀ ਪ੍ਰੇਸ਼ਾਨੀ ਦਾ ਵੀ ਸਾਹਮਣਾ ਕਰਨਾ ਪੈਂਦਾ ਹੈ।

ਜੇ ਸਮੇਂ ਸਿਰ ਇਸ ਸਮੱਸਿਆ ਦਾ ਇਲਾਜ਼ ਨਾ ਕੀਤਾ ਜਾਵੇ ਤਾਂ ਵਿਅਕਤੀ ਗੰਭੀਰ ਬਿਮਾਰੀਆਂ ਦਾ ਸ਼ਿਕਾਰ ਹੋ ਸਕਦਾ ਹੈ। ਜੇ ਤੁਸੀਂ ਵੀ ਨੀਂਦ ਦੀ ਸਮੱਸਿਆ ਤੋਂ ਪ੍ਰੇਸ਼ਾਨ ਹੋ ਤਾਂ ਤੁਹਾਨੂੰ ਆਪਣੀ ਰੋਜ਼ਾਨਾ ਡਾਇਟ ਦੇ ਨਾਲ ਆਪਣੀ ਰੁਟੀਨ ਵਿਚ ਕੁਝ ਬਦਲਾਅ ਕਰਨ ਦੀ ਜ਼ਰੂਰਤ ਹੈ। 

ਭੋਜਨ ਵਿਚ ਸ਼ਾਮਲ ਕਰੋ ਇਹ ਚੀਜ਼ਾਂ 
ਹਲਦੀ ਵਾਲਾ ਦੁੱਧ: ਰੋਜ਼ਾਨਾ ਸੌਣ ਤੋਂ ਪਹਿਲਾਂ 1 ਗਲਾਸ ਹਲਦੀ ਵਾਲਾ ਦੁੱਧ ਪੀਣ ਨਾਲ ਥਕਾਵਟ ਦੂਰ ਹੁੰਦੀ ਹੈ। ਸਰੀਰ ਨੂੰ ਆਰਾਮ ਮਿਲਣ ਦੇ ਨਾਲ ਚੰਗੀ ਅਤੇ ਗਹਿਰੀ ਨੀਂਦ ਲੈਣ ਵਿੱਚ ਸਹਾਇਤਾ ਮਿਲਦੀ ਹੈ। ਇਸ ਵਿਚ ਭਰਪੂਰ ਮਾਤਰਾ ਵਿਚ ਕੈਲਸ਼ੀਅਮ ਹੋਣ ਦੇ ਕਾਰਨ ਹੱਡੀਆਂ ਅਤੇ ਮਾਸਪੇਸ਼ੀਆਂ ਮਜ਼ਬੂਤ​ਹੁੰਦੀਆਂ ਹਨ। ਨਾਲ ਹੀ ਤਣਾਅ ਵੀ ਦੂਰ ਹੁੰਦਾ ਹੈ। ਜੇ ਤੁਸੀਂ ਚਾਹੋ ਤਾਂ ਤੁਸੀਂ ਹਲਦੀ ਤੋਂ ਬਿਨ੍ਹਾਂ ਦੁੱਧ ਦਾ ਸੇਵਨ ਵੀ ਕਰ ਸਕਦੇ ਹੋ।

ਡਾਰਕ ਚਾਕਲੇਟ: ਜਿਹੜੇ ਲੋਕ ਰਾਤ ਨੂੰ ਨੀਂਦ ਨਾ ਆਉਣ ਦੀ ਸਮੱਸਿਆ ਦਾ ਸਾਹਮਣਾ ਕਰਦੇ ਹਨ ਉਨ੍ਹਾਂ ਨੂੰ ਸੌਣ ਤੋਂ ਪਹਿਲਾਂ ਡਾਰਕ ਚਾਕਲੇਟ ਦਾ ਸੇਵਨ ਕਰਨਾ ਚਾਹੀਦਾ ਹੈ। ਇਹ ਨਰਵਸ ਸਿਸਟਮ ਨੂੰ ਆਰਾਮ ਦੇ ਕੇ ਚੰਗੀ ਨੀਂਦ ਆਉਣ ਵਿਚ ਸਹਾਇਤਾ ਕਰਦਾ ਹੈ। ਇਸ ਦੇ ਨਾਲ ਹੀ ਬਦਾਮਾਂ ਵਿਚ ਵਿਟਾਮਿਨ, ਕੈਲਸ਼ੀਅਮ, ਆਇਰਨ, ਮੈਗਨੀਸ਼ੀਅਮ ਅਤੇ ਐਂਟੀ-ਆਕਸੀਡੈਂਟ ਗੁਣ ਹੁੰਦੇ ਹਨ। ਅਜਿਹੇ ‘ਚ ਨਿਯਮਿਤ ਰੂਪ ਤੋਂ ਸੌਣ ਤੋਂ ਪਹਿਲਾਂ ਥੋੜ੍ਹੇ ਜਿਹੇ ਬਦਾਮ ਖਾਣੇ ਫ਼ਾਇਦੇਮੰਦ ਹੁੰਦੇ ਹਨ। ਇਹ ਮਾਸਪੇਸ਼ੀਆਂ ‘ਚ ਖਿਚਾਅ ਅਤੇ ਤਣਾਅ ਨੂੰ ਦੂਰ ਕਰਨ ਵਿਚ ਸਹਾਇਤਾ ਕਰਦਾ ਹੈ। ਅਜਿਹੇ ਵਿਚ ਵਿਅਕਤੀ ਨੂੰ ਚੰਗੀ ਨੀਂਦ ਆਉਂਦੀ ਹੈ।

ਇਨ੍ਹਾਂ ਟਿਪਸ ਨਾਲ ਵੀ ਹੋਵੇਗਾ ਫਾਇਦਾ
ਸੌਣ ਤੋਂ ਪਹਿਲਾਂ ਕਿਸੇ ਵੀ ਤੇਲ ਨੂੰ ਹਲਕਾ ਗੁਣਗੁਣਾ ਕਰਕੇ ਤਲੀਆਂ ਦੀ ਮਸਾਜ ਕਰਨ ਨਾਲ ਅਰਾਮ ਮਹਿਸੂਸ ਹੁੰਦਾ ਹੈ। ਅਜਿਹੇ ‘ਚ ਦਿਮਾਗ ਸ਼ਾਂਤ ਹੋਣ ਚੰਗੀ ਅਤੇ ਗਹਿਰੀ ਨੀਂਦ ਆਉਂਦੀ ਹੈ।
ਸੌਣ ਤੋਂ ਪਹਿਲਾਂ ਕੁਝ ਸਮਾਂ ਖੁੱਲੀ ਹਵਾ ਵਿਚ ਸੈਰ ਕਰਨ ਨਾਲ ਵੀ ਚੰਗੀ ਅਤੇ ਗਹਿਰੀ ਨੀਂਦ ਆਉਂਦੀ ਹੈ।

ਸੌਣ ਤੋਂ ਪਹਿਲਾਂ ਨਹਾਉਣ ਨਾਲ ਸਰੀਰ ਵਿਚ ਹਲਕਾ ਮਹਿਸੂਸ ਹੋਣ ਨਾਲ ਚੰਗੀ ਨੀਂਦ ਆਉਣ ਵਿਚ ਮਦਦ ਮਿਲਦੀ ਹੈ। ਜੇ ਤੁਸੀਂ ਨਹਾਉਣਾ ਨਹੀਂ ਚਾਹੁੰਦੇ ਹੋ ਤਾਂ ਤੁਸੀਂ ਆਪਣੇ ਹੱਥ ਅਤੇ ਪੈਰ ਧੋ ਸਕਦੇ ਹੋ। ਰਾਤ ਨੂੰ ਕੋਈ ਕਿਤਾਬ ਪੜ੍ਹਨਾ ਜਾਂ ਗਾਣੇ ਸੁਣਨ ਨਾਲ ਵੀ ਦਿਮਾਗ ਸ਼ਾਂਤ ਅਤੇ ਮੂਡ ਵਧੀਆ ਹੁੰਦਾ ਹੈ। ਅਜਿਹੇ ‘ਚ ਵਿਅਕਤੀ ਨੂੰ ਬਿਨਾਂ ਕਿਸੇ ਸਮੱਸਿਆ ਦੇ ਰਾਤ ਨੂੰ ਚੰਗੀ ਅਤੇ ਗਹਿਰੀ ਨੀਂਦ ਆਉਂਦੀ ਹੈ।

ਅਕਸਰ ਲੋਕ ਰਾਤ ਨੂੰ ਵੀ ਦਿਨ ਭਰ ਦੀਆਂ ਸਮੱਸਿਆਵਾਂ ਬਾਰੇ ਸੋਚਦੇ ਰਹਿੰਦੇ ਹਨ। ਅਜਿਹੇ ‘ਚ ਉਨ੍ਹਾਂ ਨੂੰ ਨੀਂਦ ਨਾ ਆਉਣ ਦੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਅਜਿਹੇ ‘ਚ ਇਸ ਤੋਂ ਬਚਣ ਲਈ ਹਮੇਸ਼ਾਂ ਪੌਜੇਟਿਵ ਸੋਚ ਰੱਖੋ। ਚੰਗੀਆਂ ਗੱਲਾਂ ਯਾਦ ਕਰਕੇ ਮਨ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕਰੋ। ਇਸ ਨਾਲ ਚੰਗੀ ਨੀਂਦ ਆਉਣ ‘ਚ ਮਦਦ ਮਿਲੇਗੀ।