ਰੋਜ਼ 9 ਘੰਟੇ ਤੋਂ ਜ਼ਿਆਦਾ ਬੈਠਣ ਵਾਲੇ ਜਲਦ ਹੋ ਸਕਦੇ ਹਨ ਮੌਤ ਦਾ ਸ਼ਿਕਾਰ

ਸਪੋਕਸਮੈਨ ਸਮਾਚਾਰ ਸੇਵਾ

ਜੀਵਨ ਜਾਚ, ਜੀਵਨਸ਼ੈਲੀ

ਮਹਾਂਮਾਰੀ ਦੇ ਦੌਰ 'ਚ ਅੱਜ ਦੀ ਜੀਵਨਸ਼ੈਲੀ ਅਜਿਹੀ ਹੋ ਗਈ ਹੈ ਕਿ ਸਾਰਾ ਕੰਮ ਲੋਕਾਂ ਦਾ ਲਗਾਤਾਰ ਕੰਪਿਊਟਰ ਜਾਂ ਲੈਪਟਾਪ ਸਾਹਮਣੇ ਬੈਠੇ ਰਹਿਣ ਨਾਲ ਹੀ ਚਲਦਾ ਹੈ

File

ਮਹਾਂਮਾਰੀ ਦੇ ਦੌਰ 'ਚ ਅੱਜ ਦੀ ਜੀਵਨਸ਼ੈਲੀ ਅਜਿਹੀ ਹੋ ਗਈ ਹੈ ਕਿ ਸਾਰਾ ਕੰਮ ਲੋਕਾਂ ਦਾ ਲਗਾਤਾਰ ਕੰਪਿਊਟਰ ਜਾਂ ਲੈਪਟਾਪ ਸਾਹਮਣੇ ਬੈਠੇ ਰਹਿਣ ਨਾਲ ਹੀ ਚਲਦਾ ਹੈ। ਲਗਾਤਾਰ ਬੈਠ ਕੇ ਕੰਮ ਕਰਨ ਦੀ ਆਦਤ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਬੀਮਾਰੀਆਂ ਵਲ ਧਕੇਲ ਰਹੀ ਹੈ।  

ਇਕ ਲੰਡਨ ਵਿਚ ਹੋਈ ਇਕ ਖੋਜ ਵਿਚ ਇਹ ਦਾਅਵਾ ਕੀਤਾ ਗਿਆ ਹੈ ਕਿ 9 ਘੰਟੇ ਤੋਂ ਵੱਧ ਸਮੇਂ ਤਕ ਲਗਾਤਾਰ ਬੈਠੇ ਰਹਿਣ ਨਾਲ ਮੌਤ ਦਾ ਰਿਸਕ ਵਧ ਸਕਦਾ ਹੈ। ਬ੍ਰਿਟਿਸ਼ ਮੈਡੀਕਲ ਜਨਰਲ (ਬੀ.ਐਮ.ਜੇ.) ਵਿਚ ਇਹ ਖੋਜ ਛਪੀ ਹੈ।

ਵਿਸ਼ਵ ਸਿਹਤ ਸੰਗਠਨ ਦੀਆਂ ਹਦਾਇਤਾਂ ਵਿਚ 18 ਤੋਂ 64 ਸਾਲ ਦੀ ਉਮਰ ਦੇ ਲੋਕਾਂ ਲਈ ਹਰ ਹਫ਼ਤੇ ਘਟੋ-ਘੱਟ 150 ਮਿੰਟਾਂ ਤਕ ਮੱਧਮ ਜਾਂ 74 ਮਿੰਟਾਂ ਤਕ ਸਖ਼ਤ ਸਰੀਰਕ ਮਿਹਨਤ ਕਰਨ ਦੀ ਸਲਾਹ ਦਿਤੀ ਗਈ ਹੈ।

ਭਾਵੇਂ ਇਹ ਨਹੀਂ ਦਸਿਆ ਗਿਆ ਕਿ ਸਰੀਰਕ ਸਰਗਰਮੀਆਂ ਕਿਸ ਉਮਰ ਵਿਚ ਕਿੰਨੀਆਂ ਜ਼ਰੂਰੀ ਹਨ। ਖੋਜੀਆਂ ਨੇ ਸਰੀਰਕ ਸਰਗਰਮੀਆਂ ਤੇ ਮੌਤ ਨਾਲ ਗਤੀਹੀਣ ਸਮੇਂ ਦੇ ਸਬੰਧਾਂ ਦਾ ਮੁਲਾਂਕਣ ਕਰਦੇ ਹੋਏ ਖੋਜਾਂ ਦਾ ਵਿਸ਼ਲੇਸ਼ਣ ਕੀਤਾ।

ਸਰੀਰਕ ਸਰਗਰਮੀਆਂ ਦੇ ਪੱਧਰ ਦੀਆਂ ਉਦਾਹਰਣਾਂ ਵਿਚ ਹੌਲੀ-ਹੌਲੀ ਤੁਰਨਾ ਜਾਂ ਖਾਣਾ ਪਕਾਉਣਾ ਜਾਂ ਬਰਤਨ ਧੋਣੇ ਜਿਹੇ ਹਲਕੇ ਕੰਮ ਘੱਟ ਤੀਬਰਤਾ ਵਾਲੀਆਂ ਸਰਗਰਮੀਆਂ ਵਿਚ ਆਉਂਦੇ ਹਨ।

ਮੱਧ ਤੀਬਰਤਾ ਵਾਲੀ ਸਰਗਰਮੀ ਵਿਚ ਅਜਿਹੀ ਕੋਈ ਵੀ ਕਿਰਿਆ ਸ਼ਾਮਲ ਨਹੀਂ ਹੈ ਜਿਸ ਨਾਲ ਤੁਹਾਡੇ ਸਾਹਾਂ ਦੀ ਗਤੀ ਤੇਜ਼ ਹੋ ਜਾਂਦੀ ਹੈ, ਜਿਵੇਂ ਤੇਜ਼ ਤੁਰਨਾ ਆਦਿ। ਖੋਜ ਵਿਚ ਕਿਹਾ ਗਿਆ ਹੈ ਕਿ ਗਤੀਹੀਣ ਹੋਣਾ, ਉਦਾਹਰਣ ਲਈ ਦਿਨ ਭਰ 'ਚ ਨੀਂਦ ਦੇ ਸਮੇਂ ਨੂੰ ਛੱਡ ਕੇ 9 ਘੰਟੇ ਜਾਂ ਉਸ ਤੋਂ ਵੱਧ ਸਮੇਂ ਤਕ ਬੈਠੇ ਰਹਿਣਾ ਸਮੇਂ ਤੋਂ ਪਹਿਲਾਂ ਮੌਤ ਦੇ ਜੋਖਮ ਨੂੰ ਵਧਾਉਂਦਾ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।