ਯਾਦ ਸ਼ਕਤੀ ਵਧਾਉਂਦੀ ਹੈ ਹਿੰਗ
ਜਿਨ੍ਹਾਂ ਲੋਕਾਂ ਦੀ ਸੋਚਣ ਤੇ ਯਾਦ ਰੱਖਣ ਦੀ ਤਾਕਤ ਕਮਜ਼ੋਰ ਹੁੰਦੀ ਹੈ ਉਨ੍ਹਾਂ ਲਈ ਹਿੰਗ ਦੀ ਵਰਤੋਂ ਬੇਹੱਦ ਫ਼ਾਇਦੇਮੰਦ ਹੁੰਦੀ ਹੈ।
ਜਿਨ੍ਹਾਂ ਲੋਕਾਂ ਦੀ ਸੋਚਣ ਤੇ ਯਾਦ ਰੱਖਣ ਦੀ ਤਾਕਤ ਕਮਜ਼ੋਰ ਹੁੰਦੀ ਹੈ ਉਨ੍ਹਾਂ ਲਈ ਹਿੰਗ ਦੀ ਵਰਤੋਂ ਬੇਹੱਦ ਫ਼ਾਇਦੇਮੰਦ ਹੁੰਦੀ ਹੈ। ਇਸ ਨਾਲ ਯਾਦਦਾਸ਼ਤ ਤੇਜ਼ ਹੁੰਦੀ ਹੈ। ਹਿੰਗ ਦੀ ਵਰਤੋਂ ਨਾਲ ਸ੍ਰੀਰ ਵਿਚ ਬਲੱਡ ਸ਼ੂਗਰ ਪੱਧਰ ਵੀ ਠੀਕ ਰਹਿੰਦਾ ਹੈ ਜਿਸ ਨਾਲ ਸ਼ੂਗਰ ਹੋਣ ਦਾ ਖ਼ਤਰਾ ਨਹੀਂ ਰਹਿੰਦਾ।
ਇਸ ਤੋਂ ਇਲਾਵਾ ਸ਼ੂਗਰ ਦੇ ਰੋਗੀ ਨੂੰ ਰੋਜ਼ਾਨਾ ਇਸ ਦਾ ਪਾਣੀ ਪੀਣਾ ਚਾਹੀਦਾ ਹੈ। ਇਸ ਨਾਲ ਕਾਫ਼ੀ ਲਾਭ ਮਿਲਦਾ ਹੈ। ਕੁੱਝ ਲੋਕਾਂ ਨੂੰ ਇਕ ਵਾਰ ਹਿਚਕੀ ਸ਼ੁਰੂ ਹੋ ਜਾਵੇ ਤਾਂ ਬੰਦ ਹੋਣ ਦਾ ਨਾਂ ਹੀ ਨਹੀਂ ਲੈਂਦੀ।
ਇਸ ਨੂੰ ਹਟਾਉਣ ਲਈ ਕੇਲੇ ਦੇ ਗੁੱਦੇ ਵਿਚ ਮਸਰਾਂ ਦੀ ਦਾਲ ਦੇ ਦਾਣਿਆਂ ਦੇ ਬਰਾਬਰ ਹਿੰਗ ਦੀ ਵਰਤੋਂ ਕਰਨ ਨਾਲ ਹਿਚਕੀ ਤੇ ਡਕਾਰ ਆਉਣੇ ਬੰਦ ਹੋ ਜਾਂਦੇ ਹਨ। ਪੇਟ ਠੀਕ ਨਾ ਹੋਵੇ ਤਾਂ ਸਿਹਤ ਨਾਲ ਜੁੜੀਆਂ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਆਉਣੀਆਂ ਸ਼ੁਰੂ ਹੋ ਜਾਂਦੀਆਂ।
ਪੇਟ ਨੂੰ ਸਿਹਤਮੰਦ ਅਤੇ ਰੋਗਾਂ ਨਾਲ ਲੜਨ ਦੀ ਸਮਰੱਥਾ ਮਜ਼ਬੂਤ ਬਣਾਉਣ ਲਈ ਸਬਜ਼ੀ-ਦਾਲ ਵਿਚ ਹਿੰਗ ਦਾ ਤੜਕਾ ਲਗਾਉ।