RBI ਗਵਰਨਰ ਨੇ ਦੱਸਿਆ ਕੋਰੋਨਾ ਖ਼ਿਲਾਫ਼ ਜੰਗ ਜਿੱਤਣ ਦਾ ਫਾਰਮੂਲਾ

ਏਜੰਸੀ

ਜੀਵਨ ਜਾਚ, ਤਕਨੀਕ

ਕੋਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ਨੂੰ ਰੋਕਣ ਲਈ ਦੇਸ਼ ਭਰ ਵਿਚ 21 ਦਿਨਾਂ ਦਾ ਲੌਕਡਾਊਨ ਚੱਲ ਰਿਹਾ ਹੈ।

Photo

ਨਵੀਂ ਦਿੱਲੀ: ਕੋਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ਨੂੰ ਰੋਕਣ ਲਈ ਦੇਸ਼ ਭਰ ਵਿਚ 21 ਦਿਨਾਂ ਦਾ ਲੌਕਡਾਊਨ ਚੱਲ ਰਿਹਾ ਹੈ। ਇਸ ਮਹਾਮਾਰੀ ਤੋਂ ਬਚਣ ਦਾ ਇਕੋ ਇਕ ਢੰਗ ਹੈ ਸਮਾਜਕ ਦੂਰੀ ਅਤੇ ਸਰਕਾਰ ਲੋਕਾਂ ਨੂੰ ਲਗਾਤਾਰ ਲੌਕਡਾਊਨ ਦੀ ਪਾਲਣਾ ਕਰਨ ਦੀ ਅਪੀਲ ਕਰ ਰਹੀ ਹੈ। ਇਸ ਦੌਰਾਨ, ਰਿਜ਼ਰਵ ਬੈਂਕ ਆਫ ਇੰਡੀਆ (ਆਰਬੀਆਈ) ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਇਕ ਵੀਡੀਓ ਸੰਦੇਸ਼ ਜਾਰੀ ਕੀਤਾ ਹੈ। 

ਉਹਨਾਂ ਨੇ ਇਸ ਸਮੇਂ ਮਹਾਂਮਾਰੀ ਨੂੰ ਰੋਕਣ ਲਈ ਡਿਜੀਟਲ ਲੈਣ-ਦੇਣ ਦੀ ਅਪੀਲ ਕੀਤੀ ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਦੇਸ਼ ਲਈ ਹਰ ਤਰ੍ਹਾਂ ਨਾਲ ਇਕ ਵੱਡਾ ਸੰਕਟ ਹੈ ਅਤੇ ਬਚਾਅ ਹੀ ਇਕੋ ਇਕ ਹੱਲ ਹੈ। ਵੀਡੀਓ ਵਿਚ ਸ਼ਕਤੀਤਕਾਂਤ ਦਾਸ ਨੇ ਕਿਹਾ, ‘ਕੋਰੋਨਾ ਵਾਇਰਸ ਕਾਰਨ ਦੇਸ਼ ਸੰਕਟ ਵਿਚੋਂ ਲੰਘ ਰਿਹਾ ਹੈ, ਅਜਿਹੀ ਸਥਿਤੀ ਵਿਚ ਲੋਕਾਂ ਨੂੰ ਘਰ ਵਿਚ ਹੀ ਡਿਜੀਟਲ ਲੈਣ-ਦੇਣ ਕਰਨਾ ਚਾਹੀਦਾ ਹੈ।

ਇਸ ਦੇ ਲਈ ਡੈਬਿਟ ਕਾਰਡ, ਕ੍ਰੈਡਿਟ ਕਾਰਡ ਅਤੇ ਮੋਬਾਈਲ ਐਪ ਰਾਹੀਂ ਲੈਣ-ਦੇਣ ਕਰੋ’। ਆਰਬੀਆਈ ਗਵਰਨਰ ਨੇ ਕਿਹਾ ਕਿ ਡਿਜੀਟਲ ਲੈਣ-ਦੇਣ ਕਰੋ ਅਤੇ ਸੁਰੱਖਿਅਤ ਰਹੋ। ਇਕ ਤਰ੍ਹਾਂ ਨਾਲ, ਉਹਨਾਂ ਨੇ ਦੇਸ਼ ਦੇ ਲੋਕਾਂ ਨੂੰ ਕਰੰਸੀ ਵਿਚ ਲੈਣਦੇਣ ਘੱਟ ਕਰਨ ਦੀ ਅਪੀਲ ਕੀਤੀ ਹੈ। ਇਸ ਦੇ ਲਈ ਡੈਬਿਟ ਕਾਰਡ, ਕ੍ਰੈਡਿਟ ਕਾਰਡ ਅਤੇ ਮੋਬਾਈਲ ਐਪ ਰਾਹੀਂ ਲੈਣ-ਦੇਣ ਦੀ ਸਲਾਹ ਦਿੱਤੀ ਗਈ ਹੈ।

ਜ਼ਿਕਰਯੋਗ ਹੈ ਕਿ ਕੋਰੋਨਾ ਵਾਇਰਸ ਨੂੰ ਰੋਕਣ ਲਈ ਦੇਸ਼ ਵਿਚ ਹਰ ਤਰਾਂ ਦੇ ਉਪਾਅ ਕੀਤੇ ਜਾ ਰਹੇ ਹਨ। ਜੇ ਲੋਕ ਤਾਲਾਬੰਦੀ ਦੌਰਾਨ ਵਧੇਰੇ ਕਰੰਸੀ ਲੈਣ-ਦੇਣ ਕਰਨਗੇ ਤਾਂ ਇਕ ਦੂਜੇ ਦੇ ਸੰਪਰਕ ਵਿਚ ਆਉਣ ਤੋਂ ਬਿਨਾਂ ਇਹ ਸੰਭਵ ਨਹੀਂ ਹੈ ਅਤੇ ਕੋਰੋਨਾ ਵਾਇਰਸ ਫੈਲਣ ਦਾ ਡਰ ਹੋਵੇਗਾ। ਇਸ ਸਥਿਤੀ ਵਿਚ, ਡਿਜੀਟਲ ਲੈਣ-ਦੇਣ ਬਿਲਕੁਲ ਸੁਰੱਖਿਅਤ ਹੈ।

ਦੱਸ ਦਈਏ ਕਿ ਕੋਰੋਨਾ ਵਾਇਰਸ ਸੰਕਟ ਨਾਲ ਜੂਝ ਰਹੇ ਲੋਕਾਂ ਨੂੰ ਰਾਹਤ ਦੇਣ ਲਈ ਆਰਬੀਆਈ ਨੇ ਇਸ ਹਫਤੇ ਇਕ ਵੱਡਾ ਐਲਾਨ ਕੀਤਾ ਹੈ। ਸ਼ਕਤੀਕਾਂਤ ਦਾਸ ਨੇ ਰੈਪੋ ਰੇਟ ਵਿਚ 0.75 ਪ੍ਰਤੀਸ਼ਤ ਦੀ ਕਟੌਤੀ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਹੋਮ ਲੋਨ ਅਤੇ ਕਾਰ ਲੋਨ ਦੇ ਗਾਹਕਾਂ ਨੂੰ ਰਾਹਤ ਦਿੰਦੇ ਹੋਏ 3 ਮਹੀਨਿਆਂ ਦੀ ਈਐਮਆਈ ਬਾਅਦ ਵਿਚ ਭੁਗਤਾਨ ਕਰਨ ਦੀ ਸਹੂਲਤ ਦਿੱਤੀ ਹੈ।