ਅੱਖਾਂ ਦੀ ਰੋਸ਼ਨੀ ਵਧਾਉਣ ਲਈ ਕਾਰਗਰ ਹਨ ਬਦਾਮ, ਕਿਸ਼ਮਿਸ਼ ਅਤੇ ਅੰਜੀਰ

ਸਪੋਕਸਮੈਨ ਸਮਾਚਾਰ ਸੇਵਾ

ਜੀਵਨ ਜਾਚ, ਜੀਵਨਸ਼ੈਲੀ

ਸਿਹਤਮੰਦ ਰਹਿਣ ਲਈ ਡ੍ਰਾਈ ਫ਼ਰੂਟਸ ਬਹੁਤ ਫ਼ਾਇਦੇਮੰਦ ਮੰਨੇ ਜਾਂਦੇ ਹਨ

File Photo

ਦਫ਼ਤਰ ਦੇ ਨਾਲ-ਨਾਲ ਘਰ ਸੰਭਾਲਣ ਵਿਚ ਥਕਾਵਟ ਹੋਣ ਨਾਲ ਅੱਖਾਂ ਦੀਆਂ ਸਮੱਸਿਆਵਾਂ ਹੋਣਾ ਆਮ ਗੱਲ ਹੈ। ਉਥੇ ਹੀ ਅੱਖਾਂ ਸਾਡੇ ਸਰੀਰ ਦਾ ਸੱਭ ਤੋਂ ਨਾਜ਼ੁਕ ਅੰਗ ਹਨ। ਅਜਿਹੇ ਵਿਚ ਇਸ ਵਲ ਧਿਆਨ ਨਾ ਦੇਣ ਕਾਰਨ ਅੱਖਾਂ ਦੀ ਰੌਸ਼ਨੀ ਘੱਟ ਹੋਣ ਲਗਦੀ ਹੈ। ਨਾਲ ਹੀ ਅੱਗੇ ਚਲ ਕੇ ਐਨਕਾਂ ਲਗਾਉਣ ਦੀ ਸੰਭਾਵਨਾ ਹੋ ਸਕਦੀ ਹੈ ਉੱਥੇ ਹੀ ਜਿਨ੍ਹਾਂ ਲੋਕਾਂ ਦੀਆਂ ਅੱਖਾਂ ਪਹਿਲਾਂ ਤੋਂ ਹੀ ਕਮਜ਼ੋਰ ਹਨ ਉਨ੍ਹਾਂ ਨੂੰ ਹੋਰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਅਜਿਹੇ ਵਿਚ ਅੱਜ ਅਸੀਂ ਤੁਹਾਨੂੰ ਕੁੱਝ ਘਰੇਲੂ ਨੁਸਖ਼ੇ ਦਸਾਂਗੇ ਜੋ ਤੁਹਾਡੀਆਂ ਅੱਖਾਂ ਦੀ ਰੋਸ਼ਨੀ ਨੂੰ ਵਧਾਉਣ ਵਿਚ ਸਹਾਇਤਾ ਕਰਨਗੇ।

ਆਉ ਜਾਣਦੇ ਹਾਂ ਉਨ੍ਹਾਂ ਘਰੇਲੂ ਨੁਸਖ਼ਿਆਂ ਬਾਰੇ:
- ਆਂਵਲਾ ਨੂੰ ਗੁਣਾਂ ਦੀ ਖਾਣ ਮੰਨਿਆ ਜਾਂਦਾ ਹੈ। ਉੱਥੇ ਹੀ ਕੋਰੋਨਾ ਕਾਲ ਵਿਚ ਇਮਿਊਨਿਟੀ ਵਧਾਉਣ ਲਈ ਮਾਹਰਾਂ ਦੁਆਰਾ ਇਸ ਦਾ ਸੇਵਨ ਕਰਨ ਦੀ ਸਲਾਹ ਦਿਤੀ ਜਾ ਰਹੀ ਹੈ। ਉੱਥੇ ਹੀ ਅੱਖਾਂ ਦੀ ਰੋਸ਼ਨੀ ਨੂੰ ਵਧਾਉਣ ਵਿਚ ਵੀ ਇਹ ਰਾਮਬਾਣ ਦੀ ਤਰ੍ਹਾਂ ਕੰਮ ਕਰਦਾ ਹੈ। ਰੋਜ਼ਾਨਾ 1 ਵੱਡਾ ਚਮਚ ਆਂਵਲਾ ਜੂਸ ਪੀਣ ਨਾਲ ਅੱਖਾਂ ਦੀ ਰੌਸ਼ਨੀ ਵਧਦੀ ਹੈ। ਜੇ ਤੁਸੀਂ ਚਾਹੋ ਤਾਂ ਆਂਵਲਾ ਜੈਮ, ਅਚਾਰ, ਪਾਊਡਰ ਅਤੇ ਮੁਰੱਬੇ ਦਾ ਸੇਵਨ ਵੀ ਕਰ ਸਕਦੇ ਹੋ।

- ਆਯੁਰਵੈਦ ਅਨੁਸਾਰ ਗਾਜਰ ਅਤੇ ਪੱਤੇਦਾਰ ਸਬਜ਼ੀਆਂ ਵਿਚ ਵਿਟਾਮਿਨ ਏ, ਸੀ, ਆਇਰਨ ਅਤੇ ਹੋਰ ਪੌਸ਼ਟਿਕ ਤੱਤ ਦੇ ਨਾਲ ਐਂਟੀ-ਆਕਸੀਡੈਂਟ ਗੁਣ ਹੁੰਦੇ ਹਨ। ਇਨ੍ਹਾਂ ਦਾ ਸੇਵਨ ਅੱਖਾਂ ਦੀ ਰੋਸ਼ਨੀ ਨੂੰ ਵਧਾਉਣ ਵਿਚ ਮਦਦ ਕਰਦਾ ਹੈ। ਉੱਥੇ ਹੀ ਇਸ ਨਾਲ ਜੁੜੀਆਂ ਸਮੱਸਿਆਵਾਂ ਤੋਂ ਬਚਾਅ ਰਹਿੰਦਾ ਹੈ। ਤੁਸੀਂ ਇਨ੍ਹਾਂ ਨੂੰ ਸਲਾਦ, ਸਬਜ਼ੀਆਂ ਜਾਂ ਜੂਸ ਦੇ ਤੌਰ ’ਤੇ ਰੋਜ਼ਾਨਾ ਡਾਈਟ ਵਿਚ ਸ਼ਾਮਲ ਕਰ ਸਕਦੇ ਹੋ।

- ਦੇਸੀ ਘਿਉ ਵਿਚ ਵਿਟਾਮਿਨ, ਖਣਿਜ, ਐਂਟੀ-ਆਕਸੀਡੈਂਟ ਗੁਣ ਦੇ ਨਾਲ ਚਿਕਿਤਸਕ ਗੁਣ ਹੁੰਦੇ ਹਨ। ਆਯੁਰਵੈਦ ਅਨੁਸਾਰ ਇਸ ਦਾ ਸੇਵਨ ਕਰਨ ਨਾਲ ਕਈ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ। ਇਸ ਦੇ ਸੇਵਨ ਨਾਲ ਪਾਚਨ ਪ੍ਰਣਾਲੀ ਅਤੇ ਸਰੀਰ ਦੀ ਇਮਿਊਨਿਟੀ ਮਜ਼ਬੂਤ ਹੁੰਦੀ ਹੈ। ਉਥੇ ਹੀ ਇਹ ਅੱਖਾਂ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ ਦੇ ਨਾਲ ਰੌਸ਼ਨੀ ਨੂੰ ਵਧਾਉਣ ਵਿਚ ਸਹਾਇਤਾ ਕਰਦਾ ਹੈ। ਅਜਿਹੇ ਵਿਚ ਇਸ ਨੂੰ ਅਪਣੀ ਰੋਜ਼ਾਨਾ ਡਾਇਟ ਵਿਚ ਸ਼ਾਮਲ ਕਰਨਾ ਸੱਭ ਤੋਂ ਵਧੀਆ ਤਰੀਕਾ ਹੈ। ਨਾਲ ਹੀ ਰੋਜ਼ਾਨਾ ਦੇਸੀ ਘਿਉ ਨਾਲ ਅਪਣੇ ਮੱਥੇ ਅਤੇ ਕੰਨ ਦੇ ਵਿਚਕਾਰ ਦੇ ਹਿੱਸੇ ਤੇ ਕੁੱਝ ਮਿੰਟਾਂ ਲਈ ਘਿਉ ਨਾਲ ਮਸਾਜ ਕਰਨੀ ਚਾਹੀਦੀ ਹੈ।

- ਸਿਹਤਮੰਦ ਰਹਿਣ ਲਈ ਡ੍ਰਾਈ ਫ਼ਰੂਟਸ ਬਹੁਤ ਫ਼ਾਇਦੇਮੰਦ ਮੰਨੇ ਜਾਂਦੇ ਹਨ। ਇਸ ਨਾਲ ਹੀ ਅੱਖਾਂ ਨੂੰ ਤੰਦਰੁਸਤ ਰੱਖਣ ਲਈ ਬਦਾਮ, ਕਿਸ਼ਮਿਸ਼, ਅੰਜੀਰ ਸੱਭ ਤੋਂ ਵਧੀਆ ਹੁੰਦੇ ਹਨ। ਅੱਖਾਂ ਦੀ ਰੌਸ਼ਨੀ ਵਧਾਉਣ ਲਈ ਰੋਜ਼ਾਨਾ 5-6 ਬਦਾਣਾਂ ਨੂੰ ਪਾਣੀ ਵਿਚ ਭਿਉਂ ਦਿਉ। ਫਿਰ ਅਗਲੀ ਸਵੇਰ ਇਸ ਦਾ ਪੇਸਟ ਬਣਾ ਕੇ ਪਾਣੀ ਵਿਚ ਮਿਲਾ ਕੇ ਪੀਣ ਨਾਲ ਫ਼ਾਇਦਾ ਮਿਲਦਾ ਹੈ। ਇਸ ਤੋਂ ਇਲਾਵਾ ਰਾਤ ਭਰ ਪਾਣੀ ਭਿੱਜੀ ਕਿਸ਼ਮਿਸ਼ ਅਤੇ ਅੰਜੀਰ ਨੂੰ ਸਵੇਰੇ ਖ਼ਾਲੀ ਪੇਟ ਖਾਣ ਨਾਲ ਅੱਖਾਂ ਦੀ ਰੋਸ਼ਨੀ ਤੇਜ਼ ਹੋਣ ਵਿਚ ਸਹਾਇਤਾ ਮਿਲਦੀ ਹੈ।