ਨਵੇਂ ਸਾਲ ਦਾ ਤੋਹਫਾ, ਹੁਣ ਛੋਟੀ ਬੱਚਤ ਸਕੀਮ 'ਤੇ ਮਿਲੇਗਾ ਜ਼ਿਆਦਾ ਵਿਆਜ, PPF ਅਤੇ SSY 'ਚ ਕੋਈ ਬਦਲਾਅ ਨਹੀਂ

ਸਪੋਕਸਮੈਨ ਸਮਾਚਾਰ ਸੇਵਾ

ਜੀਵਨ ਜਾਚ, ਤਕਨੀਕ

ਨਵੀਆਂ ਵਿਆਜ ਦਰਾਂ 1 ਜਨਵਰੀ ਤੋਂ ਲਾਗੂ ਹੋਣਗੀਆਂ।

post office

 

 ਨਵੀਂ ਦਿੱਲੀ : ਕੇਂਦਰ ਸਰਕਾਰ ਨੇ ਦੇਸ਼ ਵਾਸੀਆਂ ਨੂੰ ਨਵੇਂ ਸਾਲ ਦਾ ਤੋਹਫਾ ਦਿੱਤਾ ਹੈ। ਸਰਕਾਰ ਨੇ NSC, ਪੋਸਟ ਆਫਿਸ ਟਰਮ ਡਿਪਾਜ਼ਿਟ ਅਤੇ ਸੀਨੀਅਰ ਸਿਟੀਜ਼ਨ ਸੇਵਿੰਗ ਸਕੀਮ 'ਤੇ ਵਿਆਜ ਦਰਾਂ 'ਚ ਵਾਧੇ ਦਾ ਐਲਾਨ ਕੀਤਾ ਹੈ। ਹਾਲਾਂਕਿ PPF ਦੀਆਂ ਵਿਆਜ ਦਰਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਨਵੀਆਂ ਵਿਆਜ ਦਰਾਂ 1 ਜਨਵਰੀ ਤੋਂ ਲਾਗੂ ਹੋਣਗੀਆਂ।

ਵਿੱਤ ਮੰਤਰਾਲੇ ਦੇ ਨੋਟੀਫਿਕੇਸ਼ਨ ਮੁਤਾਬਕ ਜਨਵਰੀ ਤੋਂ ਮਾਰਚ ਦੀ ਤਿਮਾਹੀ ਲਈ ਕੁਝ ਬਚਤ ਯੋਜਨਾਵਾਂ 'ਤੇ ਵਿਆਜ ਦਰਾਂ ਨੂੰ 0.20 ਤੋਂ ਵਧਾ ਕੇ 1.10 ਫੀਸਦੀ ਕੀਤਾ ਗਿਆ ਹੈ। ਪਬਲਿਕ ਪ੍ਰੋਵੀਡੈਂਟ ਫੰਡ ਸਕੀਮ ਦੀ ਵਿਆਜ ਦਰ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਦਸੰਬਰ ਤਿਮਾਹੀ ਦੀ ਤਰ੍ਹਾਂ, ਇਹ ਮਾਰਚ ਤਿਮਾਹੀ ਵਿੱਚ ਵੀ 7.1% ਦੇ ਪੱਧਰ 'ਤੇ ਬਣਿਆ ਹੋਇਆ ਹੈ। ਸਰਕਾਰ ਨੇ ਕਿਸਾਨ ਵਿਕਾਸ ਪੱਤਰ ਦੀ ਵਿਆਜ ਦਰ ਵਧਾ ਦਿੱਤੀ ਹੈ।

123 ਮਹੀਨਿਆਂ ਲਈ, ਕਿਸਾਨ ਵਿਕਾਸ ਪੱਤਰ ਦਸੰਬਰ ਤਿਮਾਹੀ ਵਿੱਚ 7% ਦੀ ਵਿਆਜ ਦਰ 'ਤੇ ਮਿਲ ਰਿਹਾ ਸੀ, ਜਿਸ 'ਤੇ ਹੁਣ 123 ਮਹੀਨਿਆਂ ਦੀ ਮਿਆਦ ਲਈ 7.2% ਦੀ ਦਰ ਨਾਲ ਵਿਆਜ ਮਿਲੇਗਾ। ਇਸ ਦੇ ਨਾਲ ਹੀ, ਸਰਕਾਰ ਨੇ ਪਬਲਿਕ ਪ੍ਰੋਵੀਡੈਂਟ ਫੰਡ (PPF) ਅਤੇ ਸੁਕੰਨਿਆ ਸਮ੍ਰਿਧੀ ਯੋਜਨਾ (SSY) ਵਰਗੀਆਂ ਛੋਟੀਆਂ ਬੱਚਤ ਯੋਜਨਾਵਾਂ ਪੇਸ਼ ਕੀਤੀਆਂ ਹਨ। ਜਨਵਰੀ-ਮਾਰਚ ਤਿਮਾਹੀ ਲਈ ਯੋਜਨਾਵਾਂ ਦੀਆਂ ਵਿਆਜ ਦਰਾਂ ਨੂੰ ਸੋਧਿਆ ਨਹੀਂ ਗਿਆ ਹੈ। ਬੇਟੀਆਂ ਲਈ ਸ਼ੁਰੂ ਕੀਤੀ ਗਈ ਸੁਕੰਨਿਆ ਸਮ੍ਰਿਧੀ ਯੋਜਨਾ 'ਤੇ ਵੀ ਵਿਆਜ ਦਰ 7.6 ਫੀਸਦੀ ਰੱਖੀ ਗਈ ਹੈ।