ਜਗੀਰ ਕੌਰ ਦੇ ''ਉਪਰ ਗੁਰਦੁਆਰਾ, ਹੇਠਾਂ ਮੰਦਰ'' ਵਾਲੇ ਬਿਆਨ 'ਤੇ ਖਹਿਰਾ ਦਾ ਠੋਕਵਾਂ ਜਵਾਬ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਲੋਕਸਭਾ ਚੋਣਾਂ ਲਈ ਬਠਿੰਡਾ ਸੀਟ ਤੋਂ ਉਮੀਦਵਾਰ ਸੁਖਪਾਲ ਖਹਿਰਾ ਵਲੋਂ ਬੀਬੀ ਜਗੀਰ ਕੌਰ ਦੇ ਬਿਆਨ ਦਾ ਮੂੰਹਤੋੜ ਜਵਾਬ ਦਿੱਤਾ ਗਿਆ।

Sukhpal khaira's reply

ਲੋਕਸਭਾ ਚੋਣਾਂ ਲਈ ਬਠਿੰਡਾ ਸੀਟ ਤੋਂ ਪੰਜਾਬ ਡੈਮੋਕ੍ਰੇਟਿਕ ਅਲਾਇੰਸ ਦੇ ਉਮੀਦਵਾਰ ਸੁਖਪਾਲ ਖਹਿਰਾ ਵਲੋਂ ਬੀਬੀ ਜਗੀਰ ਕੌਰ ਦੇ ਬਿਆਨ ਦਾ ਮੂੰਹਤੋੜ ਜਵਾਬ ਦਿੱਤਾ ਗਿਆ। ਸੁਖਪਾਲ ਖਹਿਰਾ ਨੇ ਬੀਬੀ ਜਗੀਰ ਕੌਰ ਦੇ ''ਉਪਰ ਗੁਰਦੁਆਰਾ, ਹੇਠਾਂ ਮੰਦਰ'' ਵਾਲੇ ਬਿਆਨ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਉਹਨਾਂ ਨੇ ਇਹ ਗੱਲ ਆਖ ਕੇ ਦੋਵਾਂ ਹੀ ਧਰਮਾਂ ਦੀਆਂ ਭਾਵਨਾਵਾਂ ਦਾ ਅਪਮਾਨ ਕੀਤਾ ਹੈ ਅਤੇ ਇਸ ਤੋਂ ਇਹ ਵੀ ਪਤਾ ਚੱਲਦਾ ਹੈ ਕਿ ਬੀਬੀ ਜਗੀਰ ਕੌਰ ਦੇ ਮਨ ਅੰਦਰ ਸਿੱਖ ਅਤੇ ਹਿੰਦੂ ਭਾਵਨਾਵਾਂ ਲਈ ਕਿੰਨਾ ਆਦਰ ਹੈ।

ਸੁਖਪਾਲ ਖਹਿਰਾ ਨੇ ਇਹ ਵੀ ਕਿਹਾ ਕਿ ਬੀਬੀ ਜਗੀਰ ਕੌਰ ਜਦੋਂ ਵੀ ਖਡੂਰ ਸਾਹਿਬ ਚੋਣ ਪ੍ਰਚਾਰ ਲਈ ਜਾਂਦੀ ਹੈ ਤਾਂ ਉਹ ਬਿਊਟੀ ਪਾਰਲਰ ਹੋ ਕੇ ਜਾਂਦੀ ਹੈ। ਉਹਨਾਂ ਨੇ ਬੀਬੀ ਜਗੀਰ ਕੌਰ ‘ਤੇ ਰੋਮਾਂ ਦੀ ਬੇਅਦਬੀ ਕੀਤੇ ਜਾਣ ਦਾ ਇਲਜ਼ਾਮ ਵੀ ਲਗਾਇਆ ਹੈ। ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਮੈਂ ਕਦੀ ਆਪਣੇ ਆਪ ਨੂੰ ਅੰਮ੍ਰਿਤਧਾਰੀ ਨਹੀਂ ਕਿਹਾ, ਜਦਕਿ ਬੀਬੀ ਜਗੀਰ ਕੌਰ ਨੇ ਅੰਮ੍ਰਿਤਧਾਰੀ ਹੋਣ ਦੇ ਬਾਵਜੂਦ ਵੀ ਧਰਮ ਦੇ ਨਿਯਮਾਂ ਦਾ ਕਦੀ ਪਾਲਣ ਨਹੀਂ ਕੀਤਾ।

ਸੁਖਪਾਲ ਖਹਿਰਾ ਨੇ ਕਿਹਾ ਬੀਬੀ ਜਗੀਰ ਕੌਰ ਨੇ ਆਪਣੀ ਧੀ ਦੀ ਹੱਤਿਆ ਵੀ ਕੀਤੀ ਅਤੇ ਪ੍ਰਕਾਸ਼ ਸਿੰਘ ਬਾਦਲ ਨੇ ਇਸ ਕੰਮ ਵਿਚ ਉਹਨਾਂ ਦਾ ਵੀ ਸਾਥ ਦਿੱਤਾ ਅਤੇ ਉਸਦੀ ਬੇਟੀ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਵੀ ਨਹੀਂ ਕਰਵਾਇਆ, ਅਤੇ ਉਹਨਾਂ ਨੇ ਸਾਰੇ ਸਬੂਤਾਂ ਨੂੰ ਵੀ ਤਬਾਹ ਕਰ ਦਿੱਤਾ ਸੀ।

ਸੁਖਪਾਲ ਖਹਿਰਾ ਨੇ ਇਹ ਵੀ ਕਿਹਾ ਕਿ ਬਾਦਲ ਪਰਿਵਾਰ ਨੇ ਜਗੀਰ ਕੌਰ ਨੂੰ ਇਸ ਲਈ ਚੋਣਾਂ ਵਿਚ ਟਿਕਟ ਦਿੱਤੀ ਹੈ ਕਿਉਂਕਿ ਉਹ ਬੀਬੀ ਜਗੀਰ ਕੌਰ ਨੂੰ ਨਵੰਬਰ ਮਹੀਨੇ ਵਿਚ ਗੋਬਿੰਦ ਸਿੰਘ ਲੋਂਗੋਵਾਲ ਦੀ ਥਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬਣਾਉਣਗੇ। ਸੁਖਪਾਲ ਖਹਿਰਾ ਨੇ ਆਪਣੀ ਵੀਡੀਓ ਜ਼ਰੀਏ ਖੰਡੂਰ ਸਾਹਿਬ ਦੇ ਸਮੂਹ ਲੋਕਾਂ ਨੂੰ ਲੋਕ ਸਭਾ ਚੋਣਾਂ ਦੌਰਾਨ ਬੀਬੀ ਜਗੀਰ ਕੌਰ ਨੂੰ ਸਬਕ ਸਿਖਾਉਣ ਦੀ ਅਪੀਲ ਕੀਤੀ ਹੈ।