ਕੇਂਦਰ ਸਰਕਾਰ ਨੇ ਬੈਨ ਕੀਤੀਆਂ 348 ਮੋਬਾਈਲ ਐਪਸ, ਦੇਸ਼ ਤੋਂ ਬਾਹਰ ਭੇਜਿਆ ਜਾ ਰਿਹਾ ਸੀ ਡਾਟਾ

ਏਜੰਸੀ

ਜੀਵਨ ਜਾਚ, ਤਕਨੀਕ

ਇਹ ਜਾਣਕਾਰੀ ਇਲੈਕਟ੍ਰੋਨਿਕਸ ਅਤੇ ਸੂਚਨਾ ਤਕਨਾਲੋਜੀ ਰਾਜ ਮੰਤਰੀ ਰਾਜੀਵ ਚੰਦਰਸ਼ੇਖਰ ਨੇ ਲੋਕ ਸਭਾ ਵਿਚ ਰੋਡਮਲ ਨਾਗਰ ਵੱਲੋਂ ਇਕ ਸਵਾਲ ਦੇ ਜਵਾਬ ਵਿਚ ਦਿੱਤੀ।

India blocks 348 mobile apps, some Chinese, for data sourcing, profiling


ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਬੁੱਧਵਾਰ ਨੂੰ ਕਿਹਾ ਕਿ ਚੀਨ ਅਤੇ ਹੋਰ ਦੇਸ਼ਾਂ ਦੁਆਰਾ ਵਿਕਸਤ 348 ਮੋਬਾਈਲ ਐਪਸ ਦੀ ਪਛਾਣ ਕੀਤੀ ਗਈ ਹੈ ਅਤੇ ਉਹਨਾਂ 'ਤੇ ਪਾਬੰਦੀ ਲਗਾਈ ਗਈ ਹੈ ਜੋ ਉਪਭੋਗਤਾਵਾਂ ਦੀ ਜਾਣਕਾਰੀ ਇਕੱਠੀ ਕਰ ਰਹੇ ਸਨ ਅਤੇ ਇਸ ਨੂੰ ਦੇਸ਼ ਤੋਂ ਬਾਹਰ ਸਥਿਤ ਸਰਵਰਾਂ ਨੂੰ ਅਣਅਧਿਕਾਰਤ ਤਰੀਕੇ ਨਾਲ ਭੇਜ ਰਹੇ ਸਨ।

India blocks 348 mobile apps, some Chinese, for data sourcing, profiling

ਇਹ ਜਾਣਕਾਰੀ ਇਲੈਕਟ੍ਰੋਨਿਕਸ ਅਤੇ ਸੂਚਨਾ ਤਕਨਾਲੋਜੀ ਰਾਜ ਮੰਤਰੀ ਰਾਜੀਵ ਚੰਦਰਸ਼ੇਖਰ ਨੇ ਲੋਕ ਸਭਾ ਵਿਚ ਰੋਡਮਲ ਨਾਗਰ ਵੱਲੋਂ ਇਕ ਸਵਾਲ ਦੇ ਜਵਾਬ ਵਿਚ ਦਿੱਤੀ। ਮੈਂਬਰ ਨੇ ਪੁੱਛਿਆ ਸੀ ਕਿ ਕੀ ਸਰਕਾਰ ਨੇ ਦੇਸ਼ ਤੋਂ ਬਾਹਰ ਸੂਚਨਾ ਭੇਜਣ ਵਾਲੇ ਕਿਸੇ ਐਪ ਦੀ ਪਛਾਣ ਕੀਤੀ ਹੈ ਅਤੇ ਜੇਕਰ ਅਜਿਹੀ ਕੋਈ ਐਪ ਪਾਈ ਜਾਂਦੀ ਹੈ ਤਾਂ ਕੀ ਉਹਨਾਂ 'ਤੇ ਪਾਬੰਦੀ ਲਗਾਈ ਗਈ ਹੈ।

India blocks 348 mobile apps, some Chinese, for data sourcing, profiling

ਜਵਾਬ ਵਿਚ ਮੰਤਰੀ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰਾਲੇ ਨੇ ਅਜਿਹੀਆਂ 348 ਐਪਾਂ ਦੀ ਪਛਾਣ ਕੀਤੀ ਹੈ ਅਤੇ ਮੰਤਰਾਲੇ ਦੀ ਬੇਨਤੀ 'ਤੇ ਇਲੈਕਟ੍ਰੋਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਨੇ ਇਹਨਾਂ ਸਾਰੀਆਂ ਐਪਲੀਕੇਸ਼ਨਾਂ ਨੂੰ ਬਲਾਕ ਕਰ ਦਿੱਤਾ ਹੈ। ਮੰਤਰੀ ਨੇ ਕਿਹਾ ਕਿ ਅਜਿਹਾ ਡਾਟਾ ਟਰਾਂਸਮਿਸ਼ਨ ਭਾਰਤ ਦੀ ਪ੍ਰਭੂਸੱਤਾ ਅਤੇ ਅਖੰਡਤਾ, ਭਾਰਤ ਦੀ ਰੱਖਿਆ ਅਤੇ ਰਾਜ ਦੀ ਸੁਰੱਖਿਆ ਦੀ ਉਲੰਘਣਾ ਕਰਦਾ ਹੈ। ਚੰਦਰਸ਼ੇਖਰ ਨੇ ਕਿਹਾ ਕਿ ਇਹ ਐਪਸ ਚੀਨ ਸਮੇਤ ਵੱਖ-ਵੱਖ ਦੇਸ਼ਾਂ ਵੱਲੋਂ ਵਿਕਸਿਤ ਕੀਤੇ ਗਏ ਹਨ।