ਜਨਤਾ ਕਰਫਿਊ ਦੇ ਦਿਨ ਸ਼ਾਹੀਨ ਬਾਗ ਪ੍ਰਦਰਸ਼ਨ ਵਾਲੇ ਸਥਾਨ ‘ਤੇ ਸੁੱਟਿਆ ਗਿਆ ਪੈਟਰੋਲ ਬੰਬ

ਏਜੰਸੀ

ਖ਼ਬਰਾਂ, ਰਾਸ਼ਟਰੀ

ਦਿੱਲੀ ਦੇ ਸ਼ਾਹੀਨ ਬਾਗ ਵਿਚ ਐਤਵਾਰ ਸਵੇਰੇ ਇਕ ਅਣਪਛਾਤੇ ਵਿਅਕਤੀ ਵੱਲੋਂ ਵਿਰੋਧ ਪ੍ਰਦਰਸ਼ਨ ਵਾਲੇ ਸਥਾਨ ‘ਤੇ ਪੈਟਰੋਲ ਬੰਬ ਸੁੱਟਿਆ ਗਿਆ।

Photo

ਨਵੀਂ ਦਿੱਲੀ: ਦਿੱਲੀ ਦੇ ਸ਼ਾਹੀਨ ਬਾਗ ਵਿਚ ਐਤਵਾਰ ਸਵੇਰੇ ਇਕ ਅਣਪਛਾਤੇ ਵਿਅਕਤੀ ਵੱਲੋਂ ਵਿਰੋਧ ਪ੍ਰਦਰਸ਼ਨ ਵਾਲੇ ਸਥਾਨ ‘ਤੇ ਪੈਟਰੋਲ ਬੰਬ ਸੁੱਟਿਆ ਗਿਆ। ਇਸ ਸਥਾਨਕ ਵਿਅਕਤੀ ਨੇ ਕਿਹਾ ਕਿ ਸਵੇਰੇ 10 ਵਜੇ, ਸਟੇਜ ਦੇ ਸਾਹਮਣੇ ਵਾਲੇ ਇਲਾਕੇ ਵਿਚ ਇਕ ਵਿਅਕਤੀ ਮੋਟਰਸਾਇਕਲ ‘ਤੇ ਆਇਆ ਅਤੇ ਉਸ ਨੇ ਉੱਥੇ ਪੈਟਰੋਲ ਬੰਬ ਸੁੱਟਿਆ ਅਤੇ ਭੱਜ ਗਿਆ।

ਇਸ ਘਟਨਾ ਤੋਂ ਬਾਅਦ ਪੁਲਿਸ ਘਟਨਾ ਸਥਾਨ ‘ਤੇ ਪਹੁੰਚ ਗਈ, ਜਿੱਥੇ ਪੁਲਿਸ ਨੂੰ ਪੰਜ-ਛੇ ਬੋਤਲਾਂ ਪੈਟਰੋਲ ਨਾਲ ਭਰੀਆਂ ਮਿਲੀਆਂ ਹਨ। ਦੱਸ ਦਈਏ ਕਿ ਦੇਸ਼ ਵਿਚ ਕੋਰੋਨਾ ਵਾਇਰਸ ਨਾਲ ਪ੍ਰਭਾਵਿਤ ਲੋਕਾਂ ਦੀ ਵਧਦੀ ਗਿਣਤੀ ਦੇ ਮੱਦੇਨਜ਼ਰ ਲੋਕ ਮੰਗ ਕਰ ਰਹੇ ਸੀ ਕਿ ਸ਼ਾਹੀਨ ਬਾਗ ਦੇ ਵਿਰੋਧ ਪ੍ਰਦਰਸ਼ਨ ਨੂੰ ਖਤਮ ਕਰ ਦਿੱਤਾ ਜਾਣਾ ਚਾਹੀਦਾ ਹੈ।

ਲੋਕਾਂ ਨੇ ਮੰਗ ਕੀਤੀ ਕਿ ਜੇਕਰ ਅਜਿਹਾ ਨਹੀਂ ਹੁੰਦਾ ਹੈ ਤਾਂ ਭੀੜ ਦੇ ਚਲਦੇ ਕੋਰੋਨਾ ਵਾਇਰਸ ਦੇ ਪ੍ਰਭਾਵ ਦਾ ਖਤਰਾ ਬਹੁਤ ਜ਼ਿਆਦਾ ਵਧ ਸਕਦਾ ਹੈ। ਇਸ ਦੇ ਚਲਦਿਆਂ ਪਿਛਲੇ ਕੁਝ ਦਿਨਾਂ ਵਿਚ ਸ਼ਾਹੀਨ ਬਾਗ ‘ਚ ਪ੍ਰਦਰਸ਼ਨਕਾਰੀਆਂ ਵਿਚ ਕਾਫ਼ੀ ਕਮੀ ਦੇਖੀ ਗਈ ਹੈ। ਹਾਲਾਂਕਿ ਹਾਲੇ ਵੀ ਕਈ ਲੋਕ ਪ੍ਰਦਰਸ਼ਨ ਕਰਨ ਵਿਚ ਡਟੇ ਹੋਏ ਹਨ।

ਸ਼ਾਹੀਨ ਬਾਗ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਜਨਤਾ ਕਰਫਿਊ ਦੇ ਸੱਦੇ ਦਾ ਸਾਥ ਦਿੱਤਾ ਹੈ ਅਤੇ ਕਰੀਬ ਪੰਜ ਲੋਕ ਹੀ ਪ੍ਰਦਰਸ਼ਨ ਵਾਲੇ ਸਥਾਨ ‘ਤੇ ਹਨ।ਦੱਸ ਦਈਏ ਕਿ ਇਸ ਭਿਆਨਕ ਵਾਇਰਸ ਦੇ ਪ੍ਰਭਾਵ ਨਾਲ ਮਰਨ ਵਾਲਿਆਂ ਦੀ ਗਿਣਤੀ ਵਧ ਕੇ 13 ਹਜ਼ਾਰ ਤੋਂ ਪਾਰ ਪਹੁੰਚ ਗਈ ਹੈ। ਇਸ ਦੇ ਨਾਲ ਹੀ ਆਏ ਦਿਨ ਇਸ ਦੇ ਮਰੀਜ਼ਾਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਦਾ ਅਸਰ ਗਲੋਬਲ ਅਰਥ ਵਿਵਸਥਾ ‘ਤੇ ਵੀ ਦੇਖਣ ਨੂੰ ਮਿਲ ਰਿਹਾ ਹੈ।