ਪੁੱਤ ਵਲੋਂ ਪਿਉ ਦਾ ਕਤਲ
ਨਸ਼ੇ ਨੂੰ ਲੈ ਕੇ ਪਿਉ-ਪੁੱਤਰ ਦੇ ਰਿਸ਼ਤੇ ਨੂੰ ਤਾਰ-ਤਾਰ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ, ਜਿਥੇ ਨਸ਼ੇ ਲਈ
ਸ੍ਰੀ ਮੁਕਤਸਰ ਸਾਹਿਬ, 25 ਮਈ (ਰਣਜੀਤ ਸਿੰਘ) : ਨਸ਼ੇ ਨੂੰ ਲੈ ਕੇ ਪਿਉ-ਪੁੱਤਰ ਦੇ ਰਿਸ਼ਤੇ ਨੂੰ ਤਾਰ-ਤਾਰ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ, ਜਿਥੇ ਨਸ਼ੇ ਲਈ ਪੈਸੇ ਨਾ ਮਿਲਣ ਦੇ ਚਲਦਿਆਂ ਗੁੱਸੇ ’ਚ ਆਏ ਪੁੱਤ ਵਲੋਂ ਪਿਉ ਦਾ ਕਥਿਤ ਤੌਰ ’ਤੇ ਗਲਾ ਘੁੱਟ ਕੇ ਕਤਲ ਕਰ ਦਿਤਾ ਗਿਆ। ਮਾਮਲਾ ਜ਼ਿਲ੍ਹੇ ਦੇ ਪਿੰਡ ਝੁੱਗੇ ਰਣਜੀਤਗੜ੍ਹ ਦਾ ਹੈ, ਜਿਸ ਤੋਂ ਬਾਅਦ ਥਾਣਾ ਸਦਰ ਪੁਲਸ ਨੇ ਕਥਿਤ ਮੁਲਜ਼ਮ ਦੇ ਭਰਾ ਦੇ ਬਿਆਨਾਂ ’ਤੇ ਮਾਮਲਾ ਦਰਜ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿਦਿਆਂ ਥਾਣਾ ਸਦਰ ਦੇ ਜਾਂਚ ਅਧਿਕਾਰੀ ਗੁਰਮੀਤ ਸਿੰਘ ਨੇ ਦਸਿਆ ਕਿ ਪਿੰਡ ਝੁੱਗੇ ਰਣਜੀਤਗੜ੍ਹ ਦਾ ਰਹਿਣ ਵਾਲਾ ਬਲਵੰਤ ਸਿੰਘ ਜੋ ਕਿ ਨਸ਼ੇ ਦਾ ਆਦੀ ਹੈ। ਅੱਜ ਨਸ਼ੇ ਦੀ ਪੂਰਤੀ ਲਈ ਅਪਣੇ ਪਿਤਾ ਜਗਤਾਰ ਸਿੰਘ ਤੋਂ ਪੈਸੇ ਮੰਗਣ ਲੱਗਾ, ਜਿਸ ਤੋਂ ਬਾਅਦ ਉਨ੍ਹਾਂ ਵਿਚਕਾਰ ਕਾਫ਼ੀ ਤੂੰ-ਤੂੰ, ਮੈਂ-ਮੈਂ ਹੋਈ, ਇਸ ਦੌਰਾਨ ਲੜਾਈ ਨੇ ਹਿੰਸਕ ਰੂਪ ਲੈ ਲਿਆ, ਜਿਸ ਦੇ ਚਲਦਿਆਂ ਬਲਵੰਤ ਸਿੰਘ ਨੇ ਅਪਣੇ ਪਿਤਾ ਜਗਤਾਰ ਸਿੰਘ ਦਾ ਗਲਾ ਘੁੱਟ ਦਿਤਾ, ਜਿਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਉਨ੍ਹਾਂ ਦਸਿਆ ਕਿ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਘਟਨਾ ਸਥਾਨ ’ਤੇ ਪੁੱਜ ਕੇ ਕਥਿਤ ਮੁਲਜ਼ਮ ਦੇ ਭਰਾ ਕੁਲਵੰਤ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿਤੀ ਹੈ।