Corona Virus : ਕੈਦੀਆਂ ਨੂੰ ਲੈ ਕੇ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਪੂਰੀ ਦੁਨੀਆਂ ਵਿਚ ਕਰੋਨਾ ਵਾਇਰਸ ਨੇ ਜਿੱਥੇ ਲੋਕਾਂ ਨੂੰ ਆਪਣੀ ਲਪੇਟ ਵਿਚ ਲਿਆ ਹੋਇਆ ਹੈ

coronavirus

ਨਵੀਂ ਦਿੱਲੀ : ਪੂਰੀ ਦੁਨੀਆਂ ਵਿਚ ਕਰੋਨਾ ਵਾਇਰਸ ਨੇ ਜਿੱਥੇ ਲੋਕਾਂ ਨੂੰ ਆਪਣੀ ਲਪੇਟ ਵਿਚ ਲਿਆ ਹੋਇਆ ਹੈ ਉੱਥੇ ਹੀ ਭਾਰਤ ਵਿਚ ਵੀ ਇਸ ਵਾਇਰਸ ਦਾ ਪ੍ਰਭਾਵ ਦਿਨੋਂ-ਦਿਨ ਤੇਜ਼ੀ ਨਾਲ ਵੱਧ ਰਿਹਾ ਹੈ । ਇਸ ਪ੍ਰਭਾਵ ਨੂੰ ਦਿਖਦਿਆਂ ਸੁਪਰੀਮ ਕੋਰਟ ਨੇ ਇਕ ਆਦੇਸ਼ ਜਾਰੀ ਕੀਤਾ ਹੈ ਜਿਸ ਵਿਚ ਸੁਪਰੀਮ ਕੋਰਟ ਵੱਲੋਂ ਕਿਹਾ ਗਿਆ ਹੈ

ਕਿ ਦੇਸ਼ ਭਰ ਦੀਆਂ ਸਾਰੀਆਂ ਜੇਲ੍ਹਾਂ ਵਿਚ ਸਜਾ ਕੱਟ ਰਹੇ ਕੈਦੀਆਂ ਜਿਨ੍ਹਾਂ ਦੀ ਸਜ਼ਾ 7 ਸਾਲ ਤੋਂ ਘੱਟ ਹੈ ਉਨ੍ਹਾਂ ਨੂੰ ਪੈਰੋਲ ਦਿੱਤੀ ਜਾਵੇ। ਇਸ ਲਈ ਉਨ੍ਹਾਂ ਕੈਦੀਆਂ ਨੂੰ 6 ਹਫਤਿਆਂ ਦੀ ਪੈਰੋਲ ਦੇਣ ਦੀ ਗੱਲ ਕਹੀ ਜਾ ਰਹੀ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਅਜਿਹਾ ਫੈਸਲਾ ਇਸ ਲਈ ਲਿਆ ਜਾ ਸਕਦਾ ਹੈ ਕਿਉਂਕਿ ਇਸ ਨਾਲ ਜੇਲ੍ਹਾਂ ਵਿਚੋਂ ਭੀੜ ਘੱਟ ਹੋ ਜਾਵੇਗੀ।

ਕੋਰਟ ਦੇ ਇਸ ਫ਼ੈਸਲੇ ਤੋਂ ਬਾਅਦ ਜੇਲ੍ਹਾਂ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਬੰਦ ਕੈਦੀਆਂ ਦੇ ਲਈ ਪੈਰੋਲ ਦਾ ਰਾਹ ਸਾਫ ਹੋ ਗਿਆ ਹੈ ਨਾਲ ਹੀ ਕੋਰਟ ਨੇ ਸੂਬਾ ਸਰਕਾਰਾਂ ਨੂੰ ਹੁਕਮ ਦਿੱਤੇ ਹਨ ਕਿ ਉਹ ਇਸ ਨੂੰ ਲੈ ਕੇ ਜਲਦ ਹੀ ਹਾਈ ਪਾਵਰ ਦੀ ਇਕ ਕਮੇਟੀ ਦਾ ਗਠਨ ਕਰਨ। ਇਸ ਕਮੇਟੀ ਵਿਚ ਲਾਅ ਸੈਕਟਰੀ, ਸੂਬਾ ਲੀਗਲ਼ ਅਥਾਰਟੀ ਦੇ ਚੇਅਰਮੈਂਨ, ਜੇਲ੍ਹ ਦੇ ਡੀ.ਜੀ ਨੂੰ ਸ਼ਾਮਲ ਕੀਤਾ ਜਾਵੇ।

ਇੱਥੇ ਇਹ ਵੀ ਦੱਸ ਦੱਈਏ ਕਿ ਕਮੇਟੀ ਇਹ ਤੈਅ ਕਰੇਗੀ ਕਿ ਸਜ਼ਾ ਪ੍ਰਾਪਤ ਕੈਦੀਆਂ ਨੂੰ ਪੈਰੋਲ ਦਾ ਅੰਤਰਿਮ ਜ਼ਾਮਾਨਤ ਤੇ ਛੱਡਿਆ ਜਾ ਸਕਦਾ ਹੈ। ਜ਼ਿਕਰਯੋਗ ਹੈ ਕਿ ਹੁਣ ਭਾਰਤ ਵਿਚ ਕਰੋਨਾ ਵਾਇਰਸ ਬੜੀ ਤੇਜ਼ੀ ਨਾਲ ਵੱਧ ਰਿਹਾ ਹੈ ਜਿਸ ਦੇ ਕਾਰਨ ਹੁਣ ਤੱਕ ਕਰੋਨਾ ਦੇ 400 ਤੋਂ ਜਿਆਦਾ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ 8 ਲੋਕਾਂ ਦੀ ਮੌਤ ਇਸ ਵਾਇਰਸ ਦੇ ਕਾਰਨ ਹੋ ਚੁੱਕੀ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।