DGCA: 28 ਫਰਵਰੀ ਤੱਕ ਜਾਰੀ ਰਹੇਗੀ ਅੰਤਰਰਾਸ਼ਟਰੀ ਉਡਾਣਾਂ 'ਤੇ ਪਾਬੰਦੀ

ਸਪੋਕਸਮੈਨ ਸਮਾਚਾਰ ਸੇਵਾ

ਜੀਵਨ ਜਾਚ, ਯਾਤਰਾ

ਕੋਰੋਨਾ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਲਿਆ ਗਿਆ ਵੱਡਾ ਫੈਸਲਾ

photo

 

 ਨਵੀਂ ਦਿੱਲੀ: ਦੇਸ਼ ਅਤੇ ਦੁਨੀਆ 'ਚ ਕੋਰੋਨਾ ਇਨਫੈਕਸ਼ਨ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਸਾਰੀਆਂ ਅੰਤਰਰਾਸ਼ਟਰੀ ਯਾਤਰੀ ਉਡਾਣਾਂ 'ਤੇ ਪਾਬੰਦੀ ਵਧਾ ਦਿੱਤੀ ਹੈ। ਇਕ ਤਾਜ਼ਾ ਹੁਕਮ ਵਿਚ ਕਿਹਾ ਗਿਆ ਹੈ ਕਿ ਇਨ੍ਹਾਂ ਉਡਾਣਾਂ 'ਤੇ ਪਾਬੰਦੀ ਹੁਣ 28 ਫਰਵਰੀ ਤੱਕ ਵਧਾ ਦਿੱਤੀ ਗਈ ਹੈ।

ਇਸ ਹੁਕਮ ਦੀ ਜਾਣਕਾਰੀ ਸ਼ਹਿਰੀ ਹਵਾਬਾਜ਼ੀ ਦੇ ਡਾਇਰੈਕਟਰ ਜਨਰਲ (ਡੀਜੀਸੀਏ) ਨੇ ਸਾਂਝੀ ਕੀਤੀ ਹੈ। ਧਿਆਨ ਯੋਗ ਹੈ ਕਿ ਇਹ ਅੰਤਰਰਾਸ਼ਟਰੀ ਯਾਤਰੀ ਉਡਾਣਾਂ 23 ਮਾਰਚ, 2020 ਤੋਂ ਮੁਅੱਤਲ ਹਨ। ਹਾਲਾਂਕਿ, ਉਨ੍ਹਾਂ ਦੇ ਨਾਲ ਬਣੇ ਏਅਰ ਬਬਲ ਵਿਵਸਥਾ ਦੇ ਤਹਿਤ, ਜੁਲਾਈ 2020 ਤੋਂ ਭਾਰਤ ਅਤੇ ਲਗਭਗ 40 ਦੇਸ਼ਾਂ ਵਿਚਕਾਰ ਵਿਸ਼ੇਸ਼ ਯਾਤਰੀ ਉਡਾਣਾਂ ਚੱਲ ਰਹੀਆਂ ਹਨ।