ਛਿਲਕੇ ਸਮੇਤ ਸੇਬ ਖਾਣ ਨਾਲ ਦੂਰ ਹੁੰਦੀਆਂ ਹਨ ਕਈ ਬੀਮਾਰੀਆਂ

ਸਪੋਕਸਮੈਨ ਸਮਾਚਾਰ ਸੇਵਾ

ਜੀਵਨ ਜਾਚ, ਜੀਵਨਸ਼ੈਲੀ

ਸੇਬ ਦਾ ਛਿਲਕੇ ਬਹੁਤ ਗੁਣਕਾਰੀ ਹੁੰਦਾ ਹੈ। ਇਸ ਵਿਚ ਮੌਜੂਦ ਤੱਤ ਦਿਮਾਗ਼ ਦੇ ਸੈੱਲਾਂ ਨੂੰ ਖ਼ਤਮ ਹੋਣ ਤੋਂ ਬਚਾਉਂਦੇ ਹਨ।

Many diseases are removed by eating apples with the peel

ਛਿਲਕੇ ਸਮੇਤ ਸੇਬ ਖਾਣ ਨਾਲ ਤੁਸੀਂ ਕਈ ਬੀਮਾਰੀਆਂ ਤੋਂ ਦੂਰ ਰਹਿ ਸਕਦੇ ਹੋ। ਆਉ ਜਾਣਦੇ ਹਾਂ ਛਿਲਕੇ ਸਮੇਤ ਸੇਬ ਖਾਣ ਨਾਲ ਸਰੀਰ ਨੂੰ ਹੋਣ ਵਾਲੇ ਫ਼ਾਇਦਿਆਂ ਬਾਰੇ: ਸ਼ੂਗਰ ਦੇ ਰੋਗੀਆਂ ਲਈ ਸੇਬ ਨੂੰ ਛਿਲਕੇ ਸਣੇ ਖਾਣਾ ਲਾਭਕਾਰੀ ਹੁੰਦਾ ਹੈ। ਇਹ ਬਲੱਡ ਸ਼ੂਗਰ ਦੇ ਵਧਦੇ ਹੋਏ ਲੈਵਲ ਨੂੰ ਕੰਟਰੋਲ ਵਿਚ ਕਰਦਾ ਹੈ।

ਸੇਬ ਦਾ ਛਿਲਕੇ ਬਹੁਤ ਗੁਣਕਾਰੀ ਹੁੰਦਾ ਹੈ। ਇਸ ਵਿਚ ਮੌਜੂਦ ਤੱਤ ਦਿਮਾਗ਼ ਦੇ ਸੈੱਲਾਂ ਨੂੰ ਖ਼ਤਮ ਹੋਣ ਤੋਂ ਬਚਾਉਂਦੇ ਹਨ। ਇਹ ਫੇਫੜਿਆਂ ਨੂੰ ਸਹੀ ਢੰਗ ਨਾਲ ਕੰਮ ਕਰਨ ਵਿਚ ਮਦਦ ਕਰਦੇ ਹਨ। ਇਸ ਨਾਲ ਫੇਫੜਿਆਂ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦਾ ਰੋਗ ਦੂਰ ਹੋ ਜਾਂਦਾ ਹੈ। ਇਹ ਅੱਖਾਂ ਦੀਆਂ ਹੋਣ ਵਾਲੀਆਂ ਬੀਮਾਰੀਆਂ ਤੋਂ ਬਚਾਉਂਦਾ ਹੈ। ਇਸ ਵਿਚ ਕੈਲਸ਼ੀਅਮ ਕਾਫ਼ੀ ਮਾਤਰਾ ਵਿਚ ਮੌਜੂਦ ਹੁੰਦਾ ਹੈ, ਜੋ ਹੱਡੀਆਂ ਲਈ ਬੇਹੱਦ ਜ਼ਰੂਰੀ ਹੁੰਦਾ ਹੈ।

ਸੇਬ ਦੇ ਛਿਲਕੇ ਵਿਚ ਘੁਲਣਸ਼ੀਲ ਰੇਸ਼ੇ ਹੁੰਦੇ ਹਨ, ਜੋ ਸਰੀਰ ਵਿਚ ਕੈਲੇਸਟਰੋਲ ਲੈਵਲ ਨੂੰ ਕੰਟਰੋਲ ਕਰਦੇ ਹਨ ਅਤੇ ਦਿਲ ਦੇ ਰੋਗਾਂ ਤੋਂ ਬਚਾਅ ਕਰਦੇ ਹਨ। ਸੇਬ ਦੇ ਛਿਲਕੇ ਵਿਚ ਫ਼ਾਈਬਰ ਮੌਜੂਦ ਹੁੰਦਾ ਹੈ, ਜੋ ਸਾਨੂੰ ਕਬਜ਼ ਤੋਂ ਬਚਾਉਂਦਾ ਹੈ। ਇਸ ਨਾਲ ਢਿੱਡ ਨਾਲ ਸਬੰਧਤ ਸਮੱਸਿਆਵਾਂ ਜਿਵੇਂ ਗੈਸ, ਐਸੀਡਿਟੀ ਆਦਿ ਨਹੀਂ ਹੁੰਦੀ।