Solar Plants News: 2026-27 ਤਕ 1 ਕਰੋੜ ਘਰਾਂ 'ਚ ਸੋਲਰ ਪਲਾਂਟ ਲਗਾਏ ਜਾਣਗੇ : ਸਰਕਾਰ
Solar Plants News: ਪ੍ਰਧਾਨ ਮੰਤਰੀ ਸੂਰਿਆ ਘਰ ਮੁਫਤ ਬਿਜਲੀ ਯੋਜਨਾ ਤਹਿਤ ਲਗਾਏ ਜਾਣਗੇ
Solar plants to be installed in 1 crore homes by 2026-27 : ਕੇਂਦਰੀ ਨਵੀਨ ਅਤੇ ਨਵਿਆਉਣਯੋਗ ਊਰਜਾ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਬੁਧਵਾਰ ਨੂੰ ਲੋਕ ਸਭਾ ਨੂੰ ਦਸਿਆ ਕਿ ਪ੍ਰਧਾਨ ਮੰਤਰੀ ਸੂਰਿਆ ਘਰ ਮੁਫਤ ਬਿਜਲੀ ਯੋਜਨਾ ਤਹਿਤ 2026-27 ਤਕ ਦੇਸ਼ ਭਰ ਦੇ ਇਕ ਕਰੋੜ ਘਰਾਂ ’ਚ ਛੱਤਾਂ ਉਤੇ ਸੋਲਰ ਪਲਾਂਟ ਲਗਾਏ ਜਾਣਗੇ।
ਜੋਸ਼ੀ ਨੇ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਨੇ ਕਈ ਪਹਿਲਕਦਮੀਆਂ ਕੀਤੀਆਂ ਹਨ ਅਤੇ ਦੇਸ਼ ਵਿਚ ਨਵਿਆਉਣਯੋਗ ਊਰਜਾ ਨੂੰ ਉਤਸ਼ਾਹਤ ਕਰਨ ਅਤੇ ਵਿਕਾਸ ਲਈ ਵੱਖ-ਵੱਖ ਯੋਜਨਾਵਾਂ ਅਤੇ ਪ੍ਰੋਗਰਾਮਾਂ ਨੂੰ ਲਾਗੂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਦੇਸ਼ ਦੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ’ਚ 2026-27 ਤਕ ਇਕ ਕਰੋੜ ਘਰਾਂ ਲਈ ਛੱਤਾਂ ਉਤੇ ਸੋਲਰ ਲਗਾਉਣ ਲਈ ਫ਼ਰਵਰੀ, 2024 ’ਚ ਪ੍ਰਧਾਨ ਮੰਤਰੀ ਸੂਰਿਆ ਘਰ ਮੁਫਤ ਬਿਜਲੀ ਯੋਜਨਾ ਦੀ ਸ਼ੁਰੂਆਤ ਕੀਤੀ ਸੀ। (ਪੀਟੀਆਈ)
"(For more news apart from “Solar plants to be installed in 1 crore homes by 2026-27, ” stay tuned to Rozana Spokesman.)