OTT platforms News: ਅਸ਼ਲੀਲ ਸਮੱਗਰੀ ਦਾ ਪ੍ਰਸਾਰਣ ਕਰਨ ਵਾਲੇ ਪਲੇਟਫਾਰਮਾਂ ਵਿਰੁਧ ਕੇਂਦਰ ਨੇ ਕੀਤੀ ਵੱਡੀ ਕਾਰਵਾਈ

ਏਜੰਸੀ

ਜੀਵਨ ਜਾਚ, ਤਕਨੀਕ

18 OTT ਪਲੇਟਫਾਰਮ, 19 ਵੈੱਬਸਾਈਟਾਂ, 10 APPs ਅਤੇ ਉਨ੍ਹਾਂ ਨਾਲ ਜੁੜੇ ਸੋਸ਼ਲ ਮੀਡੀਆ ਖਾਤਿਆਂ ’ਤੇ ਪਾਬੰਦੀ

Govt blocks 18 OTT platforms for obscene content

OTT platforms News: ਕੇਂਦਰ ਸਰਕਾਰ ਨੇ ਕਿਹਾ ਕਿ ਉਸ ਨੇ ਅਸ਼ਲੀਲ ਸਮੱਗਰੀ ਦਾ ਪ੍ਰਸਾਰਣ ਕਰਨ ਨੂੰ ਲੈ ਕੇ 18 OTT ਪਲੇਟਫਾਰਮਾਂ ਅਤੇ ਉਨ੍ਹਾਂ ਨਾਲ ਜੁੜੇ ਸੋਸ਼ਲ ਮੀਡੀਆ ਖਾਤਿਆਂ ਨੂੰ ਬੰਦ ਕਰਨ ਦੀ ਕਾਰਵਾਈ ਕੀਤੀ ਹੈ।

ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਇਕ ਬਿਆਨ ਵਿਚ ਕਿਹਾ ਕਿ ਭਾਰਤ ਵਿਚ 18 ਓਵਰ ਟਾਪ (OTT) ਪਲੇਟਫਾਰਮ, 19 ਵੈੱਬਸਾਈਟਾਂ, 10 ਐਪਸ (ਸੱਤ ਗੂਗਲ ਪਲੇ ਸਟੋਰ 'ਤੇ, ਤਿੰਨ ਐਪਲ ਐਪ ਸਟੋਰ 'ਤੇ) ਅਤੇ ਉਨ੍ਹਾਂ ਨਾਲ ਜੁੜੇ 57 ਸੋਸ਼ਲ ਮੀਡੀਆ ਖਾਤਿਆਂ ਨੂੰ ਬਲਾਕ ਕੀਤਾ ਗਿਆ ਹੈ।

ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨੇ 'ਉਸਾਰੂ ਪ੍ਰਗਟਾਵੇ' ਦੀ ਆੜ ਹੇਠ ਅਸ਼ਲੀਲ ਅਤੇ ਇਤਰਾਜ਼ਯੋਗ ਸਮੱਗਰੀ ਦਾ ਪ੍ਰਸਾਰਣ ਨਾ ਕਰਨ ਲਈ ਇਨ੍ਹਾਂ ਪਲੇਟਫਾਰਮਾਂ ਦੀ ਜ਼ਿੰਮੇਵਾਰੀ 'ਤੇ ਜ਼ੋਰ ਦਿਤਾ ਹੈ।

ਬਿਆਨ ਵਿਚ ਕਿਹਾ ਗਿਆ ਹੈ ਕਿ OTT ਪਲੇਟਫਾਰਮਾਂ ਵਿਰੁਧ ਕਾਰਵਾਈ ਕਰਨ ਦਾ ਫੈਸਲਾ ਵੱਖ-ਵੱਖ ਸਰਕਾਰੀ ਵਿਭਾਗਾਂ/ਮੰਤਰਾਲਿਆਂ, ਮਾਹਰਾਂ ਅਤੇ ਔਰਤਾਂ ਅਤੇ ਬਾਲ ਅਧਿਕਾਰ ਕਾਰਕੁਨਾਂ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਲਿਆ ਗਿਆ ਹੈ। ਇਸ ਵਿਚ ਕਿਹਾ ਗਿਆ ਹੈ ਕਿ ਇਹ ਕਾਰਵਾਈ ਸੂਚਨਾ ਤਕਨਾਲੋਜੀ ਐਕਟ, 2000 ਦੀਆਂ ਧਾਰਾਵਾਂ ਤਹਿਤ ਕੀਤੀ ਗਈ ਹੈ।

(For more Punjabi news apart from Govt blocks 18 OTT platforms for obscene content News, stay tuned to Rozana Spokesman)