ਹੁਸ਼ਿਆਰਪੁਰ ਦੇ ਖੇਤਾਂ ਵਿਚ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ
ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਬੁੱਢਾਬੜਾ ਵਿਚ ਸ਼ੁੱਕਰਵਾਰ ਦੁਪਹਿਰ ਨੂੰ ਫੌਜ ਦੇ ਅਪਾਚੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ ਕਰਵਾਉਣੀ ਪਈ।
ਹੁਸ਼ਿਆਰਪੁਰ: ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਬੁੱਢਾਬੜਾ ਵਿਚ ਸ਼ੁੱਕਰਵਾਰ ਦੁਪਹਿਰ ਨੂੰ ਭਾਰਤੀ ਫੌਜ ਦੇ ਅਪਾਚੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ ਕਰਵਾਉਣੀ ਪਈ। ਐਮਰਜੈਂਸੀ ਲੈਂਡਿੰਗ ਦਾ ਕਾਰਨ ਤਕਨੀਕੀ ਖਰਾਬੀ ਦੱਸਿਆ ਜਾ ਰਿਹਾ ਹੈ, ਇਸ ਲਈ ਪਾਇਲਟ ਨੇ ਬੜੀ ਸੂਝ-ਬੂਝ ਨਾਲ ਅਪਾਚੇ ਨੂੰ ਖੇਤ ਵਿਚ ਉਤਾਰ ਦਿੱਤਾ ਹੈ।
ਫਿਲਹਾਲ ਹੈਲੀਕਾਪਟਰ ਅਤੇ ਪਾਇਲਟ ਬਿਲਕੁਲ ਸੁਰੱਖਿਅਤ ਹਨ। ਉੱਥੇ ਹੀ ਸਥਾਨਕ ਪੁਲਿਸ ਨੇ ਪਠਾਨਕੋਟ ਬੇਸ ਵਿਚ ਅਧਿਕਾਰੀਆਂ ਨੂੰ ਤਾਜ਼ਾ ਹਾਲਾਤਾਂ ਬਾਰੇ ਜਾਣਕਾਰੀ ਦੇ ਦਿੱਤੀ ਹੈ। ਇਸ ਖ਼ਬਰ ਦੀ ਪੁਸ਼ਟੀ ਪਿੰਡ ਦੇ ਸਰਪੰਚ ਕੁਲਦੀਪ ਸਿੰਘ ਨੇ ਕੀਤੀ ਹੈ। ਹੈਲੀਕਾਪਟਰ ਦੀ ਲੈਂਡਿੰਗ ਤੋਂ ਬਾਅਦ ਉੱਥੇ ਪੁਲਿਸ ਵੀ ਪਹੁੰਚ ਗਈ।
ਪੁਲਿਸ ਦਾ ਕਹਿਣਾ ਹੈ ਕਿ ਹੈਲੀਕਾਪਟਰ ਵਿਚ ਅਚਾਨਕ ਕੋਈ ਤਕਨੀਕੀ ਖ਼ਰਾਬੀ ਆ ਗਈ ਸੀ, ਜਿਸ ਕਾਰਨ ਇਸ ਦੀ ਐਮਰਜੈਂਸੀ ਲੈਂਡਿੰਗ ਕੀਤੀ ਗਈ। ਦੱਸ ਦਈਏ ਕਿ ਅਪਾਚੇ ਹੈਲੀਕਾਪਟਰ ਦੁਨੀਆ ਦਾ ਸਭ ਤੋਂ ਘਾਤਕ ਲੜਾਕੂ ਹੈਲੀਕਾਪਟਰ ਹੈ। ਇਹੀ ਕਾਰਨ ਹੈ ਕਿ ਅਮਰੀਕਾ ਸਮੇਤ ਦੁਨੀਆ ਦੇ ਕਈ ਦੇਸ਼ ਇਸ ਦੀ ਵਰਤੋਂ ਕਰਦੇ ਹਨ।