ਖ਼ੁਦ ਕੋਰੋਨਾ ਪਾਜ਼ੀਟਿਵ ਹੋ ਕੇ ਵੀ ਕਰਦਾ ਸੀ ਕੋਰੋਨਾ ਮਰੀਜ਼ਾਂ ਦੀ ਸੇਵਾ, ਹੁਣ ਹੋਈ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ

ਐਂਬੂਲੈਂਸ ਦੇ ਡਰਾਈਵਰ ਆਰਿਫ ਨੇ ਆਪਣੀ ਜਾਨ ਨੂੰ ਜੋਖਮ ਵਿਚ ਪਾਉਂਦਿਆਂ 200 ਤੋਂ ਵੱਧ ਮਰੀਜ਼ਾਂ ਨੂੰ ਸਮੇਂ ਸਿਰ ਹਸਪਤਾਲ ਭਰਤੀ ਕਰਵਾਇਆ

corona

ਨਵੀਂ ਦਿੱਲੀ - ਕੋਰੋਨਾ ਮਹਾਂਮਾਰੀ ਸੰਕਟ ਦੌਰਾਨ ਕੋਰੋਨਾ ਵਾਰੀਅਰਜ਼ ਪਿਛਲੇ ਕਾਫ਼ੀ ਸਮੇਂ ਤੋਂ ਹਰ ਸੰਭਵ ਤਰੀਕੇ ਨਾਲ ਲੋਕਾਂ ਦੀ ਸਹਾਇਤਾ ਲਈ ਆਪਣੀ ਜ਼ਿੰਦਗੀ ਜੋਖਮ ਵਿਚ ਪਾ ਰਹੇ ਹਨ। ਇੱਥੇ ਬਹੁਤ ਸਾਰੇ ਲੋਕ ਹਨ ਜੋ ਆਪਣੇ ਪਰਿਵਾਰਾਂ ਤੋਂ ਦੂਰ ਰਹਿੰਦੇ ਹਨ ਅਤੇ ਲੋੜਵੰਦਾਂ ਦੀ ਸਹਾਇਤਾ ਕਰਦੇ ਹਨ। ਅਜਿਹੀ ਹੀ ਇਕ ਸ਼ਖਸੀਅਤ ਆਰਿਫ ਖਾਨ ਸੀ ਜੋ ਕਿ ਦਿੱਲੀ ਦੇ ਸੀਲਮਪੁਰ ਖੇਤਰ ਦਾ ਰਹਿਣ ਵਾਲਾ ਸੀ। 

ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਨੇ ਵੀ ਆਰਿਫ ਦੀ ਮੌਤ ‘ਤੇ ਦੁੱਖ ਪ੍ਰਗਟਾਇਆ ਹੈ। ਦੱਸਿਆ ਜਾ ਰਿਹਾ ਹੈ ਕਿ ਆਰਿਫ ਖਾਨ ਪਿਛਲੇ 25 ਸਾਲਾਂ ਤੋਂ ਸ਼ਹੀਦ ਭਗਤ ਸਿੰਘ ਸੇਵਾ ਦਲ ਨਾਲ ਜੁੜੇ ਹੋਏ ਸਨ। ਉਹ ਮੁਫਤ ਐਂਬੂਲੈਂਸ ਸੇਵਾਵਾਂ ਪ੍ਰਦਾਨ ਕਰਨ ਵਿਚ ਕੰਮ ਕਰਦਾ ਸੀ। 21 ਮਾਰਚ ਤੋਂ ਆਰਿਫ਼ ਖਾਨ ਕੋਰੋਨਾ ਮਰੀਜ਼ਾਂ ਨੂੰ ਉਹਨਾਂ ਦੇ ਘਰ ਤੋਂ ਹਸਪਤਾਲ ਲਿਜ਼ਾਦਾ ਰਿਹਾ ਹੈ।