ਜ਼ਿਆਦਾ ਠੰਢਾ ਪਾਣੀ ਪਹੁੰਚਾਉਂਦਾ ਹੈ ਪੇਟ ਨੂੰ ਨੁਕਸਾਨ

ਸਪੋਕਸਮੈਨ ਸਮਾਚਾਰ ਸੇਵਾ

ਜੀਵਨ ਜਾਚ, ਜੀਵਨਸ਼ੈਲੀ

ਜੇ ਤੁਸੀਂ ਪੌਸ਼ਟਿਕ ਭੋਜਨ ਲੈਣ ਤੋਂ ਬਾਅਦ ਠੰਢਾ ਪਾਣੀ ਪੀਂਦੇ ਹੋ, ਤਾਂ ਸਮਝੋ ਕਿ ਤੁਸੀਂ ਪੌਸ਼ਟਿਕ ਖ਼ੁਰਾਕ ਕੋਈ ਨਹੀਂ ਖਾਧੀ।

Water

ਚੰਡੀਗੜ੍ਹ: ਠੰਢਾ ਪਾਣੀ ਤੁਹਾਡੇ ਪੇਟ ਨੂੰ ਨੁਕਸਾਨ ਪਹੁੰਚਾ ਸਕਦਾ ਹੈ । ਸਾਡੇ ਸਰੀਰ ਵਿਚ ਇਕ ਨਾੜੀ ਹੁੰਦੀ ਹੈ ਜਿਸ ਨੂੰ ਵੇਗਸ ਨਰਵ ਕਿਹਾ ਜਾਂਦਾ ਹੈ। ਇਸ ਨੂੰ ਸਰੀਰ ਦੀ ਸਭ ਤੋਂ ਲੰਮੀ ਕਾਰਨੀਵਲ ਨਰਵ ਵੀ ਕਿਹਾ ਜਾਂਦਾ ਹੈ, ਜੋ ਗਰਦਨ ਤੋਂ ਹੁੰਦੇ ਹੋਏ ਦਿਲ, ਫੇਫੜਿਆਂ ਤੇ ਪਾਚਨ ਪ੍ਰਣਾਲੀ ਨੂੰ ਨਿਯੰਤਰਤ ਕਰਦੀ ਹੈ। ਜਦੋਂ ਵੀ ਤੁਸੀਂ ਜ਼ਿਆਦਾ ਠੰਢਾ ਪਾਣੀ ਪੀਂਦੇ ਹੋ, ਤਾਂ ਇਹ ਨਰਵ ਠੰਢੀ ਹੋ ਕੇ ਦਿਲ ਦੀ ਧੜਕਣ ਨੂੰ ਹੌਲੀ ਕਰ ਦਿੰਦੀ ਹੈ, ਜਦ ਤਕ ਪਾਣੀ ਦਾ ਤਾਪਮਾਨ ਤੁਹਾਡੇ ਸਰੀਰ ਦੇ ਅਨੁਕੂਲ ਨਹੀਂ ਹੋ ਜਾਂਦਾ।