ਕਬਜ਼ ਨੂੰ ਠੀਕ ਕਰਦੈ ਸ਼ਹਿਦ ਵਾਲਾ ਪਾਣੀ

ਸਪੋਕਸਮੈਨ ਸਮਾਚਾਰ ਸੇਵਾ

ਜੀਵਨ ਜਾਚ, ਜੀਵਨਸ਼ੈਲੀ

ਅੱਜਕਲ੍ਹ ਜ਼ਿਆਦਾਤਰ ਲੋਕਾਂ ਨੂੰ ਢਿੱਡ ਨਾਲ ਸਬੰਧਤ ਸਮੱਸਿਆਵਾਂ ਰਹਿੰਦੀਆਂ ਹਨ।

File Photo

ਅੱਜਕਲ੍ਹ ਜ਼ਿਆਦਾਤਰ ਲੋਕਾਂ ਨੂੰ ਢਿੱਡ ਨਾਲ ਸਬੰਧਤ ਸਮੱਸਿਆਵਾਂ ਰਹਿੰਦੀਆਂ ਹਨ। ਇਨ੍ਹਾਂ ਵਿਚੋਂ ਇਕ ਹੈ ਕਬਜ਼ ਹੋਣਾ। ਕਬਜ਼ ਦੀ ਸਮੱਸਿਆ ਤੋਂ ਰਾਹਤ ਪਾਉਣ ਲਈ ਸ਼ਹਿਦ ਵਾਲਾ ਪਾਣੀ ਪੀਉ। ਇਹ ਪਾਣੀ ਢਿੱਡ ਨੂੰ ਹਾਈਡ੍ਰੇਟ ਕਰਦਾ ਹੈ ਅਤੇ ਸੁੱਕੇ ਮਲ ਨੂੰ ਪਾਣੀ ਵਿਚ ਭਿਉਂ ਦਿੰਦਾ ਹੈ। ਇਸ ਸਮੱਗਰੀ ਨਾਲ ਕਬਜ਼ ਦੀ ਸਮੱਸਿਆ ਨੂੰ ਖ਼ਤਮ ਕਰਨ ਵਿਚ ਮਦਦ ਮਿਲਦੀ ਹੈ। ਸਰੀਰ ਵਿਚ ਕਈ ਜ਼ਹਿਰੀਲੇ ਤੱਤ ਮੌਜੂਦ ਹੁੰਦੇ ਹਨ। ਜੇਕਰ ਇਹ ਸਰੀਰ ਤੋਂ ਬਾਹਰ ਨਾ ਨਿਕਲਣ ਤਾਂ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਹੋਣ ਲਗਦੀਆਂ ਹਨ। ਸ਼ਹਿਦ ਸਰੀਰ ਤੋਂ ਵਿਸ਼ੈਲੇ ਤੱਤਾਂ ਨੂੰ ਬਾਹਰ ਕੱਢਣ ਵਿਚ ਵੀ ਮਦਦ ਕਰਦਾ ਹੈ। ਵੇਖਿਆ ਜਾਵੇ ਤਾਂ ਇਹ ਇਕ ਤਰ੍ਹਾਂ ਦੀ ਡੀਟਾਕਸ ਡਾਈਟ ਹੈ।