Health News: ਅਨਾਰ ਦੇ ਦਾਣੇ ਅਤੇ ਜੂਸ ਦੋਵੇਂ ਸਿਹਤ ਲਈ ਹਨ ਬਹੁਤ ਫ਼ਾਇਦੇਮੰਦ

ਸਪੋਕਸਮੈਨ ਸਮਾਚਾਰ ਸੇਵਾ

ਜੀਵਨ ਜਾਚ, ਜੀਵਨਸ਼ੈਲੀ

Health News: ਅਨਾਰ ਖਾਣ ਨਾਲ ਸਰੀਰ ਵਿਚ ਕੈਲੇਸਟਰੋਲ ਲੈਵਲ ਨਹੀਂ ਵਧਦਾ। 

Both pomegranate seeds and juice are very beneficial for health news in punjabi

Both pomegranate seeds and juice are very beneficial for health news in punjabi :ਅਨਾਰ ਖਾਣਾ ਸੱਭ ਨੂੰ ਬਹੁਤ ਪਸੰਦ ਹੁੰਦਾ ਹੈ ਜਿਸ ਨਾਲ ਸਰੀਰ ਦੀਆਂ ਕਈ ਬੀਮਾਰੀਆਂ ਦੂਰ ਹੋ ਜਾਂਦੀਆਂ ਹਨ। ਅਨਾਰ ਦੇ ਦਾਣੇ ਅਤੇ ਇਸ ਦਾ ਜੂਸ ਦੋਵੇਂ ਸਿਹਤ ਲਈ ਬਹੁਤ ਫ਼ਾਇਦੇਮੰਦ ਹਨ। ਅਨਾਰ ਫ਼ਾਈਬਰ, ਵਿਟਾਮਿਨ-ਕੇ, ਸੀ ਅਤੇ ਬੀ, ਆਇਰਨ, ਪੋਟਾਸ਼ੀਅਮ ਗੁਣਾਂ ਨਾਲ ਭਰਪੂਰ ਹੁੰਦਾ ਹੈ। ਅਨਾਰ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਸਰੀਰ ਵਿਚੋਂ ਖ਼ੂਨ ਦੀ ਕਮੀ ਦੂਰ ਹੋ ਜਾਂਦੀ ਹੈ। ਇਸ ਤੋਂ ਇਲਾਵਾ ਅਨਾਰ ਖਾਣ ਨਾਲ ਭੁੱਖ ਵੀ ਲਗਦੀ ਹੈ ਅਤੇ ਸਰੀਰ ਦੀਆਂ ਸਾਰੀਆਂ ਕਮਜ਼ੋਰੀਆਂ ਵੀ ਦੂਰ ਹੋ ਜਾਂਦੀਆਂ ਹਨ। ਇੰਨਾ ਹੀ ਨਹੀਂ ਅਨਾਰ ਖਾਣ ਦੇ ਹੋਰ ਵੀ ਬਹੁਤ ਸਾਰੇ ਫ਼ਾਇਦੇ ਹੁੰਦੇ ਹਨ, ਜਿਨ੍ਹਾਂ ਬਾਰੇ ਅੱਜ ਅਸੀਂ ਤੁਹਾਨੂੰ ਦਸਾਂਗੇ:

ਇਹ ਵੀ ਪੜ੍ਹੋ: Health News: ਜੇਕਰ ਤੁਹਾਨੂੰ ਸੌਂਦੇ ਸਮੇਂ ਸਾਹ ਲੈਣ ’ਚ ਹੁੰਦੀ ਹੈ ਤਕਲੀਫ਼ ਤਾਂ ਤੁਰਤ ਡਾਕਟਰ ਤੋਂ ਲਵੋ ਸਲਾਹ

ਸ਼ੂਗਰ ਦੇ ਮਰੀਜ਼ਾਂ ਲਈ : ਸ਼ੂਗਰ ਦੇ ਮਰੀਜ਼ਾਂ ਨੂੰ ਲਗਦਾ ਹੈ ਕਿ ਅਨਾਰ ਵਿਚ ਸ਼ੂਗਰ ਹੋਣ ਕਾਰਨ ਇਸ ਦਾ ਸੇਵਨ ਨਹੀਂ ਕਰਨਾ ਚਾਹੀਦਾ ਪਰ ਅਨਾਰ ਨਾਲੋਂ ਜ਼ਿਆਦਾ ਸ਼ੂਗਰ ਇਸ ਦੇ ਜੂਸ ਵਿਚ ਹੁੰਦੀ ਹੈ। ਇਸ ਲਈ ਡਾਕਟਰ ਸ਼ੂਗਰ ਦੇ ਰੋਗੀਆਂ ਨੂੰ ਅਨਾਰ ਦੀ ਬਜਾਏ ਉਸ ਨਾਲ ਤਿਆਰ ਕੀਤੇ ਗਏ ਜੂਸ ਨੂੰ ਘੱਟ ਪੀਣ ਦੀ ਸਲਾਹ ਦਿੰਦੇ ਹਨ।

ਦਿਲ ਦੇ ਮਰੀਜ਼ਾਂ ਲਈ ਫ਼ਾਇਦੇਮੰਦ: ਅਨਾਰ ਖਾਣ ਨਾਲ ਜਾਂ ਇਸ ਦਾ ਜੂਸ ਪੀਣ ਨਾਲ ਬਲੱਡ ਸਰਕੁਲੇਸ਼ਨ ਠੀਕ ਰਹਿੰਦਾ ਹੈ। ਇਸ ਨਾਲ ਦਿਲ ਦੇ ਰੋਗ ਅਤੇ ਦਿਲ ਨੂੰ ਪੈਣ ਵਾਲੇ ਦੌਰੇ ਦਾ ਖ਼ਤਰਾ ਘੱਟ ਹੋ ਜਾਂਦਾ ਹੈ। ਜੇਕਰ ਤੁਸੀਂ ਦਿਲ ਦੇ ਮਰੀਜ਼ ਹੋ ਤਾਂ ਇਸ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਤੁਹਾਨੂੰ ਹੋਰ ਵੀ ਬਹੁਤ ਸਾਰੇ ਫ਼ਾਇਦੇ ਹੋਣਗੇ।

ਇਹ ਵੀ ਪੜ੍ਹੋ: Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (10 ਫਰਵਰੀ 2024)

ਮੋਟਾਪਾ ਕਰੇ ਕਾਬੂ: ਅਨਾਰ ਖਾਣ ਜਾਂ ਰੋਜ਼ਾਨਾ ਇਸ ਦਾ 1 ਗਲਾਸ ਜੂਸ ਪੀਣ ਨਾਲ ਕਮਰ ਦੀ ਚਰਬੀ ਨੂੰ ਘੱਟ ਕੀਤਾ ਜਾ ਸਕਦਾ ਹੈ। ਇਸ ਦੇ ਸੇਵਨ ਨਾਲ ਭਾਰ ਵੀ ਕਾਬੂ ਵਿਚ ਰਹਿੰਦਾ ਹੈ।

ਕੈਂਸਰ ਤੋਂ ਬਚਾਅ: ਅਨਾਰ ਵਿਚ ਅਜਿਹੇ ਗੁਣ ਹੁੰਦੇ ਹਨ, ਜੋ ਸਰੀਰ ਵਿਚ ਕੈਂਸਰ ਸੈੱਲਜ਼ ਨੂੰ ਵਧਣ ਤੋਂ ਰੋਕਦੇ ਹਨ। ਜਿਨ੍ਹਾਂ ਲੋਕਾਂ ਨੂੰ ਕੈਂਸਰ ਹੈ, ਉਨ੍ਹਾਂ ਲਈ ਇਸ ਦਾ ਜੂਸ ਪੀਣਾ ਚਾਹੀਦਾ ਹੈ। ਇਸ ਨਾਲ ਸਰੀਰ ਵਿਚ ਪੀ.ਐਸ.ਏ.ਦਾ ਪੱਧਰ ਘੱਟ ਜਾਂਦਾ ਹੈ ਜਿਸ ਨਾਲ ਕੈਂਸਰ ਨਾਲ ਲੜਨ ਵਿਚ ਮਦਦ ਮਿਲਦੀ ਹੈ।
ਜੋੜਾਂ ਵਿਚ ਦਰਦ ਤੋਂ ਰਾਹਤ: ਅਨਾਰ ਦੇ ਰਸ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਮਾਸਪੇਸ਼ੀਆਂ,ਹੱਡੀਆਂ ਅਤੇ ਜੋੜਾਂ ਦੇ ਦਰਦ ਤੋਂ ਰਾਹਤ ਮਿਲਦੀ ਹੈ। ਜਿਨ੍ਹਾਂ ਲੋਕਾਂ ਨੂੰ ਅਕਸਰ ਜੋੜਾਂ ਵਿਚ ਦਰਦ ਦੀ ਸ਼ਿਕਾਇਤ ਰਹਿੰਦੀ ਹੈ, ਉਨ੍ਹਾਂ ਨੂੰ ਡਾਕਟਰ ਵੀ ਅਨਾਰ ਖਾਣ ਦੀ ਸਲਾਹ ਦਿੰਦੇ ਹਨ।

ਖ਼ੂਨ ਦੇ ਥੱਕੇ ਬਣਨਾ: ਅਨਾਰ ਦਾ ਸੇਵਨ ਖ਼ੂਨ ਨੂੰ ਪਤਲਾ ਬਣਾਉਂਦਾ ਹੈ ਜਿਸ ਨਾਲ ਖ਼ੂਨ ਦੇ ਥੱਕੇ ਨਹੀਂ ਬਣਦੇ। ਇਸ ਤੋਂ ਇਲਾਵਾ ਇਸ ਦਾ ਕਿਸੇ ਵੀ ਰੂਪ ਵਿਚ ਸੇਵਨ ਸਰੀਰ ਵਿਚ ਖ਼ੂਨ ਦੀ ਕਮੀ ਨੂੰ ਪੂਰਾ ਵੀ ਕਰਦਾ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਐਂਟੀ-ਏਜਿੰਗ ਗੁਣ: ਅਨਾਰ ਵਿਚ ਜ਼ਿਆਦਾ ਮਾਤਰਾ ਵਿਚ ਵਿਟਾਮਿਨ ਏ, ਈ ਅਤੇ ਸੀ ਹੁੰਦਾ ਹੈ ਜਿਸ ਨਾਲ ਵਧਦੀ ਉਮਰ ਦੀ ਸਮੱਸਿਆ ਦੂਰ ਰਹਿੰਦੀ ਹੈ। ਰੋਜ਼ਾਨਾ ਇਸ ਦਾ ਸੇਵਨ ਚਮੜੀ ਦੀਆਂ ਰੇਖਾਵਾਂ ਅਤੇ ਝੁਰੜੀਆਂ ਨੂੰ ਰੋਕਣ ਵਿਚ ਮਦਦ ਕਰਦਾ ਹੈ।

ਗਰਭ ਅਵਸਥਾ ਵਿਚ ਫ਼ਾਇਦੇਮੰਦ: ਇਸ ਵਿਚ ਵਿਟਾਮਿਨ, ਮਿਨਰਲਜ਼ ਅਤੇ ਫਾਲਿਕ ਐਸਿਡ ਮੌਜੂਦ ਹੁੰਦਾ ਹੈ ਜੋ ਕਿ ਗਰਭ ਵਿਚ ਪਲ ਰਹੇ ਬੱਚੇ ਅਤੇ ਮਾਂ ਲਈ ਫ਼ਾਇਦੇਮੰਦ ਹੈ। 

ਕੈਲੇਸਟਰੋਲ ਲੈਵਲ ਨੂੰ ਕਰੇ ਕੰਟਰੋਲ: ਅਨਾਰ ਖਾਣ ਨਾਲ ਸਰੀਰ ਵਿਚ ਕੈਲੇਸਟਰੋਲ ਲੈਵਲ ਨਹੀਂ ਵਧਦਾ। 
ਟੈਨਸ਼ਨ ਤੋਂ ਰਖਦਾ ਹੈ ਦੂਰ: ਜੇਕਰ ਤੁਹਾਨੂੰ ਵੀ ਦਫ਼ਤਰ ਵਰਕ ਕਾਰਨ ਅਕਸਰ ਤਣਾਅ ਜਾਂ ਟੈਨਸ਼ਨ ਰਹਿੰਦੀ ਹੈ ਤਾਂ ਰੋਜ਼ਾਨਾ ਅਨਾਰ ਖਾਣ ਦੀ ਆਦਤ ਪਾਉ।

(For more Punjabi news apart from Both pomegranate seeds and juice are very beneficial for health news in punjabi , stay tuned to Rozana Spokesman)