YouTube ਨੇ COVID-19 ਵੈਕਸੀਨ ਬਾਰੇ ਗਲਤ ਜਾਣਕਾਰੀ ਦੇਣ ਵਾਲੀਆਂ 2 ਲੱਖ ਵੀਡੀਓਜ਼ 'ਤੇ ਲਗਾਈ ਪਾਬੰਦੀ

ਸਪੋਕਸਮੈਨ ਸਮਾਚਾਰ ਸੇਵਾ

ਜੀਵਨ ਜਾਚ, ਤਕਨੀਕ

ਹੁਣ ਤਕ ਪੂਰੀ ਦੁਨੀਆ 'ਚ 3 ਕਰੋੜ ਤੋਂ ਜ਼ਿਆਦਾ ਲੋਕ ਇਸ ਖ਼ਤਰਨਾਕ ਵਾਇਰਸ ਦੀ ਲਪੇਟ 'ਚ ਹਨ, ਜਦਕਿ 10 ਲੱਖ ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਗਈ ਹੈ।

YouTube bans 2 lakh videos

ਨਵੀਂ ਦਿੱਲੀ: ਦੇਸ਼ ਭਰ 'ਚ ਕੋਰੋਨਾ ਵਾਇਰਸ ਨਾਲ ਜੁੜੀਆਂ ਬਹੁਤ ਸਾਰੀਆਂ ਵੀਡੀਓ ਵਾਇਰਲ ਹੋ ਰਹੀਆਂ ਹਨ। ਇਸ ਦੇ ਚਲਦੇ ਯੂ-ਟਿਊਬ ਨੇ ਵੱਡੀ ਕਾਰਵਾਈ ਕਰਦਿਆਂ ਆਪਣੇ ਪਲੇਟਫਾਰਮ ਤੋਂ ਕੋਵਿਡ 19 ਵੈਕਸੀਨ ਦੀ ਗ਼ਲਤ ਜਾਣਕਾਰੀ ਦੇਣ ਵਾਲਿਆਂ ਵੀਡੀਓ ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕੋਵਿਦ-19 ਦੇ ਗ਼ਲਤ ਆਂਕੜੇ  ਨਾਲ ਜੁੜਿਆ ਵੀਡੀਓ ਨੂੰ ਵੀ ਹਟਾ ਦਿੱਤਾ ਹੈ।