ਸਰਦੀਆਂ ’ਚ ਕਾਲੀ ਗਾਜਰ ਖਾਣ ਦੇ ਫ਼ਾਇਦੇ

ਸਪੋਕਸਮੈਨ ਸਮਾਚਾਰ ਸੇਵਾ

ਜੀਵਨ ਜਾਚ, ਜੀਵਨਸ਼ੈਲੀ

ਕਾਲੀ ਗਾਜਰ ਐਂਟੀ-ਆਕਸੀਡੈਂਟ, ਐਂਟੀ-ਵਾਇਰਲ, ਐਂਟੀ-ਬੈਕਟੀਰੀਅਲ ਗੁਣਾਂ ਨਾਲ ਭਰਪੂਰ ਹੁੰਦੀ ਹੈ।

Black Carrots

ਮੁਹਾਲੀ: ਕਾਲੇ ਰੰਗ ਦੀ ਗਾਜਰ ਸਿਹਤ ਲਈ ਬੇਹੱਦ ਫ਼ਾਇਦੇਮੰਦ ਹੁੰਦੀ ਹੈ। ਗੱਲ ਕਾਲੀ ਗਾਜਰ ’ਚ ਮੌਜੂਦ ਪੌਸ਼ਟਿਕ ਗੁਣਾਂ ਦੀ ਕਰੀਏ ਤਾਂ ਇਸ ’ਚ ਵਿਟਾਮਿਨ ਏ,ਬੀ, ਸੀ, ਕੈਲਸ਼ੀਅਮ, ਫ਼ਾਈਬਰ, ਪੌਟਾਸ਼ੀਅਮ, ਆਇਰਨ ਆਦਿ ਤੱਤ ਹੁੰਦੇ ਹਨ। ਇਸ ਦੀ ਵਰਤੋਂ ਨਾਲ ਪਾਚਨਤੰਤਰ ਮਜ਼ਬੂਤ ਹੋਣ ਨਾਲ ਦਿਲ ਸਿਹਤਮੰਦ ਰਹਿੰਦਾ ਹੈ। ਆਉ ਜਾਣਦੇ ਹਾਂ ਕਾਲੀ ਗਾਜਰ ਤੋਂ ਮਿਲਣ ਵਾਲੇ ਫ਼ਾਇਦਿਆਂ ਬਾਰੇ:

ਪੌਸ਼ਕ ਤੱਤਾਂ ਨਾਲ ਭਰਪੂਰ ਕਾਲੀ ਗਾਜਰ ਦੀ ਵਰਤੋਂ ਕਰਨ ਨਾਲ ਦਿਲ ਬਿਹਤਰ ਤਰੀਕੇ ਨਾਲ ਕੰਮ ਕਰਦਾ ਹੈ। ਅਜਿਹੇ ’ਚ ਦਿਲ ਦਾ ਦੌਰਾ ਅਤੇ ਦਿਲ ਨਾਲ ਜੁੜੀਆਂ ਬੀਮਾਰੀਆਂ ਹੋਣ ਦਾ ਖ਼ਤਰਾ ਕਈ ਗੁਣਾਂ ਘੱਟ ਜਾਂਦਾ ਹੈ। ਇਸ ਲਈ ਦਿਲ ਦੇ ਮਰੀਜ਼ਾਂ ਨੂੰ ਖ਼ਾਸ ਤੌਰ ’ਤੇ ਇਸ ਦੀ ਵਰਤੋਂ ਕਰਨੀ ਚਾਹੀਦੀ। 
J ਸਰਦੀਆਂ ’ਚ ਇਸ ਦੀ ਵਰਤੋਂ ਨਾਲ ਸ਼ੂਗਰ ਲੈਵਲ ਕੰਟਰੋਲ ਰਹਿਣ ’ਚ ਮਦਦ ਮਿਲਦੀ ਹੈ। ਅਜਿਹੇ ’ਚ ਖ਼ਾਸ ਤੌਰ ’ਤੇ ਸ਼ੂਗਰ ਦੇ ਮਰੀਜ਼ਾਂ ਨੂੰ ਇਸ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ।

 

ਕਾਲੀ ਗਾਜਰ ਐਂਟੀ-ਆਕਸੀਡੈਂਟ, ਐਂਟੀ-ਵਾਇਰਲ, ਐਂਟੀ-ਬੈਕਟੀਰੀਅਲ ਗੁਣਾਂ ਨਾਲ ਭਰਪੂਰ ਹੁੰਦੀ ਹੈ। ਅਜਿਹੇ ’ਚ ਇਸ ਦੀ ਵਰਤੋਂ ਕਰਨ ਨਾਲ ਕੈਂਸਰ ਵਰਗੀ ਗੰਭੀਰ ਬੀਮਾਰੀ ਨਾਲ ਲੜਨ ਦੀ ਸ਼ਕਤੀ ਮਿਲਦੀ ਹੈ। ਨਾਲ ਹੀ ਸਰੀਰ ਹੋਰ ਬੀਮਾਰੀਆਂ ਦੀ ਲਪੇਟ ’ਚ ਆਉਣ ਤੋਂ ਵੀ ਸੁਰੱਖਿਅਤ ਰਹਿੰਦਾ ਹੈ। 
J ਪਾਚਨ ਤੰਤਰ ਨੂੰ ਦਰੁੱਸਤ ਬਣਾਏ ਰੱਖਣ ਲਈ ਕਾਲੀ ਗਾਜਰ ਦੀ ਵਰਤੋਂ ਕਰਨੀ ਵਧੀਆ ਆਪਸ਼ਨ ਹੈ। ਇਸ ਨਾਲ ਢਿੱਡ ਦੀ ਸਫ਼ਾਈ ਹੋਣ ਨਾਲ ਪਾਚਨ ’ਚ ਸੁਧਾਰ ਆਉਂਦਾ ਹੈ। ਅਜਿਹੇ ’ਚ ਕਬਜ਼, ਐਸੀਡਿਟੀ, ਢਿੱਡ ਦਰਦ, ਜਲਣ ਆਦਿ ਦੀਆਂ ਪ੍ਰੇਸ਼ਾਨੀਆਂ ਤੋਂ ਛੁਟਕਾਰਾ ਮਿਲਦਾ ਹੈ। 

 ਇਸ ਦੀ ਵਰਤੋਂ ਨਾਲ ਸਰੀਰ ਦੀ ਪ੍ਰਤੀਰੋਧਕ ਸਮਰੱਥਾ ਵਧਦੀ ਹੈ। ਇਸ ਨਾਲ ਮੌਸਮੀ ਬੀਮਾਰੀਆਂ ਤੋਂ ਬਚਾਅ ਰਹਿੰਦਾ ਹੈ। ਨਾਲ ਹੀ ਹੋਰ ਬੀਮਾਰੀਆਂ ਨਾਲ ਲੜਨ ਦੀ ਸ਼ਕਤੀ ਮਿਲਦੀ ਹੈ। ਅਨੀਮੀਆ ਦੇ ਮਰੀਜ਼ਾਂ ਨੂੰ ਸਰਦੀਆਂ ’ਚ ਕਾਲੀ ਗਾਜਰ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ। ਇਸ ’ਚ ਆਇਰਨ ਹੋਣ ਨਾਲ ਖ਼ੂਨ ਦੀ ਕਮੀ ਦੂਰ ਹੋਣ ਨਾਲ ਇਸ ਨੂੰ ਸਾਫ਼ ਕਰਨ ’ਚ ਮਦਦ ਮਿਲਦੀ ਹੈ। ਨਾਲ ਹੀ ਪੂਰੇ ਸਰੀਰ ’ਚ ਖ਼ੂਨ ਦਾ ਸੰਚਾਰ ਵਧੀਆ ਤਰੀਕੇ ਨਾਲ ਹੁੰਦਾ ਹੈ।  ਅੱਜ ਦੇ ਸਮੇਂ ’ਚ ਹਰ ਤੀਜਾ ਵਿਅਕਤੀ ਭਾਰ ਵਧਣ ਤੋਂ ਪ੍ਰੇਸ਼ਾਨ ਹੈ। ਅਜਿਹੇ ’ਚ ਇਸ ਨੂੰ ਕੰਟਰੋਲ ਕਰਨ ਲਈ ਖ਼ੁਰਾਕ ’ਚ ਕਾਲੀ ਗਾਜਰ ਦੀ ਵਰਤੋਂ ਵਧੀਆ ਤਰੀਕਾ ਹੈ।