ਪੜ੍ਹੋ ਕਾਲੀ ਗਾਜਰ ਦੇ ਫ਼ਾਇਦੇ, ਸਿਹਤ ਲਈ ਕਿੰਨੀ ਕੁ ਹੈ ਲਾਹੇਵੰਦ

ਏਜੰਸੀ

ਜੀਵਨ ਜਾਚ, ਜੀਵਨਸ਼ੈਲੀ

ਕਾਲੀ ਗਾਜਰ ਵਿਚ ਘੁਲਣਸ਼ੀਲ ਫ਼ਾਈਬਰ ਹੁੰਦੇ ਹਨ, ਜੋ ਤੁਹਾਡੀ ਭੁੱਖ ਘੱਟ ਕਰਨ ਅਤੇ ਭੋਜਨ ਦੀ ਮਾਤਰਾ ਘੱਟ ਕਰਨ ਵਿਚ ਮਦਦ ਕਰਦੇ ਹਨ।

Black carrot

ਗਾਜਰ ਸਿਰਫ਼ ਲਾਲ ਜਾਂ ਸੰਤਰੀ ਹੀ ਨਹੀਂ ਸਗੋਂ ਕਾਲੇ ਜਾਂ ਜਾਮਨੀ ਰੰਗ ਦੀ ਵੀ ਹੁੰਦੀ ਹੈ। ਕਾਲੀ ਗਾਜਰ ਨੂੰ ਦੇਸੀ ਗਾਜਰ ਵੀ ਕਿਹਾ ਜਾਂਦਾ ਹੈ, ਇਹ ਕਈ ਫ਼ਾਇਦੇ ਦਿੰਦੀ ਹੈ। ਆਉ ਜਾਣਦੇ ਹਾਂ ਕਾਲੀ ਗਾਜਰ ਖਾਣ ਦੇ ਫ਼ਾਇਦਿਆਂ ਬਾਰੇ:

ਸਰਦੀਆਂ ਵਿਚ ਕਾਲੀ ਗਾਜਰ ਖਾਣ ਨਾਲ ਪਾਚਨ ਤੰਤਰ ਮਜ਼ਬੂਤ ਹੁੰਦਾ ਹੈ। ਪਾਚਨ ਕਿਰਿਆ ਵਿਚ ਸੁਧਾਰ ਹੁੰਦਾ ਹੈ, ਕਾਲੀ ਗਾਜਰ ਫ਼ਾਈਬਰ ਨਾਲ ਭਰਪੂਰ ਹੁੰਦੀ ਹੈ, ਜੋ ਕਬਜ਼ ਅਤੇ ਐਸੀਡਿਟੀ ਦੀ ਸਮੱਸਿਆ ਨੂੰ ਆਸਾਨੀ ਨਾਲ ਦੂਰ ਕਰ ਦਿੰਦੀ ਹੈ। ਕਾਲੀ ਗਾਜਰ ਇਕ ਅਜਿਹੀ ਸਬਜ਼ੀ ਹੈ ਜਿਸ ਵਿਚ ਕੈਲੋਰੀ ਘੱਟ ਹੁੰਦੀ ਹੈ ਪਰ ਇਹ ਸੱਭ ਤੋਂ ਜ਼ਿਆਦਾ ਪੌਸ਼ਟਿਕ ਹੁੰਦੀ ਹੈ ਜਿਸ ਕਾਰਨ ਇਸ ਨੂੰ ਭਾਰ ਘਟਾਉਣ ਲਈ ਵਧੀਆ ਭੋਜਨ ਮੰਨਿਆ ਜਾਂਦਾ ਹੈ। ਕਾਲੀ ਗਾਜਰ ਵਿਚ ਘੁਲਣਸ਼ੀਲ ਫ਼ਾਈਬਰ ਹੁੰਦੇ ਹਨ, ਜੋ ਤੁਹਾਡੀ ਭੁੱਖ ਘੱਟ ਕਰਨ ਅਤੇ ਭੋਜਨ ਦੀ ਮਾਤਰਾ ਘੱਟ ਕਰਨ ਵਿਚ ਮਦਦ ਕਰਦੇ ਹਨ।

 ਇਹ ਵੀ ਪੜ੍ਹੋ - ਮੁੱਖ ਮੰਤਰੀ ਨੇ ਵਣ ਖੇਤੀ ਨੂੰ ਹੁਲਾਰਾ ਦੇਣ ਲਈ ਭਾਰਤ ਦਾ ਪਹਿਲਾ ਈ-ਟਿੰਬਰ ਪੋਰਟਲ ਕੀਤਾ ਜਾਰੀ

ਕਾਲੀ ਗਾਜਰ ਅੱਖਾਂ ਨੂੰ ਸਿਹਤਮੰਦ ਰਖਦੀ ਹੈ। ਇਸ ਵਿਚ ਵਿਟਾਮਿਨ ਏ ਅਤੇ ਬੀਟਾ ਕੈਰੋਟੀਨ ਵਰਗੇ ਪੋਸ਼ਕ ਤੱਤ ਮਿਲ ਜਾਂਦੇ ਹਨ, ਜੋ ਅੱਖਾਂ ਦੀ ਰੋਸ਼ਨੀ ਵਧਾ ਕੇ ਅੱਖਾਂ ਨੂੰ ਸਿਹਤਮੰਦ ਰੱਖਣ ਵਿਚ ਮਦਦ ਕਰਦੇ ਹਨ। ਸਰਦੀਆਂ ਵਿਚ ਕਾਲੀ ਗਾਜਰ ਖਾਣ ਨਾਲ ਇਮਿਊਨਿਟੀ ਮਜ਼ਬੂਤ ਹੁੰਦੀ ਹੈ।

ਕਾਲੀ ਗਾਜਰ ਵਿਚ ਵਿਟਾਮਿਨ ਸੀ ਭਰਪੂਰ ਮਾਤਰਾ ਵਿਚ ਮਿਲ ਜਾਂਦਾ ਹੈ, ਜੋ ਸਰੀਰ ਨੂੰ ਮੌਸਮੀ ਬਿਮਾਰੀਆਂ ਤੋਂ ਬਚਾਉਂਦਾ ਹੈ। ਸਰਦੀਆਂ ਵਿਚ ਕਾਲੀ ਗਾਜਰ ਖਾਣ ਨਾਲ ਦਿਲ ਸਿਹਤਮੰਦ ਰਹਿੰਦਾ ਹੈ। ਇਸ ਵਿਚ ਪੋਸ਼ਕ ਤੱਤ ਭਰਪੂਰ ਮਾਤਰਾ ਵਿਚ ਮਿਲ ਜਾਂਦੇ ਹਨ, ਜੋ ਖ਼ਰਾਬ ਕੈਲੇਸਟਰੋਲ ਨੂੰ ਘੱਟ ਕਰ ਕੇ ਦਿਲ ਨੂੰ ਸਿਹਤਮੰਦ ਰੱਖਣ ਵਿਚ ਮਦਦ ਕਰਦੇ ਹਨ। ਕਾਲੀ ਗਾਜਰ ਖਾਣ ਨਾਲ ਦਿਲ ਨਾਲ ਜੁੜੀਆਂ ਬੀਮਾਰੀਆਂ ਦਾ ਖ਼ਤਰਾ ਘੱਟ ਹੋ ਜਾਂਦਾ ਹੈ।